ਨਵੀਂ ਦਿੱਲੀ, (ਭਾਸ਼ਾ)- ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੇ ਪ੍ਰਧਾਨ ਚਿਰਾਗ ਪਾਸਵਾਨ ਸੋਮਵਾਰ ਨੂੰ ਇੱਥੇ ਰਾਸ਼ਟਰੀ ਜਨਤੰਤਰਿਕ ਗਠਜੋੜ (ਰਾਜਗ) ’ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ. ਪੀ. ਨੱਢਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਰਾਜਗ ਦੀ ਮੰਗਲਵਾਰ ਨੂੰ ਹੋਣ ਵਾਲੀ ਬੈਠਕ ਤੋਂ ਠੀਕ ਪਹਿਲਾਂ ਚਿਰਾਗ ਪਾਸਵਾਨ ਦੇ ਸੱਤਾਧਾਰੀ ਗਠਜੋੜ ’ਚ ਸ਼ਾਮਲ ਹੋਣ ਨੂੰ ਇਕ ਮਹੱਤਵਪੂਰਨ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ, ਵਿਸ਼ੇਸ਼ ਰੂਪ ’ਚ ਬਿਹਾਰ ਦੀ ਰਾਜਨੀਤੀ ਲਈ। ਭਾਜਪਾ ਪ੍ਰਧਾਨ ਨੱਢਾ ਨੇ ਇਕ ਟਵੀਟ ’ਚ ਕਿਹਾ, ‘‘ਚਿਰਾਗ ਪਾਸਵਾਨ ਨਾਲ ਦਿੱਲੀ ’ਚ ਮੁਲਾਕਾਤ ਹੋਈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਰਾਜਗ ’ਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ। ਮੈਂ ਉਨ੍ਹਾਂ ਦਾ ਰਾਜਗ ਪਰਿਵਾਰ ’ਚ ਸਵਾਗਤ ਕਰਦਾ ਹਾਂ।’’ ਨੱਢਾ ਨੇ ਇਸ ਮੁਲਾਕਾਤ ਨਾਲ ਜੁਡ਼ੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
PM ਮੋਦੀ ਨੇ ਵੀਰ ਸਾਵਰਕਰ ਕੌਮਾਂਤਰੀ ਹਵਾਈ ਅੱਡੇ ਦਾ ਕੀਤਾ ਉਦਘਾਟਨ
NEXT STORY