ਪੇਈਚਿੰਗ (ਏਜੰਸੀ)- ਚੀਨ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਦੋਹਾਂ ਦੇਸ਼ਾਂ ਦੇ ਸਬੰਧਾਂ ਦੇ ਵਿਕਾਸ ਵਿਚ ‘ਸਕਾਰਾਤਮਕ ਯੋਗਦਾਨ’ ਪਾਇਆ। ਇਸ ਨੇ ਕਿਹਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਗੁੰਝਲਦਾਰ ਸਰਹੱਦੀ ਮੁੱਦੇ ਨੂੰ ਸੁਲਝਾਉਣ ਲਈ ਦੋਵਾਂ ਦੇਸ਼ਾਂ ਵਿਚਾਲੇ ਮਹੱਤਵਪੂਰਨ ਸਮਝੌਤਿਆਂ 'ਤੇ ਦਸਤਖਤ ਕੀਤੇ ਗਏ।ਚੀਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਮਾਓ ਨਿੰਗ ਨੇ ਇੱਥੇ ਇਕ ਪੱਤਰਕਾਰ ਸੰਮੇਲਨ ਵਿਚ ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਸੁਧਾਰਨ ਲਈ ਸਿੰਘ ਦੀ ਵਿਰਾਸਤ 'ਤੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਉਹ ਇਕ ਸੀਨੀਅਰ ਭਾਰਤੀ ਸਿਆਸਤਦਾਨ ਅਤੇ ਪ੍ਰਸਿੱਧ ਅਰਥ ਸ਼ਾਸਤਰੀ ਸਨ ਅਤੇ ਉਨ੍ਹਾਂ ਨੇ ਭਾਰਤ-ਚੀਨ ਸਬੰਧਾਂ ਦੇ ਵਿਕਾਸ 'ਚ ਵੱਡਾ ਯੋਗਦਾਨ ਪਾਇਆ ਸੀ।
ਮਾਓ ਨੇ ਕਿਹਾ ਕਿ ਜਦੋਂ ਸਿੰਘ ਪ੍ਰਧਾਨ ਮੰਤਰੀ ਸਨ ਤਾਂ ਚੀਨ ਅਤੇ ਭਾਰਤ ਨੇ ਸ਼ਾਂਤੀ ਅਤੇ ਖੁਸ਼ਹਾਲੀ ਲਈ ਇੱਕ ਰਣਨੀਤਕ ਸਹਿਯੋਗੀ ਭਾਈਵਾਲੀ ਦਾ ਐਲਾਨ ਕੀਤਾ ਅਤੇ ਭਾਰਤ-ਚੀਨ ਸਰਹੱਦੀ ਮੁੱਦੇ ਦੇ ਹੱਲ ਲਈ ਰਾਜਨੀਤਿਕ ਮਾਪਦੰਡਾਂ ਅਤੇ ਮਾਰਗਦਰਸ਼ਕ ਸਿਧਾਂਤਾਂ 'ਤੇ ਇਕ ਸਮਝੌਤਾ ਕੀਤਾ। ਉਨ੍ਹਾਂ ਕਿਹਾ ਕਿ ਚੀਨ ਸਿੰਘ ਦੀ ਮੌਤ 'ਤੇ ਡੂੰਘਾ ਸੋਗ ਪ੍ਰਗਟ ਕਰਦਾ ਹੈ ਅਤੇ ਭਾਰਤ ਸਰਕਾਰ, ਭਾਰਤੀ ਲੋਕਾਂ ਅਤੇ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹੈ। ਸਿੰਘ ਦਾ ਵੀਰਵਾਰ ਰਾਤ ਨੂੰ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।
ਪੁਲਸ ਨੇ ਨਸ਼ੀਲੇ ਪਦਾਰਥ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY