ਮਹੂ — ਅਯੁੱਧਿਆ 'ਚ ਰਾਮ ਲੱਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦਾ ਜਸ਼ਨ ਮਨਾਉਣ ਲਈ ਇੰਦੌਰ ਜ਼ਿਲ੍ਹੇ ਦੇ ਮਹੂ 'ਚ ਦੀਵੇ ਜਗਾਉਣ ਨੂੰ ਲੈ ਕੇ ਬੀ.ਆਰ. ਅੰਬੇਡਕਰ ਯੂਨੀਵਰਸਿਟੀ ਆਫ ਸੋਸ਼ਲ ਸਾਇੰਸਿਜ਼ (ਬੀ.ਆਰ.ਓ.ਐੱਸ.) ਕੈਂਪਸ 'ਚ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ, ਜਿਸ 'ਚ ਇਕ ਵਿਦਿਆਰਥੀ ਜ਼ਖਮੀ ਹੋ ਗਿਆ। ਇਕ ਪੁਲਸ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸੋਮਵਾਰ ਰਾਤ ਨੂੰ ਉੱਤਰ ਪ੍ਰਦੇਸ਼ ਵਿੱਚ ਪ੍ਰਾਣ ਪ੍ਰਤਿਸ਼ਠਾ ਪੂਰੀ ਹੋਣ ਤੋਂ ਕੁਝ ਘੰਟੇ ਬਾਅਦ ਵਾਪਰੀ। ਪੁਲਸ ਨੇ ਮੰਗਲਵਾਰ ਨੂੰ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ।
ਇਹ ਵੀ ਪੜ੍ਹੋ - ਅਯੁੱਧਿਆ: ਰਾਮ ਮੰਦਰ 'ਚ ਲੱਡੂਆਂ ਦੇ ਪ੍ਰਸਾਦ ਦੇ ਨਾਲ ਮਿਲਣਗੀਆਂ ਧਾਰਮਿਕ ਕਿਤਾਬਾਂ ਅਤੇ 'ਰਾਮ ਨਾਮਾ' (ਵੀਡੀਓ)
ਯੂਨੀਵਰਸਿਟੀ ਨੇ ਇਸ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਬਡਗੋਂਡਾ ਥਾਣਾ ਇੰਚਾਰਜ ਕੈਲਾਸ਼ ਸੋਲੰਕੀ ਨੇ ਦੱਸਿਆ ਕਿ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਨਾਲ ਸਬੰਧਤ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨਾਲ ਸਬੰਧਤ ਵਿਦਿਆਰਥੀਆਂ ਦਾ ਇੱਕ ਸਮੂਹ ਕੈਂਪਸ ਦੇ ਅੰਦਰ ਦੀਵੇ ਜਗਾ ਰਿਹਾ ਸੀ ਅਤੇ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਆਤਿਸ਼ਬਾਜ਼ੀ ਕਰ ਰਿਹਾ ਸੀ। ਵਿਦਿਆਰਥੀਆਂ ਦੇ ਇੱਕ ਹੋਰ ਗਰੁੱਪ ਦੇ ਮੈਂਬਰਾਂ ਨੇ ਜਦੋਂ ਕੈਂਪਸ ਅੰਦਰ ਅਜਿਹੀ ਘਟਨਾ ਦਾ ਵਿਰੋਧ ਕੀਤਾ ਤਾਂ ਦੋਵਾਂ ਧਿਰਾਂ ਵਿੱਚ ਝੜਪ ਹੋ ਗਈ। ਸੋਲੰਕੀ ਨੇ ਦੱਸਿਆ ਕਿ ਇਸ ਘਟਨਾ 'ਚ ਇਕ ਵਿਦਿਆਰਥੀ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ - ਉੱਤਰਾਖੰਡ ਰੋਡਵੇਜ਼ ਨੂੰ ਜਲਦ ਮਿਲਣਗੀਆਂ 330 ਨਵੀਆਂ ਬੱਸਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲੇ ਦਿਨ 5 ਲੱਖ ਲੋਕਾਂ ਨੇ ਰਾਮਲੱਲਾ ਦੇ ਕੀਤੇ ਦਰਸ਼ਨ, ਸੁਰੱਖਿਆ ਕਰਮਚਾਰੀ ਘਬਰਾਏ
NEXT STORY