ਨਵੀਂ ਦਿੱਲੀ : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਜੰਤਰ-ਮੰਤਰ 'ਤੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਸ਼ਨੀਵਾਰ ਸਵੇਰੇ 6 ਵਜੇ ਤੋਂ ਰਾਸ਼ਟਰੀ ਰਾਜਧਾਨੀ ਵਿੱਚ ਆਵਾਜਾਈ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਜੇਕਰ ਤੁਸੀਂ ਘਰੋਂ ਬਾਹਰ ਨਿਕਲ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਖ਼ਾਸ ਹੈ। ਪੁਲਸ ਨੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਟ੍ਰੈਫਿਕ ਪੁਲਸ ਨੇ 30 ਵੱਡੇ ਚੌਰਾਹਿਆਂ ਅਤੇ ਰੂਟਾਂ 'ਤੇ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਤਿਆਰੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ : ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 3.68 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ
ਰਾਜਧਾਨੀ ਭਰ ਵਿੱਚ ਵੱਡੀ ਗਿਣਤੀ ਵਿੱਚ ਪੁਲਸ ਕਰਮਚਾਰੀ ਤਾਇਨਾਤ ਕਰ ਦਿੱਤੇ, ਜੋ ਬੈਰੀਕੇਡ ਲਗਾ ਕੇ ਵਾਹਨਾਂ ਦੀ ਆਵਾਜਾਈ 'ਤੇ ਨਜ਼ਰ ਰੱਖ ਰਹੇ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਆਵਾਜਾਈ ਪਾਬੰਦੀਆਂ ਲਾਗੂ ਕਰ ਦਿੱਤੀਆਂ। ਕਈ ਮੈਟਰੋ ਸਟੇਸ਼ਨਾਂ ਦੇ ਪ੍ਰਵੇਸ਼ ਅਤੇ ਨਿਕਾਸ ਗੇਟ ਬੰਦ ਕਰ ਦਿੱਤੇ ਹਨ। ਰੇਲ ਗੱਡੀਆਂ ਰੱਦ ਕਰ ਦਿੱਤੀਆਂ ਅਤੇ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ। ਦਿੱਲੀ ਟ੍ਰੈਫਿਕ ਪੁਲਸ ਨੇ ਸੰਕੇਤ ਦਿੱਤਾ ਹੈ ਕਿ ਕਨਾਟ ਪਲੇਸ, ਮੰਡੀ ਹਾਊਸ, ਜੰਤਰ-ਮੰਤਰ, ਪਟੇਲ ਚੌਕ ਅਤੇ ਕੇਂਦਰੀ ਦਿੱਲੀ ਦੇ ਹੋਰ ਪ੍ਰਮੁੱਖ ਚੌਰਾਹਿਆਂ ਦੇ ਆਲੇ-ਦੁਆਲੇ ਆਵਾਜਾਈ ਪ੍ਰਭਾਵਿਤ ਹੋਵੇਗੀ।
ਇਹ ਵੀ ਪੜ੍ਹੋ : ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
ਸ਼ਨੀਵਾਰ ਸਵੇਰੇ 6 ਵਜੇ ਤੋਂ ਲਾਗੂ ਕੀਤੇ ਗਏ ਰੂਟ ਬਦਲਾਅ ਕਾਨੂੰਨ ਵਿਵਸਥਾ ਦੀ ਸਥਿਤੀ ਅਨੁਸਾਰ ਨਿਯੰਤ੍ਰਿਤ ਕੀਤੇ ਜਾਣਗੇ। ਟ੍ਰੈਫਿਕ ਐਡਵਾਈਜ਼ਰੀ ਦੇ ਅਨੁਸਾਰ ਅਸ਼ੋਕਾ ਰੋਡ-ਜੰਤਰ-ਮੰਤਰ ਰੋਡ ਚੌਕ, ਟਾਲਸਟਾਏ ਮਾਰਗ-ਜਨਪਥ ਚੌਰਾਹਾ, ਜੈ ਸਿੰਘ ਰੋਡ-ਸੰਸਦ ਮਾਰਗ ਚੌਰਾਹਾ, ਰੇਲ ਭਵਨ ਚੌਕ, ਪਟੇਲ ਚੌਕ, ਗੋਲ ਦਖਾਨਾ ਅਤੇ ਵਿੰਡਸਰ ਪਲੇਸ ਸਮੇਤ ਕਈ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ ਹੋਵੇਗੀ। ਇਸ ਤੋਂ ਇਲਾਵਾ ਮੰਡੀ ਹਾਊਸ, ਚੈਮਸਫੋਰਡ ਰੋਡ ਅਤੇ ਸੰਸਦ ਮਾਰਗ ਨੂੰ ਕਨਾਟ ਪਲੇਸ ਦੇ ਆਊਟਰ ਸਰਕਲ ਰੋਡ, ਬਾਰਾਖੰਬਾ ਰੋਡ ਚੌਰਾਹੇ ਅਤੇ ਮਿੰਟੋ ਰੋਡ-ਦੀਨ ਦਿਆਲ ਉਪਾਧਿਆਏ ਮਾਰਗ ਚੌਰਾਹੇ ਨਾਲ ਜੋੜਨ ਵਾਲੇ ਚੌਰਾਹਿਆਂ 'ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
ਇਸ ਤੋਂ ਇਲਾਵਾ ਚੈਮਸਫੋਰਡ ਰੋਡ-ਕਨਾਟ ਪਲੇਸ ਆਊਟਰ ਸਰਕਲ, ਭੈਰੋਂ ਰੋਡ-ਮਹਾਤਮਾ ਗਾਂਧੀ ਮਾਰਗ ਚੌਰਾਹੇ, ਲੋਧੀ ਰੋਡ ਪੁਲ, ਨੀਲਾ ਗੁੰਬਦ ਚੌਰਾਹੇ, ਮਦਰੱਸਾ ਟੀ-ਪੁਆਇੰਟ, ਸਮਰਾਟ ਹੋਟਲ ਚੌਰਾਹੇ, ਸਰਦਾਰ ਪਟੇਲ ਮਾਰਗ-ਪੰਚਸ਼ੀਲ ਮਾਰਗ ਚੌਰਾਹੇ, ਭੀਕਾਜੀ ਕਾਮਾ ਪਲੇਸ ਅਤੇ ਮੋਤੀ ਬਾਗ ਪੁਲ ਅਤੇ ਰਿੰਗ ਰੋਡ-ਸੈਨ ਮਾਰਟਿਨ ਚੌਰਾਹੇ ਦੇ ਹੇਠਾਂ ਵਾਲੀ ਸੜਕ 'ਤੇ ਵੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਸਵੇਰੇ ਤੜਕੇ ਹੀ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਰਾਸ਼ਟਰੀ ਰਾਜਧਾਨੀ ਦੇ ਵੱਖ-ਵੱਖ ਹਿੱਸਿਆਂ ਵਿੱਚ ਸੜਕਾਂ ਅਤੇ ਨਾਕਿਆਂ 'ਤੇ ਪੁਲਸ ਕਰਮਚਾਰੀ ਤਾਇਨਾਤ ਰਹੇ। ਪੁਲਸ ਇਲਾਕੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਦੀ ਨੇੜਿਓਂ ਨਿਗਰਾਨੀ ਕਰ ਰਹੀ ਹੈ, ਕੁਝ ਵਾਹਨਾਂ ਨੂੰ ਰੋਕ ਕੇ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
NEXT STORY