ਭੋਪਾਲ- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ 'ਚ ਸ਼ਨੀਵਾਰ ਸ਼ਾਮ 10 ਸਾਲ ਦਾ ਬੱਚਾ 140 ਫੁੱਟ ਡੂੰਘੇ ਖੁੱਲ੍ਹੇ ਬੋਰਵੈੱਲ 'ਚ ਡਿੱਗ ਗਿਆ। ਇਹ ਹਾਦਸਾ ਪਤੰਗ ਉਡਾਉਂਦੇ ਸਮੇਂ ਹੋਇਆ। ਅਧਿਕਾਰੀਆਂ ਨੇ ਦੱਸਿਆ ਬੱਚੇ ਨੂੰ ਬਚਾਉਣ ਲਈ ਮੁਹਿੰਮ ਜਾਰੀ ਹੈ। ਅਧਿਕਾਰੀਆਂ ਮੁਤਾਬਕ ਇਹ ਘਟਨਾ ਜ਼ਿਲ੍ਹੇ ਦੇ ਰਾਘੋਗੜ੍ਹ ਇਲਾਕੇ ਦੀ ਹੈ। ਗੁਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 50 ਕਿਲੋਮੀਟਰ ਦੂਰ ਪਿਪਲੀਆ ਪਿੰਡ 'ਚ ਸ਼ਾਮ 5 ਵਜੇ ਦੇ ਕਰੀਬ ਸੁਮਿਤ ਮੀਨਾ ਨਾਂ ਦਾ ਲੜਕਾ ਬੋਰਵੈੱਲ 'ਚ ਫਿਸਲ ਗਿਆ।
ਇਹ ਵੀ ਪੜ੍ਹੋ- ਬੋਰਵੈੱਲ 'ਚ ਡਿੱਗੀ ਬੱਚੀ ਦੀ ਮਾਂ ਨੇ ਪੁੱਛਿਆ, 'ਜੇ ਉਹ ਕਲੈਕਟਰ ਦੀ ਧੀ ਹੁੰਦੀ ਤਾਂ ਕੀ ਹੁੰਦਾ'
140 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਬੱਚਾ
ਰਾਘੋਗੜ੍ਹ ਤੋਂ ਕਾਂਗਰਸੀ ਵਿਧਾਇਕ ਜੈਵਰਧਨ ਸਿੰਘ ਨੇ ਦੱਸਿਆ ਕਿ ਬੱਚਾ ਕਰੀਬ 39 ਫੁੱਟ ਦੀ ਡੂੰਘਾਈ 'ਚ ਫਸਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਸੁਮਿਤ ਨੂੰ ਬਚਾਉਣ ਲਈ ਸਮਾਨਾਂਤਰ ਟੋਆ ਪੁੱਟਿਆ ਗਿਆ ਹੈ। ਗੁਨਾ ਦੇ ਜ਼ਿਲ੍ਹਾ ਮੈਜਿਸਟਰੇਟ ਸਤੇਂਦਰ ਸਿੰਘ ਨੇ ਦੱਸਿਆ ਕਿ ਬੋਰਵੈੱਲ ਕਰੀਬ 140 ਫੁੱਟ ਡੂੰਘਾ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਬਚਾਉਣ ਲਈ ਬੋਰਵੈੱਲ ਦੇ ਸਮਾਨਾਂਤਰ 25 ਫੁੱਟ ਡੂੰਘਾ ਟੋਆ ਪੁੱਟਿਆ ਗਿਆ ਹੈ।
ਇਹ ਵੀ ਪੜ੍ਹੋ- ਡਾ. ਮਨਮੋਹਨ ਸਿੰਘ ਨੂੰ ਅੰਤਿਮ ਵਿਦਾਈ, ਕਾਂਗਰਸ ਹੈੱਡਕੁਆਰਟਰ ਲਿਆਂਦੀ ਗਈ ਮ੍ਰਿਤਕ ਦੇਹ
ਪਾਈਪ ਤੋਂ ਪਹੁੰਚਾ ਰਹੇ ਬੱਚੇ ਨੂੰ ਆਕਸੀਜਨ
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਬੋਰਵੈੱਲ ਵਿਚ ਪਾਣੀ ਨਹੀਂ ਸੀ, ਇਸ ਲਈ ਇਸ ਨੂੰ ਕਵਰ ਨਹੀਂ ਕੀਤਾ ਗਿਆ। ਕਾਂਗਰਸੀ ਵਿਧਾਇਕ ਨੇ ਕਿਹਾ ਕਿ ਪੁਲਸ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ ਅਤੇ ਭੋਪਾਲ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀ ਟੀਮ ਵੀ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਬੋਰਵੈੱਲ ਵਿਚ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਸੁਮਿਤ ਦੇ ਪਰਿਵਾਰਕ ਮੈਂਬਰ ਘਬਰਾ ਗਏ, ਜਦੋਂ ਉਨ੍ਹਾਂ ਨੇ ਕਾਫੀ ਦੇਰ ਤੱਕ ਉਸ ਨੂੰ ਨਹੀਂ ਵੇਖਿਆ। ਇਕ ਸਥਾਨਕ ਵਿਅਕਤੀ ਨੇ ਦੱਸਿਆ ਕਿ ਜਦੋਂ ਉਸ ਦੀ ਭਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਬੋਰਵੈੱਲ ਵਿਚ ਡਿੱਗ ਗਿਆ ਹੈ। ਦੱਸ ਦੇਈਏ ਕਿ ਰਾਜਸਥਾਨ ਵਿਚ ਇਕ 3 ਸਾਲ ਦੀ ਬੱਚੀ 7 ਦਿਨਾਂ ਤੋਂ ਬੋਰਵੈੱਲ 'ਚ ਡਿੱਗ ਗਈ ਹੈ, ਜਿਸ ਨੂੰ ਅਜੇ ਤੱਕ ਬਾਹਰ ਨਹੀਂ ਕੱਢਿਆ ਗਿਆ।
ਇਹ ਵੀ ਪੜ੍ਹੋ- ਇਸ ਬੈਂਕ 'ਚ ਨਿਕਲੀਆਂ 1200 ਤੋਂ ਵਧੇਰੇ ਭਰਤੀਆਂ, ਤੁਸੀਂ ਵੀ ਕਰੋ ਅਪਲਾਈ
ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਦੀ ਥਾਂ ਨੂੰ ਲੈ ਕੇ ਭੱਖਿਆ ਸਿਆਸੀ ਵਿਵਾਦ
NEXT STORY