ਨੈਸ਼ਨਲ ਡੈਸਕ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੋਸ਼ ਲਾਇਆ ਕਿ ਚੀਨ ਦੇ ਕਬਜ਼ੇ ਨਾਲ ਭਾਰਤ ਦੀ ਸੁਰੱਖਿਆ ਅਤੇ ਖੇਤਰੀ ਅਖੰਡਤਾ ਨੂੰ ਖੁੱਲ੍ਹੇਆਮ ਚੁਣੌਤੀ ਦਿੱਤੀ ਜਾ ਰਹੀ ਹੈ ਕਿਉਂਕਿ ਕੇਂਦਰ ਸਰਕਾਰ ‘ਮੂਕਦਰਸ਼ਕ’ ਬਣੀ ਹੋਈ ਹੈ। ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ’ਚ ਭਾਰਤ ਅਤੇ ਚੀਨ ਦੇ ਫੌ਼ਜੀਆਂ ਵਿਚਾਲੇ ਝੜਪ ਦੇ ਮੁੱਦੇ ’ਤੇ ਰਾਜ ਸਭਾ ’ਚ ਚਰਚਾ ਕਰਾਉਣ ਦੀ ਮੰਗ ਨੂੰ ਲੈ ਕੇ ਆਪਣੀ ਗੱਲ ਰੱਖਦੇ ਹੋਏ ਵਿਰੋਧੀ ਧਿਰ ਦੇ ਨੇਤਾ ਖੜਗੇ ਨੇ ਇਹ ਦਾਅਵਾ ਕੀਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਚੀਨ ਜਨਵਰੀ 2020 ’ਚ ਦਿੱਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦੀ ਆੜ ਲੈ ਰਿਹਾ ਹੈ, ਜਿਸ ’ਚ ਉਨ੍ਹਾਂ ਨੇ ਕਿਹਾ ਸੀ ਕਿ ਕਿਸੇ ਨੇ ਵੀ ਭਾਰਤੀ ਖੇਤਰ ’ਚ ਐਂਟਰੀ ਨਹੀਂ ਕੀਤੀ ਹੈ ਜਾਂ ਸਾਡੀ ਕਿਸੇ ਵੀ ਜ਼ਮੀਨ ’ਤੇ ਕਬਜ਼ਾ ਨਹੀਂ ਕੀਤਾ ਹੈ।
ਖੜਗੇ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ’ਤੇ ਚਰਚਾ ਲਈ ਨੋਟਿਸ ਦਿੱਤਾ ਹੈ ਅਤੇ ਉਹ ਚਾਹੁੰਦੇ ਹਨ ਕਿ ਅੱਜ ਦੇ ਕੰਮਕਾਜ ਨੂੰ ਮੁਲਤਵੀ ਕਰ ਕੇ ਇਸ ਮੁੱਦੇ ’ਤੇ ਚਰਚਾ ਕੀਤੀ ਜਾਵੇ। ਇਸ ਨੋਟਿਸ ਨੂੰ ਪੜ੍ਹਦੇ ਹੋਏ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਸਾਡੀ ਰਾਸ਼ਟਰੀ ਸੁਰੱਖਿਆ ਅਤੇ ਖੇਤਰੀ ਅਖੰਡਤਾ ਨੂੰ ਚੀਨ ਨੇ ਖੁੱਲ੍ਹੇਆਮ ਘੁਸਪੈਠ ਜ਼ਰੀਏ ਪ੍ਰਭਾਵਿਤ ਕੀਤਾ ਜਾ ਰਿਹਾ ਹੈ, ਕਿਉਂਕਿ ਸਰਕਾਰ ਮੂਕਦਰਸ਼ਕ ਬਣੀ ਹੋਈ ਹੈ। ਲੱਦਾਖ ਦੇ ਗਲਵਾਨ ਘਾਟੀ ’ਚ ਸਾਡੇ ਹਥਿਆਰਬੰਦ ਫੋਰਸ ਦੀ ਵੀਰਤਾ ਜਗ ਜ਼ਾਹਰ ਹੈ। ਖੜਗੇ ਨੇ ਦਾਅਵਾ ਕੀਤਾ ਕਿ ਦੇਪਸਾਂਗ ’ਚ ਵਾਈ ਜੰਕਸ਼ਨ ਤੱਕ ਗੈਰ-ਕਾਨੂੰਨੀ ਅਤੇ ਬਿਨਾਂ ਕਾਰਨ ਚੀਨੀ ਕਬਜ਼ਾ ਅੱਜ ਵੀ ਜਾਰੀ ਹੈ ਅਤੇ ਪੂਰਬੀ ਲੱਦਾਖ ਦੇ ਗੋਗਰਾ ਅਤੇ ਹਾਟ ਸਪ੍ਰਰਿੰਗਸ ਖੇਤਰ ’ਚ ਚੀਨੀ ਕਬਜ਼ੇ ਦੀ ਸਥਿਤੀ ਵੀ ਅਜਿਹੀ ਹੀ ਹੈ।
ਜਦੋਂ ਤੱਕ ਮੋਦੀ ਦੀ ਸਰਕਾਰ ਹੈ, ਕੋਈ ਸਾਡੀ ਇਕ ਇੰਚ ਜ਼ਮੀਨ ’ਤੇ ਕਬਜ਼ਾ ਨਹੀਂ ਕਰ ਸਕਦਾ: ਸ਼ਾਹ
NEXT STORY