ਨਵੀਂ ਦਿੱਲੀ, (ਏਜੰਸੀ)-ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ’ਤੇ ‘ਵੋਟਰਾਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ’ ਦਾ ਦੋਸ਼ ਲਾਇਆ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਹ 48 ਘੰਟਿਆਂ ਦੇ ਅੰਦਰ ਅਹੁਦੇ ਤੋਂ ਨਹੀਂ ਹਟਦੇ ਤਾਂ ‘ਜੰਤਰ-ਮੰਤਰ 2.0’ ਸਮੇਤ ਦੇਸ਼ -ਪੱਧਰੀ ਅੰਦੋਲਨ ਕੀਤਾ ਜਾਵੇਗਾ। ਸੀ. ਜੇ. ਪੀ. ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਇੱਥੇ ਇਕ ਪੱਤਰਕਾਰ ਸੰਮੇਲਨ ਵਿਚ ਦੋਸ਼ ਲਾਇਆ ਕਿ ਚੋਣ ਪ੍ਰਕਿਰਿਆ ਵਿਚ ‘ਧਾਂਧਲੀ’ ਕੀਤੀ ਗਈ ਹੈ ਅਤੇ ਨਾਗਰਿਕਾਂ ਤੋਂ ਵੋਟ ਪਾਉਣ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਦੂਜੇ ਪਾਸੇ, ਕਾਂਗਰਸ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ ਪਾਰਟੀ ਦੇ ਦੇਸ਼-ਪੱਧਰੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਵੇਣੂਗੋਪਾਲ ਨੇ ਕਿਹਾ ਹੈ ਕਿ ਕਾਂਗਰਸ ਦੀਆਂ ਸਾਰੀਆਂ ਪ੍ਰਦੇਸ਼ ਇਕਾਈਆਂ 25 ਸਤੰਬਰ ਨੂੰ ਆਪਣੇ-ਆਪਣੇ ਰਾਜ ਚੋਣ ਕਮਿਸ਼ਨ ਦਫ਼ਤਰ ਤੱਕ ਵਿਰੋਧ ਮਾਰਚ ਕੱਢਣਗੀਆਂ।
ਗਿਆਨੇਸ਼ ਦੇ ਖ਼ਿਲਾਫ ਨਵਾਂ ਨੋਟਿਸ ਦੇਣ ਦੀ ਤਿਆਰੀ ’ਚ ਵਿਰੋਧੀ ਧਿਰ
ਵਿਰੋਧੀ ਗੱਠਜੋੜ ‘ਇੰਡੀਆ’ ਦੀਆਂ ਭਾਈਵਾਲ ਪਾਰਟੀਆਂ ਚੋਣ ਕਮਿਸ਼ਨ ਨਾਲ ਸਬੰਧਤ ਹਾਲੀਆ ਖੁਲਾਸਿਆਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਲਈ ਮਤਾ ਸਬੰਧੀ ਨਵਾਂ ਨੋਟਿਸ ਅਗਲੇ ਕੁਝ ਦਿਨਾਂ ਦੇ ਅੰਦਰ ਸੰਸਦ ਦੇ ਦੋਵਾਂ ਸਦਨਾਂ ਵਿਚ ਦੇਣ ਦੀ ਤਿਆਰੀ ਵਿਚ ਹਨ।
ਗਿਆਨੇਸ਼ ਕੁਮਾਰ ਦੇ ਖ਼ਿਲਾਫ ਵਿਰੋਧੀ ਧਿਰਾਂ ਤੀਜੀ ਵਾਰ ਨੋਟਿਸ ਦੇਣ ਦੀ ਤਿਆਰੀ ’ਚ ਹਨ। ਬੀਤੀ 24 ਅਪ੍ਰੈਲ ਨੂੰ ਰਾਜ ਸਭਾ ਵਿਚ 73 ਵਿਰੋਧੀ ਮੈਂਬਰਾਂ ਨੇ ਉਨ੍ਹਾਂ ਦੇ ਖ਼ਿਲਾਫ ਨੋਟਿਸ ਦਿੱਤਾ ਸੀ। ਇਸ ਤੋਂ ਪਹਿਲਾਂ ਵੀ ਦੋਵਾਂ ਸਦਨਾਂ ਵਿਚ ਵਿਰੋਧੀ ਸੰਸਦ ਮੈਂਬਰਾਂ ਵੱਲੋਂ ਅਜਿਹਾ ਮਤਾ ਲਿਆਉਣ ਦਾ ਨੋਟਿਸ ਦਿੱਤਾ ਗਿਆ ਸੀ, ਜਿਸ ਨੂੰ ਖ਼ਾਰਜ ਕਰ ਦਿੱਤਾ ਗਿਆ ਸੀ।
ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ ਜ਼ਿਲਿਆਂ ’ਚ ਮੀਂਹ ਦਾ ਅਲਰਟ
NEXT STORY