ਜੈਪੁਰ- ਮੁੱਖ ਮੰਤਰੀ ਭਜਨਲਾਲ ਸ਼ਰਮਾ ਨੂੰ ਇਕ ਵਾਰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬੀਕਾਨੇਰ ਦੇ ਜ਼ਿਲ੍ਹਾ ਪੁਲਸ ਸੁਪਰਡੈਂਟ ਕਾਵੇਂਦਰ ਸਿੰਘ ਸਾਗਰ ਨੇ ਦੱਸਿਆ ਕਿ ਦੋਸ਼ੀ ਆਦਿਲ ਨੇ ਸ਼ੁੱਕਰਵਾਰ ਸਵੇਰੇ ਮੋਬਾਇਲ ਫੋਨ ਤੋਂ ਬੀਕਾਨੇਰ ਪੁਲਸ ਕੰਟਰੋਲ ਰੂਮ ਨੂੰ ਫੋਨ ਕਰ ਕੇ ਇਹ ਧਮਕੀ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਨੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਗੱਲ ਕਹੀ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਬੀਕਾਨੇਰ ਜੇਲ੍ਹ ਪਹੁੰਚੀ ਅਤੇ ਤਲਾਸ਼ੀ ਸ਼ੁਰੂ ਕੀਤੀ। ਆਦਿਲ ਨਾਂ ਦੇ ਇਕ ਵਿਅਕਤੀ ਨੂੰ ਇਸ ਮਾਮਲੇ 'ਚ ਹਿਰਾਸਤ 'ਚ ਲਿਆ ਗਿਆ ਹੈ।
ਇਹ ਵੀ ਪੜ੍ਹੋ : ਭਾਰਤ ਦਾ ਸਭ ਤੋਂ ਖ਼ਤਰਨਾਕ ਭੂਚਾਲ, 20 ਹਜ਼ਾਰ ਲੋਕਾਂ ਨੇ ਗੁਆ ਦਿੱਤੀ ਸੀ ਜਾਨ
ਉਨ੍ਹਾਂ ਦੱਸਿਆ ਕਿ ਆਦਿਲ ਨੇ ਫੋਨ ਕਿਉਂ ਕੀਤਾ ਅਤੇ ਉਸ ਕੋਲੋਂ ਮੋਬਾਇਲ ਕਿਵੇਂ ਆਇਆ? ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਆਦਿਲ ਨਸ਼ੇ ਦਾ ਆਦੀ ਹੈ ਅਤੇ ਉਸ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਉਹ ਪਹਿਲੇ ਵੀ ਆਪਣੇ ਹੱਥ ਦੀਆਂ ਨਸਾਂ ਕੱਟ ਚੁੱਕਿਆ ਹੈ। ਪੁਲਸ ਨੇ ਦੱਸਿਆ ਕਿ ਦੋਸ਼ਈ ਨੂੰ ਹਾਲ ਹੀ 'ਚ ਇਕ ਹੋਰ ਸਥਾਨ ਤੋਂ ਬੀਕਾਨੇਰ ਜੇਲ੍ਹ 'ਚ ਭੇਜ ਦਿੱਤਾ ਗਿਆ ਸੀ। ਉਹ ਪਾਲੀ ਦਾ ਰਹਿਣ ਵਾਲਾ ਹੈ। ਦੱਸਣਯੋਗ ਹੈ ਕਿ ਬੀਤੇ 14 ਮਹੀਨਿਆਂ 'ਚ ਇਹ ਚੌਥੀ ਵਾਰ ਹੈ, ਜਦੋ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਦੀ ਧਮਕੀ ਮਿਲੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
16 ਸਾਲ ਪਹਿਲਾਂ ਕੀਤਾ ਸੀ ਕਤਲ, ਅਦਾਲਤ ਨੇ ਦੋਵਾਂ ਭਰਾਵਾਂ ਨੂੰ ਹੁਣ ਸੁਣਾਈ ਸਜ਼ਾ
NEXT STORY