ਫਰੀਦਾਬਾਦ : ਫਰੀਦਾਬਾਦ ਦੇ ਡਬੂਆ-ਪਾਲੀ ਰੋਡ 'ਤੇ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਨਾਲ ਢਾਈ ਸਾਲ ਦੇ ਬੱਚੇ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿਚ ਉਸ ਦੀ ਵੱਡੀ ਭੈਣ ਗੰਭੀਰ ਜ਼ਖ਼ਮੀ ਹੋ ਗਈ, ਜਿਸ ਦਾ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਟਰੈਕਟਰ ਟਰਾਲੀ ਚਾਲਕ ਅਤੇ ਆਪ੍ਰੇਟਰ ਦੋਵੇਂ ਮੌਕੇ ਤੋਂ ਫ਼ਰਾਰ ਹੋ ਗਏ। ਫਿਲਹਾਲ ਪੁਲਸ ਨੇ ਬੱਚੇ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਘਟਨਾ ਤੋਂ ਬਾਅਦ ਮ੍ਰਿਤਕ ਬੱਚੇ ਦੇ ਰਿਸ਼ਤੇਦਾਰ ਫਰੀਦਾਬਾਦ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਘੰਟਿਆਂਬੱਧੀ ਉਡੀਕ ਕਰਦੇ ਰਹੇ। ਨਾਲ ਹੀ, ਉਹ ਆਪਣੀ 9 ਸਾਲ ਦੀ ਧੀ ਕਾਜਲ ਦੇ ਇਲਾਜ ਦੀ ਉਡੀਕ 'ਚ ਸਨ। ਦੱਸ ਦੇਈਏ ਕਿ ਸੋਮਵਾਰ ਸਵੇਰੇ ਫਰੀਦਾਬਾਦ ਦੇ ਡਬੂਆ-ਪਾਲੀ ਰੋਡ 'ਤੇ ਸ਼ਕਤੀ ਧਰਮਕਾਂਤਾ ਨੇੜੇ ਇਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਜਾ ਰਹੀ ਸੀ, ਜਿਸ ਨੇ ਸੜਕ 'ਤੇ ਖੇਡ ਰਹੇ ਭੈਣ-ਭਰਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਅਭੀ ਨਾਂ ਦੇ ਢਾਈ ਸਾਲ ਦੇ ਬੱਚੇ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਉਸ ਦੀ 9 ਸਾਲਾ ਭੈਣ ਕਾਜਲ ਗੰਭੀਰ ਜ਼ਖ਼ਮੀ ਹੋ ਗਈ। ਲੜਕੀ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦਾ ਇਲਾਜ ਐਮਰਜੈਂਸੀ ਵਾਰਡ ਵਿੱਚ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਦੋਈ 'ਚ ਸੜਕ ਹਾਦਸੇ ਦੌਰਾਨ ਇਕ ਕਾਂਵੜੀਏ ਦੀ ਮੌਤ
NEXT STORY