ਫਰੀਦਾਬਾਦ (ਅਨਿਲ)- ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਖ਼ੁਦ ਜਿਸ ਸਕੂਲ ਨੂੰ ਮਾਡਲ ਕਲਚਰ ਸਕੂਲ ਬਣਾਉਣ ਦਾ ਐਲਾਨ ਕੀਤਾ ਸੀ, ਅੱਜ ਉਸ ਸਕੂਲ 'ਚ ਬੱਚਿਆਂ ਦੇ ਬੈਠਣ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਜਿਸ ਕਾਰਨ ਪਿੰਡ ਵਾਸੀਆਂ ਵਿਚ ਭਾਰੀ ਰੋਸ ਹੈ। ਗੁੱਸੇ ’ਚ ਆਏ ਪਿੰਡ ਵਾਸੀਆਂ ਨੇ ਸਕੂਲ ਦੇ ਗੇਟ ਨੂੰ ਤਾਲਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਧਰ ਮੌਕੇ ’ਤੇ ਪੁੱਜੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਭਰੋਸੇ ਮਗਰੋਂ ਪਿੰਡ ਵਾਸੀ ਸਕੂਲ ਦਾ ਤਾਲਾ ਖੋਲ੍ਹਣ ਲਈ ਰਾਜ਼ੀ ਹੋ ਗਏ।
3 ਕਰੋੜ ਰੁਪਏ ਮਨਜ਼ੂਰ ਹੋਣ ਤੋਂ ਬਾਅਦ ਵੀ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੋਇਆ
ਜਾਣਕਾਰੀ ਮੁਤਾਬਕ ਫਰੀਦਾਬਾਦ ਦੇ ਪਿੰਡ ਬਡੋਲੀ ਦੇ ਸਰਕਾਰੀ ਸਕੂਲ ’ਚ ਵਿਦਿਆਰਥੀਆਂ ਦੇ ਬੈਠਣ ਲਈ ਵੀ ਲੋੜੀਂਦੀ ਸਹੂਲਤ ਨਹੀਂ ਹੈ। ਖ਼ਾਸ ਗੱਲ ਇਹ ਹੈ ਕਿ ਸੂਬੇ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਇਸ ਸਕੂਲ ਨੂੰ ਮਾਡਲ ਕਲਚਰ ਸਕੂਲ ਬਣਾਉਣ ਦਾ ਐਲਾਨ ਕੀਤਾ ਸੀ। ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਮੰਨੀਏ ਤਾਂ ਸਕੂਲ ਦੀ ਇਮਾਰਤ ਦੀ ਉਸਾਰੀ ਲਈ 3 ਕਰੋੜ ਰੁਪਏ ਮਨਜ਼ੂਰ ਵੀ ਹੋ ਚੁੱਕੇ ਹਨ। ਇਸ ਦੇ ਬਾਵਜੂਦ ਇੱਥੇ ਅਜੇ ਤੱਕ ਕੰਮ ਸ਼ੁਰੂ ਨਹੀਂ ਹੋਇਆ। ਇਸ ਨੂੰ ਲੈ ਕੇ ਵਿਦਿਆਰਥੀਆਂ ਦਾ ਗੁੱਸਾ ਭੜਕ ਉੱਠਿਆ।

ਵਿਦਿਆਰਥੀਆਂ ਨੇ ਕਿਹਾ ਕਿ ਸਕੂਲ ਦੀ ਇਮਾਰਤ ਦੀ ਉਸਾਰੀ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇ। ਇਸ ਦੇ ਨਾਲ ਹੀ ਮੌਜੂਦਾ ਸਕੂਲ ਵਿਚ ਵਿਦਿਆਰਥੀਆਂ ਦੇ ਬੈਠਣ ਦੀ ਸਹੂਲਤ ਨਾ ਹੋਣ ਕਾਰਨ ਉਨ੍ਹਾਂ ਦੇ ਪਰਿਵਾਰਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ। ਇਸ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸਕੂਲ ਦੇ ਗੇਟ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਸੂਚਨਾ ਮਿਲਦੇ ਹੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ। ਇਸ ਤੋਂ ਬਾਅਦ ਲੋਕ ਤਾਲਾ ਖੋਲ੍ਹਣ ਲਈ ਰਾਜ਼ੀ ਹੋ ਗਏ।
ਵਿਦਿਆਰਥੀਆਂ ਨੇ ਸਿੱਖਿਆ ਅਧਿਕਾਰੀ ਨੂੰ ਦਿੱਤਾ ਇਕ ਮਹੀਨੇ ਦਾ ਅਲਟੀਮੇਟਮ
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਕੂਲ ਵਿਚ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਸਕੂਲ ਦੀ ਇਮਾਰਤ ਦੀ ਉਸਾਰੀ ਦਾ ਕੰਮ ਵੀ ਅਜੇ ਤੱਕ ਪੂਰਾ ਨਹੀਂ ਹੋਇਆ ਹੈ। ਸਿੱਖਿਆ ਅਧਿਕਾਰੀ ਦੇ ਸਾਹਮਣੇ ਤਾਲਾ ਖੋਲ੍ਹਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਇਕ ਮਹੀਨੇ ’ਚ ਉਸਾਰੀ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਉਹ ਮੁੜ ਸਕੂਲ ਦੇ ਗੇਟ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ ਕਰਨਗੇ।
ਕਸ਼ਮੀਰ ਦੀਆਂ ਔਰਤਾਂ ਘਰਾਂ ’ਚ ਹੀ ਉਗਾ ਰਹੀਆਂ ਖੁੰਬਾਂ, ਲਿਖ ਰਹੀਆਂ ਸਫ਼ਲਤਾ ਦੀ ਨਵੀਂ ਕਹਾਣੀ
NEXT STORY