ਰਾਜਕੋਟ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲਾ ਕਰਨ ਵਾਲੇ ਦੋਸ਼ੀ ਦੀ ਮਾਂ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਉਸ ਦੇ ਪੁੱਤਰ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਹ ਅਵਾਰਾ ਕੁੱਤਿਆਂ 'ਤੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਵਿਰੋਧ ਕਰਨ ਲਈ ਰਾਸ਼ਟਰੀ ਰਾਜਧਾਨੀ ਗਿਆ ਸੀ। ਹਮਲੇ ਦਾ ਦੋਸ਼ੀ ਨੌਜਵਾਨ ਗੁਜਰਾਤ ਦੇ ਰਾਜਕੋਟ ਦਾ ਰਹਿਣ ਵਾਲਾ ਹੈ। ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦੇ ਅਨੁਸਾਰ, ਬੁੱਧਵਾਰ ਸਵੇਰੇ ਸਿਵਲ ਲਾਈਨਜ਼ ਸਥਿਤ ਮੁੱਖ ਮੰਤਰੀ ਦਫ਼ਤਰ 'ਚ ਜਨਤਕ ਸੁਣਵਾਈ ਦੌਰਾਨ ਰੇਖਾ ਗੁਪਤਾ 'ਤੇ ਹਮਲਾ ਕੀਤਾ ਗਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Breaking: ਮੁੱਖ ਮੰਤਰੀ 'ਤੇ ਹਮਲਾ! ਸਟੇਜ 'ਤੇ ਚੜ੍ਹ ਮਾਰਿਆ ਥੱਪੜ, ਦਿੱਲੀ ਪੁਲਸ 'ਚ ਮਚੀ ਤਰਥੱਲੀ
ਦੋਸ਼ੀ ਦੀ ਪਛਾਣ ਰਾਜੇਸ਼ ਸਕਾਰੀਆ (41) ਵਜੋਂ ਹੋਈ ਹੈ, ਜੋ ਰਾਜਕੋਟ ਦੇ ਕੋਠਾਰੀਆ ਰੋਡ ਸਥਿਤ ਗੋਕੁਲ ਪਾਰਕ 'ਚ ਆਪਣੀ ਪਤਨੀ, ਬੇਟੇ ਅਤੇ ਮਾਤਾ-ਪਿਤਾ ਨਾਲ ਰਹਿੰਦਾ ਹੈ। ਰਾਜ ਦੀ ਗ੍ਰਿਫ਼ਤਾਰੀ ਤੋਂ ਬਾਅਦ ਰਾਜਕੋਟ ਪੁਲਸ ਉਸ ਦੇ ਘਰ ਪਹੁੰਚੀ ਅਤੇ ਉਸ ਦੀ ਮਾਂ ਭਾਨੂਬੇਨ ਸਕਾਰੀਆ ਤੋਂ ਪੁੱਛ-ਹਿੱਛ ਕੀਤੀ। ਭਾਨੂੰਬੇਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਸ ਦਾ ਪੁੱਤਰ ਆਟੋ-ਰਿਕਸ਼ਾ ਚਲਾਉਂਦਾ ਹੈ ਅਤੇ ਉਸ ਦਾ ਕਿਸੇ ਵੀ ਸਿਆਸੀ ਦਲ ਨਾਲ ਕੋਈ ਸੰਬੰਧੀ ਨਹੀਂ ਹੈ। ਉਨ੍ਹਾਂ ਦੱਸਿਆ,''ਉਹ ਕੁੱਤਿਆਂ ਨੂੰ ਬਹੁਤ ਪਿਆਰ ਕਰਦਾ ਹੈ ਅਤੇ ਦਿੱਲੀ ਦੀਆਂ ਸੜਕਾਂ ਤੋਂ ਸਾਰੇ ਅਵਾਰਾ ਕੁੱਤਿਆਂ ਨੂੰ ਸ਼ੈਲਟਰਾਂ 'ਚ ਭੇਜਣ ਦੇ ਸੁਪਰੀਮ ਕੋਰਟ ਦੇ ਹਾਲੀਆ ਆਦੇਸ਼ ਤੋਂ ਬਹੁਤ ਦੁਖੀ ਸੀ। ਕੁਝ ਦਿਨ ਪਹਿਲਾਂ ਉਹ ਹਰਿਦੁਆਰ ਗਿਆ ਸੀ ਅਤੇ ਫਿਰ ਸਾਨੂੰ ਫੋਨ 'ਤੇ ਦੱਸਿਆ ਕਿ ਉਹ ਦਿੱਲੀ 'ਚ ਕੁੱਤਿਆਂ ਦੇ ਸਮਰਥਨ 'ਚ ਪ੍ਰਦਰਸ਼ਨ 'ਚ ਹਿੱਸਾ ਲੈਣ ਜਾ ਰਿਹਾ ਹੈ।'' ਭਾਨੂੰਬੇਨ ਨੇ ਕਿਹਾ,''ਉਸ ਨੇ ਫੋਨ 'ਤੇ ਇਸ ਤੋਂ ਜ਼ਿਆਦਾ ਕੁਝ ਨਹੀਂ ਦੱਸਿਆ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ, ਗੱਲਬਾਤ ਦੌਰਾਨ ਸਾਂਝਾ ਕੀਤਾ ਅਨੁਭਵ
NEXT STORY