ਨੈਸ਼ਨਲ ਡੈਸਕ : ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਕ੍ਰਿਸਮਸ ਦਾ ਤਿਉਹਾਰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਵੱਡੀ ਗਿਣਤੀ ਵਿਚ ਲੋਕ ਇਸ ਮੌਕੇ ਚਰਚਾਂ ਵਿਚ ਗਏ। ਵੱਖ-ਵੱਖ ਥਾਵਾਂ 'ਤੇ ਕ੍ਰਿਸਮਸ ਦੇ ਤਿਉਹਾਰ ਨੂੰ ਲੈ ਕੇ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ। ਕ੍ਰਿਸਮਸ ਦੇ ਮੌਕੇ ਜੇਕਰ ਗੱਲ ਟ੍ਰੈਫਿਕ ਦੀ ਕੀਤੀ ਜਾਵੇ ਤਾਂ ਗੁਰੂਗ੍ਰਾਮ ਦੇ ਲੋਕਾਂ ਨੂੰ ਇਸ ਦਿਨ ਬਹੁਤ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਕ੍ਰਿਸਮਸ ਦੀ ਸ਼ਾਮ ਨੂੰ ਲੋਕਾਂ ਵਲੋਂ ਮਨਾਏ ਜਾ ਰਹੇ ਜਸ਼ਨਾਂ ਕਾਰਨ ਵੱਖ-ਵੱਖ ਥਾਵਾਂ 'ਤੇ ਆਵਾਜਾਈ ਠੱਪ ਹੋ ਗਈ।
ਪੜ੍ਹੋ ਇਹ ਵੀ - 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਟੁਕੜਿਆਂ 'ਚ ਮਿਲੀ ਲਾਸ਼, ਕੰਬਿਆ ਪੂਰਾ ਇਲਾਕਾ
ਇਸ ਦੌਰਾਨ ਵੀਰਵਾਰ ਸ਼ਾਮ ਤੋਂ ਅੱਧੀ ਰਾਤ ਤੱਕ ਸ਼ਹਿਰ ਦੇ ਮੁੱਖ ਖੇਤਰਾਂ ਵਿੱਚ ਟ੍ਰੈਫਿਕ ਜਾਮ ਹੋ ਜਾਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਇਸ ਦੌਰਾਨ ਬਹੁਤ ਸਾਰੇ ਲੋਕ ਤਿੰਨ ਘੰਟਿਆਂ ਤੋਂ ਵੱਧ ਸਮੇਂ ਲਈ ਜਾਮ ਵਿੱਚ ਫਸੇ ਰਹੇ। ਇਸ ਦੌਰਾਨ ਸਭ ਤੋਂ ਮਾੜੀ ਸਥਿਤੀ ਐਮਜੀ ਰੋਡ ਦੀ ਸੀ। ਇਥੇ ਕ੍ਰਿਸਮਸ ਮੌਕੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਲੱਬਾਂ, ਪੱਬਾਂ, ਮਾਲਾਂ ਅਤੇ ਰੈਸਟੋਰੈਂਟਾਂ ਵਿੱਚ ਜਸ਼ਨ ਮਨਾਉਣ ਲਈ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਨ। ਵਾਹਨਾਂ ਦੀ ਆਵਾਜਾਈ ਜ਼ਿਆਦਾ ਹੋਣ ਕਾਰਨ ਜਾਮ ਲੱਗ ਗਿਆ।
ਪੜ੍ਹੋ ਇਹ ਵੀ - ਕਪਿਲ ਸ਼ਰਮਾ ਦੇ ਸ਼ੋਅ ਤੋਂ ਕਰੋੜਾਂ ਰੁਪਏ ਕਮਾ ਰਹੇ ਨਵਜੋਤ ਸਿੰਘ ਸਿੱਧੂ, ਜਾਣੋ ਕਪਿਲ ਤੇ ਅਰਚਨਾ ਦੀ ਪੂਰੀ ਕਮਾਈ
ਸ਼ਾਮ ਹੁੰਦੇ ਸਾਰੇ ਵਾਹਨਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋਣਾ ਸ਼ੁਰੂ ਹੋ ਗਿਆ, ਜਿਸ ਕਾਰਨ ਪਾਰਕਿੰਗ ਦੀ ਘਾਟ ਨੇ ਸਥਿਤੀ ਨੂੰ ਹੋਰ ਖ਼ਰਾਬ ਕਰ ਦਿੱਤਾ। ਇਸ ਦੌਰਾਨ ਕਈ ਥਾਵਾਂ 'ਤੇ ਲੋਕਾਂ ਵਲੋਂ ਵਾਹਨਾਂ ਨੂੰ ਗਲਤ ਪਾਰਕਿੰਗ ਕੀਤਾ ਗਿਆ, ਜਿਸ ਕਾਰਨ ਲੰਘਣ ਵਿਚ ਮੁਸ਼ਕਲ ਹੋਈ। ਸੂਤਰਾਂ ਮੁਤਾਬਕ ਜੇਕਰ ਇਸ ਸੜਕ 'ਤੇ ਵਾਹਨਾਂ ਦੀ ਆਵਾਜਾਈ ਇਸੇ ਤਰ੍ਹਾਂ ਰਹੀ ਤਾਂ ਨਵੇਂ ਸਾਲ ਦੇ ਮੌਕੇ ਟ੍ਰੈਫਿਕ ਪੁਲਸ ਵਲੋਂ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ। ਯਾਨੀ ਨਵੇਂ ਸਾਲ ਦੇ ਮੌਕੇ ਮਨਾਏ ਜਾਣ ਵਾਲੇ ਜਸ਼ਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਰੋੜ 'ਤੇ ਵਾਹਨਾਂ ਦੀ ਐਂਟਰੀ ਬੰਦ ਕੀਤੀ ਜਾ ਸਕਦੀ ਹੈ।
ਪੜ੍ਹੋ ਇਹ ਵੀ - ਹਾਈਕੋਰਟ: ਭਾਰਤ 'ਚ 16 ਸਾਲਾਂ ਤੋਂ ਘੱਟ ਉਮਰ ਦੇ ਨਿਆਣੇ ਨਾ ਚਲਾਉਣ FB, INSTA, ਲੱਗੇ ਸੋਸ਼ਲ ਮੀਡੀਆ 'ਤੇ ਪਾਬੰਦੀ
ਸੁੱਖਾਂ ਕਾਹਲਵਾਂ ਵਾਂਗ ਘੇਰ ਕੇ ਮਾਰ'ਤਾ ਗੈਂਗਸਟਰ, ਪੁਲਸ ਨੇ ਕਰ ਦਿੱਤਾ ਅਲਰਟ ਜਾਰੀ
NEXT STORY