ਗਾਜ਼ੀਆਬਾਦ (ਯੂ. ਪੀ.), (ਭਾਸ਼ਾ)- ਗਾਜ਼ੀਆਬਾਦ ਦੇ ਸ਼ਾਲੀਮਾਰ ਸਿਟੀ ਖੇਤਰ ਸਥਿਤ ਇਕ ਬਹੁਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਕੇ 10ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਕਥਿਤ ਤੌਰ ’ਤੇ ਆਤਮਹੱਤਿਆ ਕਰ ਲਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਅਨੁਸਾਰ, 15 ਸਾਲਾ ਵਿਦਿਆਰਥਣ ਪੜ੍ਹਾਈ ਦੇ ਤਣਾਅ ਤੋਂ ਪੀੜਤ ਸੀ। ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਗੰਭੀਰ ਰੂਪ ’ਚ ਜ਼ਖ਼ਮੀ ਵਿਦਿਆਰਥਣ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸ਼ਾਲੀਮਾਰ ਗਾਰਡਨ ਦੇ ਏ. ਸੀ. ਪੀ. (ਸਹਾਇਕ ਪੁਲਸ ਕਮਿਸ਼ਨਰ) ਅਤੁਲ ਕੁਮਾਰ ਸਿੰਘ ਨੇ ਦੱਸਿਆ ਕਿ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਵਿਦਿਆਰਥਣ ਨੇ ਕਿਸ ਮੰਜ਼ਿਲ ਤੋਂ ਛਾਲ ਮਾਰੀ, ਕਿਉਂਕਿ ਉਸ ਦਾ ਪਰਿਵਾਰ ਉਸੇ ਸੋਸਾਇਟੀ ਦੀ ਦੂਜੀ ਮੰਜ਼ਿਲ ’ਤੇ ਰਹਿੰਦਾ ਹੈ।
ਕੋਵਿਡ ਟੀਕਾਕਰਨ ਤੇ ਨੌਜਵਾਨਾਂ ਦੀ ਅਚਾਨਕ ਮੌਤ ਦਾ ਆਪਸ ’ਚ ਕੋਈ ਵਿਗਿਆਨਕ ਸਬੰਧ ਨਹੀਂ : ਏਮਸ
NEXT STORY