ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵੀਰਵਾਰ ਨੂੰ ਕਿਸ਼ਤਵਾੜ ਦੇ ਇੱਕ ਪਿੰਡ ਵਿੱਚ ਬੱਦਲ ਫਟਣ ਕਾਰਨ ਅਚਾਨਕ ਹੜ੍ਹ ਆਉਣ ਤੋਂ ਬਾਅਦ ਲੋਕਾਂ ਅਤੇ ਸ਼ਰਧਾਲੂਆਂ ਦੀ ਸਹਾਇਤਾ ਲਈ ਇੱਕ ਕੰਟਰੋਲ ਰੂਮ ਅਤੇ ਹੈਲਪ ਡੈਸਕ ਸਥਾਪਤ ਕੀਤਾ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਕਾਰਨ ਹੁਣ ਤੱਕ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲਾਪਤਾ ਦੱਸੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੌਤਾਂ ਦੀ ਗਿਣਤੀ ਵਧ ਵੀ ਸਕਦੀ ਹੈ। ਕੰਟਰੋਲ ਰੂਮ ਚਾਸ਼ੋਟੀ ਪਿੰਡ ਤੋਂ ਲਗਭਗ 15 ਕਿਲੋਮੀਟਰ ਦੂਰ ਪਾਡੁਰ ਵਿਖੇ ਸਥਾਪਤ ਕੀਤਾ ਗਿਆ ਹੈ, ਜਿੱਥੇ ਇਹ ਆਫ਼ਤ ਆਈ ਸੀ।
ਇਸ ਕੰਟਰੋਲ ਰੂਮ ਨੂੰ ਚਲਾਉਣ ਲਈ 5 ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਜਾਣਕਾਰੀ ਲੈਣ ਲਈ ਲੋਕ 98582-23125, 60067-01934, 97975-04078, 84928-86895, 84938-01381, ਅਤੇ 70064-63710 'ਤੇ ਸੰਪਰਕ ਕਰ ਸਕਦੇ ਹਨ। ਇਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰ 01995-259555 ਅਤੇ 94842-17492 ਹਨ ਅਤੇ ਕਿਸ਼ਤਵਾੜ ਪੁਲਸ ਕੰਟਰੋਲ ਰੂਮ ਦਾ ਨੰਬਰ 99061-54100 ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਰਿਸ਼ਵਤ ਲੈਂਦਾ ਸਬ-ਤਹਿਸੀਲਦਾਰ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਛੁੱਟੀਆਂ ਦੀ ਬਰਸਾਤ! ਭਲਕੇ ਤੋਂ ਬੰਦ ਸਕੂਲ-ਕਾਲਜ, ਦਫ਼ਤਰ
NEXT STORY