ਬਹਾਦਰਗੜ੍ਹ : ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਹਾਦਰਗੜ੍ਹ 'ਚ ਦਰਦਨਾਕ ਹਾਦਸਾ ਵਾਪਰਿਆ। ਨਜਫਗੜ੍ਹ ਰੋਡ 'ਤੇ ਸਥਿਤ ਬੈਂਕ ਕਾਲੋਨੀ ਸਥਿਤ ਵੀਰ ਸਾਵਰਕਰ ਪਾਰਕ 'ਚ ਸ਼ੁੱਕਰਵਾਰ ਸ਼ਾਮ ਨੂੰ ਖੇਡ ਰਹੇ ਇੱਕ 6 ਸਾਲ ਦਾ ਬੱਚੇ ਨੂੰ ਕਰੰਟ ਲੱਗ ਗਿਆ। ਕਰੰਟ ਲੱਗਣ ਤੋਂ ਬਾਅਦ ਉਸ ਨੂੰ ਤੁਰੰਤ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ - ਹੁਣ ਕੈਸ਼ ਨਾਲ ਨਹੀਂ ਖਰੀਦੀ ਜਾ ਸਕੇਗੀ 'ਸ਼ਰਾਬ', ਸ਼ੌਕੀਨਾਂ ਨੂੰ ਵੱਡਾ ਝਟਕਾ
ਮ੍ਰਿਤਕ ਦੀ ਪਛਾਣ ਪ੍ਰਿੰਸ ਪੁੱਤਰ ਲੋਕੇਸ਼ ਵਾਸੀ ਜੌਨਪੁਰ, ਉੱਤਰ ਪ੍ਰਦੇਸ਼ ਹਾਲ ਬੈਂਕ ਕਲੋਨੀ ਵਜੋਂ ਹੋਈ ਹੈ। ਪ੍ਰਿੰਸ ਸ਼ੁੱਕਰਵਾਰ ਸ਼ਾਮ 7 ਵਜੇ ਪਾਰਕ 'ਚ ਖੇਡਣ ਗਿਆ ਸੀ। ਉੱਥੇ ਸਬਮਰਸੀਬਲ ਦੀ ਬਿਜਲੀ ਦੀ ਤਾਰ ਕੱਟੀ ਹੋਈ ਪਈ ਸੀ। ਖੇਡਦੇ ਹੋਏ ਅਚਾਨਕ ਪ੍ਰਿੰਸ ਨੇ ਉਸ ਨੂੰ ਛੂਹ ਲਿਆ ਅਤੇ ਉੱਥੇ ਹੀ ਡਿੱਗ ਗਿਆ। ਪਾਰਕ ਵਿੱਚ ਸੈਰ ਕਰਨ ਆਏ ਲੋਕਾਂ ਨੇ ਜਦੋਂ ਉਸ ਨੂੰ ਦੇਖਿਆ ਤਾਂ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਜਦੋਂਕਿ ਉਸ ਦੇ ਨਾਲ ਆਏ ਹੋਰ ਬੱਚਿਆਂ ਨੇ ਇਸ ਸਬੰਧੀ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ। ਪਰਿਵਾਰ ਵਾਲੇ ਹਸਪਤਾਲ ਪੁੱਜੇ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪ੍ਰਿੰਸ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ - MRI ਮਸ਼ੀਨ 'ਚ ਪਿਆ ਮਰੀਜ਼ ਮਲਣ ਲੱਗਾ ਜਰਦਾ, ਵੀਡੀਓ ਵਾਇਰਲ, ਡਾਕਟਰ ਤੇ ਲੋਕ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ITBP 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
NEXT STORY