ਨਵੀਂ ਦਿੱਲੀ– ਇਕ ਵਕੀਲ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਇਹ ਸਨਸਨੀਖੇਜ਼ ਦਾਅਵਾ ਕੀਤਾ ਕਿ ਸੈਕਸ ਸ਼ੋਸ਼ਣ ਦੇ ਝੂਠੇ ਮਾਮਲੇ ਵਿਚ ਚੀਫ ਜਸਟਿਸ ਰੰਜਨ ਗੋਗੋਈ ਨੂੰ ਫਸਾ ਕੇ ਉਨ੍ਹਾਂ ਤੋਂ ਅਸਤੀਫਾ ਦਿਵਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਉਤਸਵ ਸਿੰਘ ਬੈਂਸ ਨਾਂ ਦੇ ਵਕੀਲ ਨੇ ਆਪਣੇ ਹਲਫਨਾਮੇ ਵਿਚ ਦਾਅਵਾ ਕੀਤਾ ਹੈ ਕਿ ਉਸਨੂੰ ਸੁਪਰੀਮ ਕੋਰਟ ਦੀ ਸਾਬਕਾ ਮਹਿਲਾ ਕਰਮਚਾਰੀ ਦੀ ਨੁਮਾਇੰਦਗੀ ਕਰਨ ਲਈ ਇਕ ਵਿਅਕਤੀ ਨੇ ਡੇਢ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਬੈਂਸ ਨੇ ਕਿਹਾ ਕਿ ਪਹਿਲਾਂ ਉਸਨੇ ਮੈਨੂੰ 50 ਲੱਖ ਰੁਪਏ ਦੀ ਪੇਸ਼ਕਸ਼ ਕੀਤੀ ਪਰ ਮਾਮਲਾ ਸ਼ੱਕੀ ਹੋਣ ਕਾਰਨ ਮੈਂ ਨਾਂਹ ਕਰ ਦਿੱਤਾ ਤਾਂ ਉਸਨੇ ਮੈਨੂੰ ਡੇਢ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ।
ਸੀ. ਜੇ. ਆਈ. ਦੇ ਸਮਰਥਨ 'ਚ ਉਤਰਿਆ ਕਰਮਚਾਰੀ ਕਲਿਆਣ ਸੰਘ
ਸੁਪਰੀਮ ਕੋਰਟ ਕਰਮਚਾਰੀ ਕਲਿਆਣ ਸੰਘ ਸੈਕਸ ਸ਼ੋਸ਼ਣ ਦੇ ਮਾਮਲੇ ਵਿਚ ਸੀ. ਜੇ. ਆਈ. ਗੋਗੋਈ ਦੇ ਸਮਰਥਨ ਵਿਚ ਅੱਗੇ ਆਇਆ ਹੈ ਅਤੇ ਉਸਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ। ਸੰਘ ਨੇ ਇਸ ਸਬੰਧੀ ਇਕ ਮਤਾ ਪਾਸ ਕੀਤਾ ਅਤੇ ਕਿਹਾ ਕਿ ਇਸ ਦਾ ਮਕਸਦ ਨਿਆਂਪਾਲਿਕਾ ਦੇ ਅਕਸ ਨੂੰ ਖਰਾਬ ਕਰਨਾ ਹੈ।
ਇਸ ਹਫਤੇ ਨਹੀਂ ਬੈਠੇਗੀ 5 ਜੱਜਾਂ ਵਾਲੀ ਸੰਵਿਧਾਨ ਬੈਂਚ
ਸੁਪਰੀਮ ਕੋਰਟ ਦੀ 5 ਜੱਜਾਂ ਵਾਲੀ ਸੰਵਿਧਾਨ ਬੈਂਚ ਇਸ ਹਫਤੇ ਨਹੀਂ ਬੈਠੇਗੀ। ਇਸ ਬੈਂਚ ਨੇ ਜ਼ਮੀਨ ਐਕਵਾਇਰ ਮਾਮਲੇ ਸਮੇਤ ਕੁਝ ਹੋਰ ਮਹੱਤਵਪੂਰਨ ਮਾਮਲਿਆਂ ਦੀ ਸੁਣਵਾਈ ਕਰਨੀ ਸੀ। ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਅਪਲੋਡ ਕੀਤੇ ਗਏ ਇਕ ਨੋਟਿਸ ਅਨੁਸਾਰ ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਸੰਵਿਧਾਨ ਬੈਂਚ ਵਲੋਂ ਮਾਮਲਿਆਂ ਦੀ ਸੁਣਵਾਈ ਰੱਦ ਕਰ ਦਿੱਤੀ ਗਈ ਹੈ।
ਕਾਰ ਹਾਦਸੇ 'ਚ ਪਤੀ-ਪਤਨੀ ਸਮੇਤ 4 ਵਿਅਕਤੀਆਂ ਦੀ ਮੌਤ
NEXT STORY