ਨਵੀਂ ਦਿੱਲੀ- ਮੁੱਖ ਜੱਜ ਐੱਸ. ਏ. ਬੋਬੜੇ ਕੋਰੋਨਾ ਵਾਇਰਸ ਕਾਰਨ ਦੇਸ਼ ਭਰ ’ਚ ਲਾਕਡਾਊਨ ਦੇ ਮੱਦੇਨਜ਼ਰ ਹੋਰ ਜੱਜਾਂ ਅਤੇ ਸਿਹਤ ਮੰਤਰਾਲਾ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰ ਕੇ ਹਰ 3-4 ਦਿਨ ’ਚ ਸੁਪਰੀਮ ਕੋਰਟ ਦੇ ਕੰਮਕਾਜ ਦੀ ਸਮੀਖਿਆ ਕਰਨਗੇ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਅਸ਼ੋਕ ਅਰੋੜਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਰੋੜਾ ਨੇ ਕਿਹਾ ਕਿ ਮੈਂ 10 ਅਪ੍ਰੈਲ ਨੂੰ ਦੁਪਹਿਰ 12 ਵਜੇ ਮੁੱਖ ਜੱਜ ਨਾਲ ਗੱਲ ਕੀਤੀ ਸੀ ਅਤੇ ਮੈਨੂੰ ਸੂਚਿਤ ਕੀਤਾ ਗਿਆ ਕਿ ਉਹ ਹੋਰ ਜੱਜਾਂ ਅਤੇ ਸਿਹਤ ਮੰਤਰਾਲਾ ਨਾਲ ਵਿਚਾਰ ਵਟਾਂਦਰਾ ਕਰ ਕੇ ਹਰ 3-4 ਦਿਨ ’ਚ ਹਾਲਾਤ ਦੀ ਸਮੀਖਿਆ ਕਰਨਗੇ। ਇਸ ਦੌਰਾਨ ਸੀਨੀਅਰ ਐਡਵੋਕੇਟ ਦਿਨੇਸ਼ ਗੌਸਵਾਮੀ ਨੇ ਮੁੱਖ ਜੱਜ ਨੂੰ ਪੱਤਰ ਲਿਖ ਕੇ ਗਰਮੀ ਦੀਆਂ ਛੁੱਟੀਆਂ ਰੱਦ ਕਰਨ ਦੀ ਅਪੀਲ ਕੀਤੀ ਹੈ।
ਭਾਰਤੀ ਫੌਜ ਦਾ ਪਾਕਿ ਨੂੰ ਕਰਾਰਾ ਜਵਾਬ, ਕੁਪਵਾੜਾ 'ਚ ਕਈ ਅੱਤਵਾਦੀ ਲਾਂਚ ਪੈਡ ਤਬਾਹ
NEXT STORY