ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਵੱਲੋਂ ਸੁਪਰੀਮ ਕੋਰਟ ਦੀ ਮਾਣਹਾਨੀ ਦੇ ਮਾਮਲੇ ਵਿਚ ਕੀਤੀਆਂ ਗਈਆਂ ‘ਬੇਲੋੜੀਆਂ’ ਤੇ ‘ਅਪਮਾਨਜਨਕ’ ਟਿੱਪਣੀਆਂ ਨੂੰ ਬੁੱਧਵਾਰ ਰੱਦ ਕਰ ਦਿੱਤਾ ਤੇ ਕਿਹਾ ਕਿ ਉਸ ਨੂੰ ਇਸ ਕਾਰਨ ਦੁੱਖ ਹੋਇਆ ਹੈ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਟਿੱਪਣੀਆਂ ਦਾ ਖੁਦ ਨੋਟਿਸ ਲਿਆ ਤੇ ਕਿਹਾ ਕਿ ਹਾਈ ਕੋਰਟ ਦੇ ਜੱਜ ਰਾਜਬੀਰ ਸਹਿਰਾਵਤ ਦੀਆਂ ਟਿੱਪਣੀਆਂ ਗੰਭੀਰ ਚਿੰਤਾ ਦਾ ਵਿਸ਼ਾ ਹਨ।
ਬੈਂਚ ’ਚ ਜਸਟਿਸ ਸੰਜੀਵ ਖੰਨਾ, ਜਸਟਿਸ ਬੀ.ਆਰ. ਗਵਈ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਰਿਸ਼ੀਕੇਸ਼ ਰਾਏ ਵੀ ਸ਼ਾਮਲ ਸਨ। ਬੈਂਚ ਨੇ ਕਿਹਾ ਕਿ ਸਾਡੇ ਹੁਕਮਾਂ ਦੀ ਪਾਲਣਾ ਕਰਨੀ ਸੰਵਿਧਾਨਕ ਜ਼ਿੰਮੇਵਾਰੀ ਹੈ। ਨਾ ਤਾਂ ਸੁਪਰੀਮ ਕੋਰਟ ਤੇ ਨਾ ਹੀ ਹਾਈ ਕੋਰਟ ਸੁਪਰੀਮ ਹੈ, ਭਾਰਤ ਦਾ ਸੰਵਿਧਾਨ ਹੀ ਸੁਪਰੀਮ ਹੈ। ਹਾਈ ਕੋਰਟ ਵਿਚ ਕਾਰਵਾਈ ਚਲਾਉਣ ਲਈ ਅਜਿਹੀਆਂ ਟਿੱਪਣੀਆਂ ਪੂਰੀ ਤਰ੍ਹਾਂ ਬੇਲੋੜੀਆਂ ਹਨ। ਹਾਲਾਂਕਿ ਬੈਂਚ ਨੇ ਇਸ ਪੜਾਅ ’ਤੇ ਹਾਈ ਕੋਰਟ ਦੇ ਜੱਜ ਦੀਆਂ ‘ਅਪਮਾਨਜਨਕ’ ਟਿੱਪਣੀਆਂ ਲਈ ਨਾ ਤਾਂ ਕੋਈ ਨੋਟਿਸ ਜਾਰੀ ਕੀਤਾ ਤੇ ਨਾ ਹੀ ਕੋਈ ਕਾਰਵਾਈ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Weather Update: ਦਿੱਲੀ ਦੇ ਲੋਕਾਂ ਲਈ IMD ਦਾ ਅਲਰਟ, ਸ਼ੁੱਕਰਵਾਰ ਨੂੰ ਹੋਵੇਗੀ ਭਾਰੀ ਬਾਰਿਸ਼
NEXT STORY