ਨਵੀਂ ਦਿੱਲੀ- ਕਾਕਰੋਚ ਜਨਤਾ ਪਾਰਟੀ (CJP) ਨੇ ਮੰਗਲਵਾਰ ਨੂੰ ਕਿਹਾ ਕਿ ਸਮਾਜਿਕ ਵਰਕਰ ਸੋਨਮ ਵਾਂਗਚੁਕ ਨੂੰ ਮਾਸਪੇਸ਼ੀਆਂ ਦਾ ਨੁਕਸਾਨ ਹੋਇਆ ਹੈ ਅਤੇ ਉਹ 'ਬਹੁਤ ਦਰਦ' 'ਚ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਉਦੋਂ ਤੱਕ ਖ਼ਤਮ ਕਰਨ ਤੋਂ ਇਨਕਾਰ ਕੀਤਾ ਹੈ, ਜਦੋਂ ਤੱਕ ਸਰਕਾਰ ਗੱਲਬਾਤ ਦੀ ਪਹਿਲ ਨਹੀਂ ਕਰਦੀ। ਸੰਗਠਨ ਦੇ ਪ੍ਰਦਰਸ਼ਨ ਨੂੰ 25 ਦਿਨ ਹੋ ਗਏ ਹਨ, ਉੱਥੇ ਹੀ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਸੀਜੇਪੀ ਵਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ, ਭੁੱਖ ਹੜਤਾਲ ਸ਼ੁਰੂ ਕਰਨ ਦੇ ਬਾਅਦ ਤੋਂ ਵਾਂਗਚੁਕ ਦਾ ਭਾਰ 8.5 ਕਿਲੋਗ੍ਰਾਮ ਘੱਟ ਹੋ ਚੁੱਕਿਆ ਹੈ।
ਉਨ੍ਹਾਂ ਦਾ ਬਲੱਡ ਪ੍ਰੈਸ਼ਰ 109/70 ਮਿਲੀਮੀਟਰ ਐੱਚਜੀ ਦਰਜ ਕੀਤਾ ਗਿਆ। ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਵਾਂਗਚੁਕ ਦੀਆਂ ਮਾਪੇਸ਼ੀਆਂ ਲਗਾਤਾਰ ਕਮਜ਼ੋਰ ਹੋ ਰਹੀਆਂ ਹਨ ਅਤੇ ਉਹ 'ਬਹੁਤ ਦਰਦ' 'ਚ ਹਨ। ਦੀਪਕੇ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਉਨ੍ਹਾਂ ਦੀਆਂ ਮਾਸਪੇਸ਼ੀਆਂ ਤੇਜ਼ੀ ਨਾਲ ਕਮਜ਼ੋਰ ਹੋ ਰਹੀਆਂ ਹਨ ਅਤੇ ਉਹ ਬੇਹੱਦ ਦਰਦ 'ਚ ਹਨ। ਮੈਂ ਵੀ ਹੋਰ ਲੋਕਾਂ ਦੀ ਤਰ੍ਹਾਂ ਉਨ੍ਹਾਂ ਨੂੰ ਭੁੱਖ-ਹੜਤਾਲ ਖਤਮ ਕਰਨ ਦੀ ਅਪੀਲ ਕੀੀਤ ਪਰ ਉਨ੍ਹਾਂ ਨੇ ਸ਼ਾਂਤੀ ਨਾਲ ਕਿਹਾ,''ਮੈਨੂੰ ਭੁੱਖ ਹੜਤਾਲ ਖਤਮ ਕਰਨ ਲਈ ਨਾ ਹੋ, ਸਰਕਾਰ ਤੋਂ ਪੁੱਛੋ ਕਿ ਉਹ ਗੱਲਬਾਤ ਕਿਉਂ ਨਹੀਂ ਕਰਨਾ ਚਾਹੀਦਾ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਨੀਰ ਦੇ ਨਾਂ 'ਤੇ ਲੋਕਾਂ ਨੂੰ ਵੇਚਿਆ ਜਾ ਰਿਹਾ ਸੀ ਜ਼ਹਿਰ ! ਪ੍ਰਸ਼ਾਸਨ ਨੇ 545 KG ਨਕਲੀ ਪਨੀਰ ਕੀਤਾ ਜ਼ਬਤ
NEXT STORY