ਬੇਲਾਗਾਵੀ : ਕਰਨਾਟਕ ਦੇ ਬੇਲਗਾਵੀ 'ਚ ਭਗਵਾਨ ਗਣੇਸ਼ ਜੀ ਦੀ ਮੂਰਤੀ ਦੇ ਵਿਸਰਜਨ ਤੋਂ ਪਹਿਲਾਂ ਕੱਢੇ ਗਏ ਜਲੂਸ ਦੌਰਾਨ ਝਗੜਾ ਹੋਣ ਤੋਂ ਬਾਅਦ ਤਿੰਨ ਲੋਕਾਂ 'ਤੇ ਕਥਿਤ ਤੌਰ 'ਤੇ ਚਾਕੂਆਂ ਨਾਲ ਹਮਲਾ ਕੀਤਾ ਗਿਆ। ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ ਦਰਸ਼ਨ ਪਾਟਿਲ, ਸਤੀਸ਼ ਪੁਜਾਰੀ ਅਤੇ ਪ੍ਰਵੀਨ ਗੁੰਡਿਆਗੋਲ ਸਵੇਰ ਦੇ ਹਮਲੇ 'ਚ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ - 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ
ਬੇਲਗਾਵੀ ਦੇ ਪੁਲਸ ਕਮਿਸ਼ਨਰ ਇਡਾ ਮਾਰਟਿਨ ਨੇ ਪੱਤਰਕਾਰਾਂ ਨੂੰ ਦੱਸਿਆ, "ਸਾਨੂੰ ਪਤਾ ਲੱਗਾ ਹੈ ਕਿ ਸ਼ੋਭਾਯਾਤਰਾ ਦੌਰਾਨ ਝੜਪ ਹੋਈ ਅਤੇ ਪੁਲਸ ਨੇ ਦਖਲ ਦੇ ਕੇ ਦੋਵਾਂ ਧਿਰਾਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ। ਇਸ ਤੋਂ ਬਾਅਦ ਸ਼ੋਭਾਯਾਤਰਾ ਰਵਾਨਾ ਹੋਈ।'' ਉਨ੍ਹਾਂ ਦੱਸਿਆ ਕਿ ਸਾਡੀ ਜਾਣਕਾਰੀ ਅਨੁਸਾਰ ਛੇ-ਸੱਤ ਮਹੀਨੇ ਪਹਿਲਾਂ ਹੋਈ ਲੜਾਈ ਨੂੰ ਲੈ ਕੇ ਪੀੜਤਾ ਅਤੇ ਇੱਕ ਮੁਲਜ਼ਮ ਵਿਚਕਾਰ ਪੁਰਾਣੀ ਦੁਸ਼ਮਣੀ ਸੀ। ਇਹ ਘਟਨਾ ਇਸੇ ਦਾ ਨਤੀਜਾ ਹੋ ਸਕਦੀ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਝਗੜੇ ਵਿਚ ਲੱਗੀਆਂ ਸੱਟਾਂ ਮਾਮੂਲੀ ਹਨ।
ਇਹ ਵੀ ਪੜ੍ਹੋ - ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ
ਉਹਨਾਂ ਨੇ ਕਿਹਾ, 'ਸਾਨੂੰ ਪਤਾ ਹੈ ਕਿ ਛੁਰੇਬਾਜ਼ੀ ਵਿਚ ਕੌਣ-ਕੌਣ ਸ਼ਾਮਲ ਸਨ ਅਤੇ ਅਸੀਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਵਾਂਗੇ।' ਇਹ ਪੁੱਛਣ 'ਤੇ ਕਿ ਕੀ ਇਹ ਲੜਾਈ 'ਗਾਂਜੇ ਦੇ ਨਸ਼ੇ' ਕਾਰਨ ਹੋਈ ਹੈ, ਉਨ੍ਹਾਂ ਕਿਹਾ ਕਿ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੇ ਸਬੰਧ 'ਚ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ - ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਮੁਕਾਬਲੇ 'ਚ ਮਾਰਿਆ ਗਿਆ ਬਦਮਾਸ਼, 50 ਤੋਂ ਵੱਧ ਅਪਰਾਧਕ ਮਾਮਲਿਆਂ 'ਚ ਸੀ ਸ਼ਾਮਲ
NEXT STORY