ਨੈਸ਼ਨਲ ਡੈਸਕ- ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਕਨਵੀਨਰ ਅਭਿਜੀਤ ਦੀਪਕੇ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਾ ਤਾਂ ਆਗਾਮੀ ਉੱਤਰ ਪ੍ਰਦੇਸ਼ ਚੋਣਾਂ ਲੜੇਗੀ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਨੂੰ ਸਮਰਥਨ ਦੇਵੇਗੀ। ਦੀਪਕੇ ਨੇ ਉਮੀਦ ਪ੍ਰਗਟਾਈ ਕਿ ਚੋਣਾਂ ਨੌਜਵਾਨਾਂ ’ਤੇ ਕੇਂਦਰਿਤ ਹੋਣਗੀਆਂ ਅਤੇ ਜਾਤ ਜਾਂ ਧਰਮ ’ਤੇ ਆਧਾਰਿਤ ਨਹੀਂ ਹੋਣਗੀਆਂ।
ਉਨ੍ਹਾਂ ਨੇ ਛਤਰਪਤੀ ਸੰਭਾਜੀਨਗਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਚੋਣ ਮੈਦਾਨ ਵਿਚ ਨਹੀਂ ਉਤਰਾਂਗੇ ਪਰ ਚੋਣਾਂ ਨੌਜਵਾਨਾਂ ਦੇ ਮੁੱਦਿਆਂ ’ਤੇ ਹੋਣੀਆਂ ਚਾਹੀਦੀਆਂ ਹਨ। ਅਸੀਂ ਕਦੋਂ ਤੱਕ ਜਾਤ ਅਤੇ ਧਰਮ ਦੇ ਨਾਂ ’ਤੇ ਚੋਣਾਂ ਲੜਦੇ ਰਹਾਂਗੇ?
ਦੁਨੀਆ ਅੱਜ ਏ.ਆਈ. ਅਤੇ ਨਵਿਆਉਣਯੋਗ ਊਰਜਾ ’ਤੇ ਚਰਚਾ ਕਰ ਰਹੀ ਹੈ। ਉੱਤਰ ਪ੍ਰਦੇਸ਼ ਦੇ ਸਿਆਸੀ ਦ੍ਰਿਸ਼ ਬਾਰੇ ਪੁੱਛੇ ਜਾਣ ’ਤੇ ਅਭਿਜੀਤ ਦੀਪਕੇ ਨੇ ਕਿਹਾ ਕਿ ਸੀ. ਜੇ. ਪੀ. ਕਿਸੇ ਪਾਰਟੀ ਨੂੰ ਸਮਰਥਨ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਗੱਲ ਨਹੀਂ ਕਰਾਂਗੇ ਕਿ ਸਰਕਾਰ ਕਿਸ ਨੂੰ ਬਣਾਉਣੀ ਚਾਹੀਦੀ ਹੈ ਅਤੇ ਕਿਸ ਨੂੰ ਨਹੀਂ। ਅਸੀਂ ਚਾਹੁੰਦੇ ਹਾਂ ਕਿ ਕੌਮੀ ਸਿਆਸਤ ਰੋਜ਼ਗਾਰ ਅਤੇ ਮਿਆਰੀ ਸਿੱਖਿਆ ’ਤੇ ਕੇਂਦਰਿਤ ਹੋਵੇ।
ਆਂਧਰਾ ਪ੍ਰਦੇਸ਼ ਸਰਕਾਰ ਨੇ ਆਂਜਨੇਯ ਮੰਦਰ ਨੂੰ ਬੁਲਡੋਜ਼ਰ ਨਾਲ ਢਾਹਿਆ : ਜਗਨ ਮੋਹਨ
NEXT STORY