ਨਵੀਂ ਦਿੱਲੀ- ਬੱਚਿਆਂ ਅਤੇ ਬੱਚੀਆਂ ਪ੍ਰਤੀ ਵੱਧ ਰਹੇ ਸੈਕਸ ਅਪਰਾਧਾਂ ’ਤੇ ਤਿੱਖਾ ਰੁਖ਼ ਅਪਣਾਉਂਦਿਆਂ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਅਜਿਹੇ ਜੁਰਮ ਦੇ ਅਪਰਾਧੀਆਂ ਲਈ ਮੌਤ ਦੀ ਸਜ਼ਾ ਦੇਣ ਦੀ ਵਿਵਸਥਾ ਕਰਨ ਲਈ ਪੋਕਸੋ ਐਕਟ 2012 ਵਿਚ ਸੋਧ ਕਰਨ ਸਬੰਧੀ ਪ੍ਰਵਾਨਗੀ ਦੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇਥੇ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਸਬੰਧੀ ਮਤੇ ਨੂੰ ਪ੍ਰਵਾਨਗੀ ਦਿੱਤੀ ਗਈ। ਬੈਠਕ ਪਿੱਛੋਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 14 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਬੱਚੀਆਂ ਨਾਲ ਸੈਕਸ ਸ਼ੋਸ਼ਣ ਕਰਨ ਵਾਲਿਆਂ ਨੂੰ ਮੌਤ ਦੀ ਸਜ਼ਾ ਦੇਣ ਲਈ ਪੋਕਸੋ ਐਕਟ ਵਿਚ ਸੋਧ ਕੀਤੀ ਜਾਏਗੀ। ਮੰਤਰੀ ਮੰਡਲ ਨੇ ਦੇਸ਼ ਵਿਚ ਕਿੰਨਰਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਇਕ ਬਿੱਲ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਨਾਲ ਹੀ ਸਰਕਾਰ ਨੇ ਦੇਸ਼ ਦੋ ਪਿੰਡਾਂ ਵਿਚ ਸਵਾ ਲੱਖ ਕਿਲੋਮੀਟਰ ਸੜਕਾਂ ਬਣਾਉਣ ਦੀ ਇਕ ਯੋਜਨਾ ਨੂੰ ਪ੍ਰਵਾਨਗੀ ਦਿੱਤੀ।
ਜਨ-ਧਨ ਖਾਤਿਆਂ 'ਚ ਜਮ੍ਹਾ ਰਾਸ਼ੀ ਇਕ ਲੱਖ ਕਰੋੜ ਰੁਪਏ ਦੇ ਪਾਰ
NEXT STORY