ਹੈਦਰਾਬਾਦ- ਇਕ ਜੋੜੇ ਨੇ ਪਹਿਲੇ ਆਪਣੇ 2 ਬੱਚਿਆਂ ਦਾ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਦਰਦਨਾਕ ਮਾਮਲਾ ਤਾਮਿਲਨਾਡੂ ਤੋਂ ਸਾਹਮਣੇ ਆਇਆ ਹੈ। ਪੁਲਸ ਨੇ ਦੱਸਿਆ ਕਿ 'ਡਾਇਲ 100' 'ਤੇ ਸੂਚਨਾ ਮਿਲੀ ਸੀ ਕਿ ਸੋਮਵਾਰ ਰਾਤ ਹਬਸੀਗੁਡਾ 'ਚ ਰਹਿਣ ਵਾਲੇ ਇਕ ਪਰਿਵਾਰ ਨੇ ਆਪਣੇ ਘਰ 'ਚ ਖ਼ੁਦਕੁਸ਼ੀ ਕਰ ਲਈ ਹੈ। ਪੁਲਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਹੋ ਗਈ। ਪੁਲਸ ਅਨੁਸਾਰ 45 ਸਾਲਾ ਵਿਅਕਤੀ ਅਤੇ ਉਸ ਦੀ 35 ਸਾਲਾ ਪਤਨੀ ਨੇ ਆਪਣੀ ਧੀ (14) ਅਤੇ ਪੁੱਤ (10) ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਿਰ ਖ਼ੁਦ ਫਾਹਾ ਲੈ ਲਿਆ।
ਪੁਲਸ ਨੇ ਦੱਸਿਆ ਕਿ ਵਿਅਕਤੀ ਵਲੋਂ ਲਿਖਿਆ ਗਿਆ ਇਕ ਸੁਸਾਈਡ ਨੋਟ ਬਰਾਮਦ ਕੀਤਾ ਗਿਆ ਹੈ, ਜਿਸ 'ਚ ਕਿਹਾ ਗਿਆ ਹੈ ਕਿ ਉਹ 'ਵਿੱਤੀ ਸਮੱਸਿਆਵਾਂ' ਕਾਰਨ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਖ਼ੁਦ ਦਾ ਵੀ ਜੀਵਨ ਖਤਮ ਕਰ ਰਿਹਾ ਹੈ। ਉਸਮਾਨੀਆ ਯੂਨੀਵਰਸਿਟੀ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਿਅਕਤੀ ਪਹਿਲੇ ਇਕ ਨਿੱਜੀ ਕਾਲਜ 'ਚ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਬੱਚਿਆਂ ਨੂੰ ਜ਼ਹਿਰ ਦਿੱਤੇ ਜਾਣ ਦੀਆਂ ਖ਼ਬਰਾਂ ਬਾਰੇ ਪੁੱਛੇ ਜਾਣ 'ਤੇ ਪੁਲਸ ਅਧਿਕਾਰੀ ਨੇ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
73 ਲੱਖ ਔਰਤਾਂ 'ਚੋਂ 17 ਲੱਖ ਨੂੰ ਮਿਲੇਗਾ ‘ਮਹਿਲਾ ਸਮ੍ਰਿਧੀ ਯੋਜਨਾ’ ਦਾ ਲਾਭ
NEXT STORY