ਨੈਸ਼ਨਲ ਡੈਸਕ : ਉਤਰਾਖੰਡ ਦੇ ਉੱਤਰਕਾਸ਼ੀ ਵਿੱਚ ਬੱਦਲ ਫਟਣ ਕਾਰਨ ਭਾਰੀ ਤਬਾਹੀ ਮਚ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਗੰਗੋਤਰੀ ਧਾਮ ਅਤੇ ਮੁਖਵਾ ਦੇ ਨੇੜੇ ਸਥਿਤ ਧਾਰਲੀ ਪਿੰਡ ਵਿੱਚ ਬੱਦਲ ਫਟਣ ਕਾਰਨ ਇੱਕ ਨਾਲਾ ਓਵਰਫਲੋ ਹੋ ਗਿਆ। ਓਵਰਫਲੋ ਹੋਣ ਕਾਰਨ ਨਾਲੇ ਦਾ ਪਾਣੀ ਪਹਾੜੀ ਤੋਂ ਹੇਠਲੇ ਇਲਾਕਿਆਂ ਵੱਲ ਬਹੁਤ ਤੇਜ਼ੀ ਨਾਲ ਵਗ ਰਿਹਾ ਸੀ, ਜਿਸ ਕਾਰਨ ਕਈ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ।
ਪੜ੍ਹੋ ਇਹ ਵੀ - 3 ਦਿਨ ਬੰਦ ਰਹਿਣਗੇ ਸਕੂਲ, ਇਸ ਕਾਰਨ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈ ਲਾਪਤਾ ਹੋ ਗਏ ਹਨ। ਸਥਾਨਕ ਨਿਵਾਸੀ ਰਾਜੇਸ਼ ਪੰਵਾਰ ਨੇ ਦੱਸਿਆ ਕਿ ਮਲਬੇ ਹੇਠ ਕਈ ਲੋਕ ਫਸੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ 20 ਤੋਂ 25 ਹੋਟਲ ਅਤੇ ਹੋਮਸਟੇ ਦੇ ਵਹਿ ਜਾਣ ਦਾ ਖਦਸ਼ਾ ਹੈ। ਇਲਾਕੇ ਦੇ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਸੁਰੱਖਿਅਤ ਜਗ੍ਹਾ ਦੀ ਭਾਲ ਵਿੱਚ ਇਧਰ-ਉਧਰ ਭੱਜ ਰਹੇ ਹਨ। ਇਲਾਕੇ ਦੀ ਵੀਡੀਓ ਵਿੱਚ ਪਾਣੀ ਦਾ ਤੇਜ਼ ਵਹਾਅ ਅਤੇ ਲੋਕ ਘਬਰਾਹਟ ਵਿੱਚ ਚੀਕਦੇ ਦੇਖੇ ਜਾ ਸਕਦੇ ਹਨ। ਐਸਡੀਆਰਐਫ, ਐਨਡੀਆਰਐਫ, ਪੁਲਸ, ਮਾਲੀਆ ਅਤੇ ਫੌਜ ਦੀਆਂ ਟੀਮਾਂ ਜੰਗੀ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਇਕੱਠੇ ਲੱਗੀਆਂ ਹੋਈਆਂ ਹਨ।
ਪੜ੍ਹੋ ਇਹ ਵੀ - 20 ਸਾਲਾ ਮੁੰਡੇ ਨੇ 400 ਨਾਗਰਿਕਾਂ ਨਾਲ ਬਣਾਇਆ ਆਪਣਾ ਦੇਸ਼! ਖੁਦ ਨੂੰ ਰਾਸ਼ਟਰਪਤੀ ਐਲਾਨਿਆ, ਪਾਸਪੋਰਟ ਵੀ ਜਾਰੀ
ਬੱਦਲ ਫਟਣ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ। ਵੀਡੀਓ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਸਿਰਫ਼ 20 ਸਕਿੰਟਾਂ ਵਿੱਚ ਸਭ ਕੁਝ ਤਬਾਹ ਹੋ ਗਿਆ। ਆਲੇ-ਦੁਆਲੇ ਦੇ ਸਾਰੇ ਘਰ ਬੁਰੀ ਤਰੀਕੇ ਨਾਲ ਨੁਕਸਾਨੇ ਗਏ ਹਨ। ਨਾਲੇ ਦੇ ਪਾਣੀ ਦੇ ਨਾਲ ਮਲਬਾ ਵੀ ਆਇਆ ਹੈ, ਜਿਸ ਵਿੱਚ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਬੱਦਲ ਫਟਣ ਤੋਂ ਬਾਅਦ ਨਾਲੇ ਵਿੱਚ ਪਾਣੀ ਭਰ ਜਾਣ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ, ਹੁਣ ਇਲਾਕੇ ਵਿੱਚ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਜ਼ਿਲ੍ਹਾ ਆਫ਼ਤ ਪ੍ਰਬੰਧਨ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।
ਪੜ੍ਹੋ ਇਹ ਵੀ - 3000 'ਚ FASTag ਦਾ ਪੂਰੇ ਸਾਲ ਦਾ Pass! ਜਾਣੋ ਕਿਵੇਂ ਕਰਨਾ ਹੈ ਅਪਲਾਈ
Aउत्तराखंड के उत्तरकाशी के पास बादल फटने से हुई तबाही पर मुख्यमंत्री पुष्कर सिंह धामी… pic.twitter.com/uExy8pgQJL
— LP Pant (@pantlp) August 5, 2025
ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵਿਚ ਉਹਨਾਂ ਨੇ ਕਿਹਾ, 'ਧਰਾਲੀ (ਉੱਤਰਕਾਸ਼ੀ) ਖੇਤਰ ਵਿੱਚ ਬੱਦਲ ਫਟਣ ਨਾਲ ਹੋਏ ਭਾਰੀ ਨੁਕਸਾਨ ਦੀ ਖ਼ਬਰ ਬਹੁਤ ਦੁਖਦਾਈ ਅਤੇ ਦਰਦਨਾਕ ਹੈ।' ਇਸ ਦੌਰਾਨ ਪ੍ਰਸ਼ਾਸਨ ਨੇ ਲੋਕਾਂ ਨੂੰ ਦਰਿਆਵਾਂ ਅਤੇ ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਐਕਸ 'ਤੇ ਪੋਸਟ ਸਾਂਝੀ ਕੀਤੀ ਗਈ, ਜਿਸ ਵਿਚ ਉਹਨਾਂ ਨੇ ਕਿਹਾ, 'ਮੈਂ ਉੱਤਰਕਾਸ਼ੀ ਦੇ ਧਾਰਲੀ ਵਿੱਚ ਇਸ ਦੁਖਾਂਤ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ।'

ਪੜ੍ਹੋ ਇਹ ਵੀ - ਤੰਦੂਰੀ ਰੋਟੀਆਂ ਖਾਣ ਦੇ ਸ਼ੌਕੀਨ ਲੋਕ ਦੇਖ ਲੈਣ ਇਹ 'ਵੀਡੀਓ', ਆਉਣਗੀਆਂ ਉਲਟੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਵਾਨ ਦਿਓਰ ਦੇ ਪਿਆਰ 'ਚ ਪਾਗਲ ਹੋਈ ਭਾਬੀ, ਬੋਲੀ-50 ਹਜ਼ਾਰ ਲੈ ਲਓ ਤੇ ਕਰ...
NEXT STORY