ਨਵੀਂ ਦਿੱਲੀ (ਏਜੰਸੀ) : ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਆਧਾਰ ਤਸਦੀਕ ਅਸਫਲ ਹੋਣ ਜਾਂ ਆਧਾਰ ਕਾਰਡ ਨਾ ਹੋਣ ਦੀ ਸਥਿਤੀ ਵਿਚ ਬੱਚਿਆਂ ਨੂੰ ‘ਅਨੁਸੂਚਿਤ ਜਾਤੀਆਂ ਅਤੇ ਹੋਰ ਸ਼੍ਰੇਣੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ’ ਦੇ ਲਾਭ ਤੋਂ ਵਾਂਝੇ ਨਹੀਂ ਕੀਤਾ ਜਾ ਸਕਦਾ, ਬਸ਼ਰਤੇ ਨਿਰਧਾਰਤ ਬਦਲਵੀਂ ਪ੍ਰਕਿਰਿਆ ਤਹਿਤ ਉਨ੍ਹਾਂ ਦੀ ਪਛਾਣ ਤਸਦੀਕ ਕੀਤੀ ਗਈ ਹੋਵੇ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਦੀ ਨੋਟੀਫਿਕੇਸ਼ਨ ਉਨ੍ਹਾਂ ਬੱਚਿਆਂ ਨੂੰ ਵੀ ਸੁਰੱਖਿਆ ਪ੍ਰਦਾਨ ਕਰਦੀ ਹੈ, ਜਿਨ੍ਹਾਂ ਨੇ ਆਧਾਰ ਐਨਰੋਲਮੈਂਟ ਲਈ ਅਰਜ਼ੀ ਦਿੱਤੀ ਹੈ ਅਤੇ ਆਧਾਰ ਨੰਬਰ ਮਿਲਣ ਦੀ ਉਡੀਕ ਕਰ ਰਹੇ ਹਨ। ਨੋਟੀਫਿਕੇਸ਼ਨ ਮੁਤਾਬਕ, ਲਾਭਪਾਤਰੀਆਂ ਲਈ ਆਧਾਰ ਪ੍ਰਮਾਣੀਕਰਨ ਕਰਵਾਉਣਾ ਜਾਂ ਆਧਾਰ ਨੰਬਰ ਹੋਣ ਦਾ ਸਬੂਤ ਪੇਸ਼ ਕਰਨਾ ਜ਼ਰੂਰੀ ਹੈ। ਜਿਨ੍ਹਾਂ ਬੱਚਿਆਂ ਕੋਲ ਆਧਾਰ ਨਹੀਂ ਹੈ, ਉਨ੍ਹਾਂ ਨੂੰ ਐਨਰੋਲਮੈਂਟ ਲਈ ਅਰਜ਼ੀ ਦੇਣੀ ਪਵੇਗੀ। ਬੱਚਿਆਂ ਦੇ ਮਾਮਲੇ ਵਿਚ, ਇਸ ਅਰਜ਼ੀ ਲਈ ਮਾਤਾ-ਪਿਤਾ ਜਾਂ ਕਾਨੂੰਨੀ ਸਰਪ੍ਰਸਤ ਦੀ ਸਹਿਮਤੀ ਲਾਜ਼ਮੀ ਹੈ। ਇਸ ਵਿਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਨਿਰਧਾਰਤ ਹਾਲਤ ਵਿਚ ‘ਕਿਸੇ ਵੀ ਬੱਚੇ ਨੂੰ ਲਾਭ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ।’
ਇਹ ਵੀ ਪੜ੍ਹੋ : ਮਾਰਕੋ ਰੂਬੀਓ ਪਹੁੰਚੇ ਜਾਮਨਗਰ, ਮੁਕੇਸ਼ ਅੰਬਾਨੀ ਨਾਲ ਦੁਨੀਆ ਦੀ ਸਭ ਤੋਂ ਵੱਡੀ ਰਿਫਾਇਨਰੀ ਦਾ ਕੀਤਾ ਦੌਰਾ
ਅਧਿਕਾਰੀਆਂ ਨੂੰ ਨਿਰਧਾਰਤ ਦਸਤਾਵੇਜ਼ੀ ਪ੍ਰਕਿਰਿਆ ਰਾਹੀਂ ਬੱਚੇ ਦੀ ਪਛਾਣ ਅਤੇ ਉਸ ਦੇ ਮਾਤਾ-ਪਿਤਾ ਜਾਂ ਕਾਨੂੰਨੀ ਸਰਪ੍ਰਸਤ ਨਾਲ ਸਬੰਧ ਦੀ ਪੁਸ਼ਟੀ ਕਰਨੀ ਹੋਵੇਗੀ। ਅਜਿਹੇ ਮਾਮਲਿਆਂ ਨੂੰ ਰਿਕਾਰਡ ਵਿਚ ਦਰਜ ਕੀਤਾ ਜਾਵੇਗਾ ਅਤੇ ਸਮੇਂ-ਸਮੇਂ ’ਤੇ ਇਨ੍ਹਾਂ ਦੀ ਸਮੀਖਿਆ ਅਤੇ ਆਡਿਟ ਕੀਤਾ ਜਾਵੇਗਾ। ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮਾਧਿਅਮ ਨਾਲ ਲਾਗੂ ਕੀਤੀ ਜਾਣ ਵਾਲੀ ਇਹ ਸਕੀਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਅਤੇ ਅਸਵੱਛ ਅਤੇ ਜੋਖਮ ਭਰੇ ਕਿੱਤਿਆਂ ਵਿਚ ਲੱਗੇ ਮਾਤਾ-ਪਿਤਾ ਜਾਂ ਸਰਪ੍ਰਸਤਾਂ ਦੇ ਬੱਚਿਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਹ 3 ਰਾਸ਼ੀਆਂ ਹੋਣਗੀਆਂ ਅਮੀਰ, ਸ਼ਰਦ ਪੂਰਨਿਮਾ 'ਤੇ ਬਣ ਰਿਹਾ 'ਲਕਸ਼ਮੀ ਨਾਰਾਇਣ ਰਾਜਯੋਗ'
NEXT STORY