ਜੰਮੂ : ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਹਿਰ ਬਰਸਾ ਰਿਹਾ ਹੈ। ਜਿਸ ਦੇ ਤਹਿਤ ਮੰਗਲਵਾਰ ਨੂੰ ਡੋਡਾ ਜ਼ਿਲ੍ਹੇ ਦੇ ਭਾਲੇਸ਼ਾ ਇਲਾਕੇ ਵਿੱਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਬੱਦਲ ਫਟਣ ਕਾਰਨ ਵੱਡੀ ਮਾਤਰਾ ਵਿੱਚ ਪਾਣੀ ਅਤੇ ਮਲਬਾ ਬਸਤੀਆਂ ਵਿੱਚ ਦਾਖਲ ਹੋ ਗਿਆ। ਇਸ ਭਿਆਨਕ ਘਟਨਾ ਵਿੱਚ ਚਾਰ ਲੋਕਾਂ ਦੇ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਦਰਜਨਾਂ ਘਰ ਤਬਾਹ ਜਾਂ ਨੁਕਸਾਨੇ ਗਏ ਹਨ। ਇਸ ਘਟਨਾ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ।
ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!
ਕਈ ਪਰਿਵਾਰਾਂ ਨੇ ਬੱਦਲ ਫਟਣ ਕਾਰਨ ਹੋ ਰਹੀ ਤਬਾਹੀ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ, ਜਿਸ ਤੋਂ ਬਾਅਦ ਲੋਕ ਕਿਸੇ ਤਰ੍ਹਾਂ ਆਪਣਾ ਕੀਮਤੀ ਸਮਾਨ ਇਕੱਠਾ ਕਰਕੇ ਸੁਰੱਖਿਅਤ ਥਾਵਾਂ ਵੱਲ ਭੱਜ ਗਏ। ਉੱਪਰਲੇ ਇਲਾਕਿਆਂ ਵਿੱਚ ਕਈ ਘਰ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਏ, ਜਦੋਂ ਕਿ ਕੁਝ ਥਾਵਾਂ 'ਤੇ ਕੰਧਾਂ ਡਿੱਗਣ ਅਤੇ ਫਰਨੀਚਰ ਦੇ ਵਹਿ ਜਾਣ ਦੀਆਂ ਖ਼ਬਰਾਂ ਹਨ। ਪ੍ਰਭਾਵਿਤ ਪਿੰਡਾਂ ਦੇ ਲੋਕ ਖੁੱਲ੍ਹੇ ਅਸਮਾਨ ਹੇਠ ਰਾਤਾਂ ਬਿਤਾਉਣ ਲਈ ਮਜਬੂਰ ਹਨ, ਕਿਉਂਕਿ ਲਗਾਤਾਰ ਮੀਂਹ ਕਾਰਨ ਰਾਹਤ ਕਾਰਜਾਂ ਵਿੱਚ ਵੀ ਰੁਕਾਵਟ ਆ ਰਹੀ ਹੈ।
ਪੜ੍ਹੋ ਇਹ ਵੀ - ਸਸਤਾ ਹੋ ਗਿਆ ਸੋਨਾ! ਗਹਿਣੇ ਖਰੀਦਣ ਵਾਲਿਆਂ ਲ਼ਈ ਖ਼ੁਸ਼ਖ਼ਬਰੀ
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਲਈ ਡੋਡਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਦੀ ਗੰਭੀਰਤਾ ਨੂੰ ਦੇਖਦੇ ਹੋਏ ਵੈਸ਼ਨੋ ਦੇਵੀ ਯਾਤਰਾ ਨੂੰ ਵੀ ਫਿਲਹਾਲ ਰੋਕ ਦਿੱਤਾ ਗਿਆ ਹੈ, ਜਿਸ ਕਾਰਨ ਸੈਂਕੜੇ ਸ਼ਰਧਾਲੂ ਕਟੜਾ ਵਿੱਚ ਫਸੇ ਹੋਏ ਹਨ।
ਪੜ੍ਹੋ ਇਹ ਵੀ - ਹੋ ਗਿਆ ਇਕ ਹੋਰ ਟੋਲ ਫ੍ਰੀ! ਭਾਰਤ ਦੇ ਸਭ ਤੋਂ ਲੰਬੇ ਅਟਲ ਸੇਤੂ ਨੂੰ ਲੈ ਕੇ ਸਰਕਾਰ ਨੇ ਕਰ 'ਤਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਦਿੱਲੀ ਰਹਿਣ ਵਾਲੇ ਲੋਕ ਸਾਵਧਾਨ! ਯਮੁਨਾ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਪਾਰ, ਬਣੀ ਹੜ੍ਹ ਵਰਗੀ ਸਥਿਤੀ
NEXT STORY