ਨਵੀਂ ਦਿੱਲੀ – ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੇ ਦੋਸ਼ ਲਾਇਆ ਹੈ ਕਿ ਡੋਮਿਨਿਕਾ ਵਿਚ ਗੈਰ-ਕਾਨੂੰਨੀ ਦਾਖਲੇ ਲਈ ਉਸਦੀ ਗ੍ਰਿਫ਼ਤਾਰੀ ਭਾਰਤ ਸਰਕਾਰ ਦੇ ਪ੍ਰਤੀਨਿਧੀਆਂ ਦੇ ਕਥਿਤ ਰੂਪ ਵਿਚ ਕਹਿਣ ’ਤੇ ਹੋਈ। ਉਸਨੇ ਆਪਣੇ ਵਿਰੁੱਧ ਕਾਰਵਾਈ ਰੱਦ ਕਰਵਾਉਣ ਦੀ ਮੰਗ ਕਰਦੇ ਹੋਏ ਦੇਸ਼ ਦੀ ਹਾਈ ਕੋਰਟ ਵਿਚ ਇਕ ਮਾਮਲਾ ਦਰਜ ਕਰਵਾਇਆ ਹੈ।
ਡੋਮਿਨਿਕਾ ਦੇ ਮੀਡੀਆ ਵਿਚ ਆਈਆਂ ਖਬਰਾਂ ਮੁਤਾਬਕ ਦੇਸ਼ ਦੇ ਇਮੀਗ੍ਰੇਸ਼ਨ ਮੰਤਰੀ, ਉਥੋਂ ਦੇ ਪੁਲਸ ਮੁਖੀ ਅਤੇ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਵਿਰੁੱਧ ਚੋਕਸੀ ਨੇ ਮਾਮਲਾ ਦਰਜ ਕਰਵਾਇਆ ਹੈ। ਚੋਕਸੀ ਨੇ ਦੋਸ਼ ਲਾਇਆ ਹੈ ਕਿ ਇਸ ਦੇਸ਼ ਦੀ ਪੁਲਸ ਨੇ ਤੀਜੀ ਧਿਰ ਭਾਰਤ ਸਰਕਾਰ ਦੇ ਕਹਿਣ ’ਤੇ ਮੇਰੇ ਵਿਰੁੱਧ ਵੱਖ-ਵੱਖ ਤਰ੍ਹਾਂ ਦੀ ਕਾਰਵਾਈ ਕੀਤੀ ਹੈ। ਆਪਣੇ ਵਿਰੁੱਧ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਚੋਕਸੀ ਨੇ ਹਾਈ ਕੋਰਟ ਵਿਚ ਕਿਹਾ ਕਿ ਮੇਰੇ ’ਤੇ ਗੈਰ-ਕਾਨੂੰਨੀ ਢੰਗ ਨਾਲ ਡੋਮਿਨਿਕਾ ਆਉਣ ਦੇ ਦੋਸ਼ ਗਲਤ ਹਨ। ਇਹ ਦੋਸ਼ ਲਾਉਣੇ ਕਾਨੂੰਨ ਦੀ ਉਲੰਘਣਾ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਜੰਮੂ-ਕਸ਼ਮੀਰ: ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਘਿਰੇ
NEXT STORY