ਨਵੀਂ ਦਿੱਲੀ (ਨਵੋਦਿਆ ਟਾਈਮਜ਼) - ਕਰੋਲ ਬਾਗ ਇਲਾਕੇ ਤੋਂ ਅਗਵਾ ਕੀਤੇ ਗਏ ਡੇਢ ਸਾਲ ਦੇ ਮਾਸੂਮ ਬੱਚੇ ਨੂੰ 45,000 ਰੁਪਏ ’ਚ ਵੇਚਣ ਦੇ ਦੋਸ਼ ਹੇਠ ਪੁਲਸ ਨੇ ਇਕ ਨਾਬਾਲਗ ਤੇ ਬੱਚੇ ਦੇ ਖਰੀਦਦਾਰ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਕੋਲੋਂ ਇਕ ਸਕੂਟਰ, ਇਕ ਕਾਰ ਅਤੇ 5,500 ਰੁਪਏ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ! 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ
ਇਸ ਮਾਮਲੇ ਦੇ ਸਬੰਧ ਵਿਚ ਕੇਂਦਰੀ ਜ਼ਿਲ੍ਹਾ ਡੀ. ਸੀ. ਪੀ. ਨਿਧਿਨ ਵਾਲਸਨ ਨੇ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਸਟੇਸ਼ਨ ਹਾਊਸ ਅਫਸਰ ਸਾਕੇਤ ਕੁਮਾਰ ਦੀ ਨਿਗਰਾਨੀ ਹੇਠ ਬਣਾਈ ਗਈ ਇਕ ਟੀਮ ਨੇ ਸੀ. ਸੀ. ਟੀ. ਵੀ. ਕੈਮਰੇ ਸਕੈਨ ਕੀਤੇ ਤੇ ਕਾਰ ਦਾ ਨੰਬਰ ਲੱਭਿਆ। ਕਾਰ ਕਾਲੀ ਬਾਰੀ ਲੇਨ ਦੇ ਸੋਨੀ ਲਾਲ ਦੇ ਨਾਂ ’ਤੇ ਰਜਿਸਟਰਡ ਸੀ। ਪੁਲਸ ਨੇ ਇਕ ਨਾਬਾਲਗ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਬੱਚੇ ਨੂੰ ਉੱਤਰ ਪ੍ਰਦੇਸ਼ ਦੇ ਮਹੋਬਾ ’ਚ ਵੇਚ ਦਿੱਤਾ ਗਿਆ ਸੀ। ਪੁਲਸ ਨੇ ਉੱਥੇ ਛਾਪਾ ਮਾਰਿਆ ਤੇ ਬੱਚੇ ਨੂੰ ਸੁਰੱਖਿਅਤ ਬਰਾਮਦ ਕਰ ਲਿਆ।
ਇਹ ਵੀ ਪੜ੍ਹੋ : ਸਕੂਲ-ਕਾਲਜ 3 ਦਿਨ ਬੰਦ! ਜਨਤਕ ਛੁੱਟੀ ਦਾ ਹੋਇਆ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
Nigerian ਨੇ ਮਾਰੀ 100 ਤੋਂ ਵਧੇਰੇ ਔਰਤਾਂ ਨਾਲ ਠੱਗੀ, ਪੁਲਸ ਨੇ ਖੋਲ੍ਹੇ ਰਾਜ਼
NEXT STORY