ਨਵੀਂ ਦਿੱਲੀ- ਪ੍ਰੀਖਿਆਵਾਂ 'ਚ ਕਥਿਤ ਗੜਬੜੀਆਂ, ਨੀਟ ਪੇਪਰ ਲੀਕ ਅਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਸੋਮਵਾਰ ਨੂੰ ਲਗਾਤਾਰ ਤੀਜੇ ਦਿਨ ਵੀ ਜੰਤਰ-ਮੰਤਰ 'ਤੇ ਆਪਣਾ ਧਰਨਾ ਜਾਰੀ ਰੱਖੇ ਹੋਏ ਹਨ। ਇਹ ਧਰਨਾ ਪ੍ਰਦਰਸ਼ਨ ਸ਼ਨੀਵਾਰ ਦੁਪਹਿਰ ਸ਼ੁਰੂ ਹੋਇਆ ਸੀ ਅਤੇ ਰਾਤ ਭਰ ਜਾਰੀ ਰਿਹਾ। ਪ੍ਰਦਰਸ਼ਨਕਾਰੀ ਪੁਲਸ ਦੀ ਤਾਇਨਾਤ ਵਿਚਾਲੇ ਮੌਕੇ 'ਤੇ ਡਟੇ ਰਹੇ। ਰਾਤ ਨੂੰ ਕੁਝ ਲੋਕ ਪ੍ਰਦਰਸ਼ਨ 'ਚ ਸ਼ਾਮਲ ਪ੍ਰਦਰਸ਼ਨਕਾਰੀਆਂ ਨੂੰ ਭੋਜਨ ਅਤੇ ਪੀਣ ਲਈ ਪਾਣੀ ਦਿੰਦੇ ਵੀ ਦੇਖੇ ਗਏ। ਐਤਵਾਰ ਨੂੰ ਪ੍ਰਦਰਸ਼ਨ ਸਥਾਨ 'ਤੇ ਨਾਅਰੇਬਾਜ਼ੀ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦਾ ਮਾਹੌਲ ਦੇਖਣ ਨੂੰ ਮਿਲਿਆ, ਜਿੱਥੇ ਸਮਰਥਕ ਤਾੜੀਆਂ ਵਜਾਉਂਦੇ, ਢੋਲ ਵਜਾਉਂਦੇ ਅਤੇ ਦੇਸ਼ਭਗਤੀ ਦੇ ਗੀਤ ਗਾਉਂਦੇ ਨਜ਼ਰ ਆਏ।
ਪ੍ਰਬੰਧਕਾਂ ਅਨੁਸਾਰ, ਸ਼ਾਮ ਤੱਕ ਸਥਾਨ 'ਤੇ 200 ਤੋਂ ਵੱਧ ਲੋਕ ਇਕੱਠੇ ਹੋ ਚੁੱਕੇ ਸਨ। ਸੀਜੇਪੀ ਸੰਸਥਾਪਕ ਅਭਿਜੀਤ ਦੀਪਕੇ ਨੇ ਇਸ ਵਿਚ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਅਤੇ ਪ੍ਰੀਖਿਆ ਵਿਵਾਦ ਨੂੰ ਲੈ ਕੇ ਜਵਾਬਦੇਹੀ ਦੀ ਕਮੀ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਉਨ੍ਹਾਂ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ, ਜਿਨ੍ਹਾਂ ਨੇ ਪੇਪਰ ਲੀਕ ਅਤੇ ਪ੍ਰੀਖਿਆ ਰੱਦ ਹੋਣ ਮਗਰੋਂ ਖੁਦਕੁਸ਼ੀ ਕਰ ਲਈ। ਐਤਵਾਰ ਨੂੰ ਦੀਪਕੇ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪ੍ਰਦਰਸ਼ਨ ਸਥਾਨ ਤੱਕ ਪਹੁੰਚਣ 'ਚ ਕੋਈ ਪਾਬੰਦੀ ਨਾ ਲਗਾਈ ਜਾਵੇ ਅਤੇ ਜਨਤਕ ਟਾਇਲਟਾਂ 'ਚ ਪਾਣੀ ਦੀ ਸਪਲਾਈ ਬਹਾਲ ਕੀਤੀ ਜਾਵੇ। ਪ੍ਰਦਰਸ਼ਨਕਾਰੀਆਂ ਨੇ ਪਹਿਲੇ ਬੁਨਿਆਦੀ ਸਹੂਲਤਾਂ 'ਚ ਰੁਕਾਵਟ ਦੀ ਸ਼ਿਕਾਇਤ ਕੀਤੀ ਸੀ, ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੜਕ 'ਤੇ ਪਏ ਟੋਏ ਕਾਰਨ ਗਈ ਜਾਨ ! ਮ੍ਰਿਤਕ ਦੇ ਪਰਿਵਾਰ ਨੂੰ ਮਿਲੇਗਾ 30 ਲੱਖ ਰੁਪਏ ਮੁਆਵਜ਼ਾ
NEXT STORY