ਫਰੀਦਾਬਾਦ (ਭਾਸ਼ਾ)- ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ 'ਚ 5 ਗਊ ਰੱਖਿਅਕਾਂ ਦੇ ਇਕ ਸਮੂਹ ਨੇ 12ਵੀਂ ਜਮਾਤ ਦੇ ਇਕ ਵਿਦਿਆਰਥੀ ਨੂੰ ਗਊ ਤਸਕਰ ਸਮਝ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਮਾਮਲੇ 'ਚ 5 ਦੋਸ਼ੀਆਂ- ਸੌਰਭ, ਅਨਿਲ ਕੌਸ਼ਿਕ, ਵਰੁਣ, ਕ੍ਰਿਸ਼ਨ ਅਤੇ ਆਦੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੇ ਦੱਸਿਆ ਕਿ ਮੰਗਲਵਾਰ ਨੂੰ 5 ਦੋਸ਼ੀਆਂ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ, ਜਿਸ ਨੇ ਸਾਰਿਆਂ ਨੂੰ ਨਿਆਇਕ ਹਿਰਾਸਤ 'ਚ ਭੇਜਣ ਦਾ ਆਦੇਸ਼ ਦਿੱਤਾ।
ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ,''ਪੁੱਛ-ਗਿੱਛ ਦੌਰਾਨ ਦੋਸ਼ੀਆਂ ਨੇ ਖ਼ੁਲਾਸਾ ਕੀਤਾ ਕਿ 23 ਅਗਸਤ ਦੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ 2 ਐੱਸ.ਯੂ.ਵੀ. 'ਚ ਸਵਾਰ ਕੁਝ ਸ਼ੱਕੀ ਗਊ ਤਸਕਰ ਸ਼ਹਿਰ 'ਚ ਰੇਕੀ ਕਰ ਰਹੇ ਹਨ। ਦੋਸ਼ੀਆਂ ਨੇ ਵਿਦਿਆਰਥੀ ਆਰਿਅਨ ਮਿਸ਼ਰਾ ਅਤੇ ਉਸ ਦੇ ਦੋਸਤ ਸ਼ੈਂਕੀ ਤੇ ਹਰਸ਼ਿਤ ਨੂੰ ਗਲਤੀ ਨਾਲ ਗਊ ਤਸਕਰ ਸਮਝ ਲਿਆ ਅਤੇ ਦਿੱਲੀ-ਆਗਰਾ ਨੈਸ਼ਨਲ ਹਾਈਵੇਅ 'ਤੇ ਗਦਪੁਰੀ ਟੋਲ ਕੋਲ ਲਗਭਗ 30 ਕਿਲੋਮੀਟਰ ਤੱਕ ਉਨ੍ਹਾਂ ਦੀ ਕਾਰ ਦਾ ਪਿੱਛਾ ਕੀਤਾ।'' ਦੋਸ਼ੀ ਨੇ ਪੁਲਸ ਨੇ ਦੱਸਿਆ ਕਿ ਜਦੋਂ ਆਰਿਅਨ ਨੂੰ ਕਾਰ ਰੋਕਣ ਲਈ ਕਿਹਾ ਗਿਆ ਤਾਂ ਉਸ ਨੇ ਕਾਰ ਦੀ ਰਫ਼ਤਾਰ ਵਧਾ ਦਿੱਤੀ, ਜਿਸ ਤੋਂ ਬਾਅਦ ਦੋਸ਼ੀਆਂ ਨੇ ਪਲਵਲ 'ਚ ਗਦਪੁਰੀ ਟੋਲ ਕੋਲ ਉਸ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਆਰਿਅਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਜਾਂਚ ਜਾਰੀ ਹੈ। ਕਾਰ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੁਲਡੋਜ਼ਰ ਦੀ ਕਾਰਵਾਈ 'ਤੇ ਬੋਲੀ ਮਾਇਆਵਤੀ, 'ਦੋਸ਼ੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਕਰਮਾਂ ਦੀ ਸਜ਼ਾ ਨਾ ਮਿਲੇ'
NEXT STORY