ਨੈਸ਼ਨਲ ਡੈਸਕ - ਬਿਹਾਰ ਦੇ ਖਗੜੀਆ 'ਚ ਭਿਆਨਕ ਅੱਗ ਲੱਗਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਿਤਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪਰਿਵਾਰ ਦਾ ਬੁਰਾ ਹਾਲ ਹੈ। ਇਸ ਦੇ ਨਾਲ ਹੀ ਇਸ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਹਾਦਸੇ ਸਬੰਧੀ ਦੱਸਿਆ ਜਾ ਰਿਹਾ ਹੈ ਕਿ ਘਰ 'ਚ ਖਾਣਾ ਬਣ ਰਿਹਾ ਸੀ ਕਿ ਇਸੇ ਦੌਰਾਨ ਅੱਗ ਦਾ ਇਕ ਤਿਨਕਾ ਝੌਂਪੜੀ ਵਰਗੇ ਘਰ 'ਚ ਉੱਡ ਕੇ ਆ ਗਿਆ, ਜਿਸ ਕਾਰਨ ਅੱਗ ਲੱਗ ਗਈ।
ਖਗੜੀਆ ਦੇ ਮਾਨਸੀ ਥਾਣਾ ਖੇਤਰ ਦੇ ਪਿੰਡ ਬੰਗਾਲੀਆ 'ਚ ਐਤਵਾਰ ਦੁਪਹਿਰ ਨੂੰ ਇਕ ਘਰ 'ਚ ਅਚਾਨਕ ਅੱਗ ਲੱਗ ਗਈ। ਸੰਜੇ ਸਿੰਘ ਦੇ ਘਰ ਨੂੰ ਲੱਗੀ ਅੱਗ ਨੇ ਤੁਰੰਤ ਪਿੰਡ ਵਿੱਚ ਹਲਚਲ ਮਚਾ ਦਿੱਤੀ। ਇਸ ਦੌਰਾਨ ਘਰ 'ਚ ਸੁੱਤੇ ਸਕੇ ਭਰਾ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਇਸ ਦੇ ਨਾਲ ਹੀ ਬੱਚਿਆਂ ਦਾ ਪਿਤਾ ਅੱਗ 'ਚ ਬੁਰੀ ਤਰ੍ਹਾਂ ਝੁਲਸ ਗਿਆ। ਮਾਮਲੇ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋਏ।
ਜ਼ਿੰਦਾ ਸੜਨ ਕਾਰਨ ਦੋ ਬੱਚਿਆਂ ਦੀ ਮੌਤ
ਬੱਚਿਆਂ ਨੂੰ ਅੱਗ ਤੋਂ ਬਚਾਉਣ ਲਈ ਪਿਤਾ ਨੇ ਅੱਗ ਵਿੱਚ ਛਾਲ ਮਾਰ ਦਿੱਤੀ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਅੱਗ ਨਾਲ ਪਿਤਾ ਸੰਜੇ ਸਿੰਘ ਬੁਰੀ ਤਰ੍ਹਾਂ ਝੁਲਸ ਗਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਸਦਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸੰਜੇ ਸਿੰਘ ਦੇ ਘਰ ਵਿੱਚ ਲੱਗੀ ਅੱਗ ਨੇ ਚਾਰ ਹੋਰ ਘਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਸੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਫਾਇਰ ਬ੍ਰਿਗੇਡ ਦੀ ਟੀਮ ਨਾਲ ਮਿਲ ਕੇ ਅੱਗ 'ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਸੰਜੇ ਸਿੰਘ ਦੇ ਦੋ ਪੁੱਤਰਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਦੀ ਪਛਾਣ ਪੰਜ ਸਾਲਾ ਸੰਨੀ ਕੁਮਾਰ ਅਤੇ ਤਿੰਨ ਸਾਲਾ ਸੂਰਜ ਕੁਮਾਰ ਵਜੋਂ ਹੋਈ ਹੈ।
ਵੱਡਾ ਰੇਲ ਹਾਦਸਾ: ਪਟੜੀ ਤੋਂ ਉਤਰ ਗਈ ਕਾਮਾਖਿਆ ਐਕਸਪ੍ਰੈੱਸ, ਮੱਚ ਗਈ ਹਫੜਾ-ਦਫੜੀ
NEXT STORY