ਸ਼ਿਮਲਾ– ਹਿਮਾਚਲ ਪ੍ਰਦੇਸ਼ ’ਚ ਮੀਂਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। ਕੁੱਲੂ ਜ਼ਿਲ੍ਹੇ ਦੇ ਮਨੀਕਰਨ ਸਾਹਿਬ ’ਚ ਬੱਦਲ ਫਟਣ ਨਾਲ 1 ਦੀ ਮੌਤ ਅਤੇ 6 ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਸ ਤੋਂ ਇਲਾਵਾ 3 ਕੈਂਪਿੰਗ ਸਾਈਟ ਵਹਿ ਗਈਆਂ। 6 ਕੈਫੇ, ਇਕ ਹੋਮ ਸਟੇਅ ਅਤੇ ਗੈਸਟ ਹਾਊਸ ਵੀ ਹੜ੍ਹ ਦੀ ਲਪੇਟ ’ਚ ਆ ਗਏ। ਇਸ ਹਾਦਸੇ ’ਚ 6 ਲੋਕਾਂ ਦੇ ਵਹਿਣ ਦੀ ਸੂਚਨਾ ਹੈ। ਪ੍ਰਸ਼ਾਸਨ ਨੇ ਰੈਸਕਿਊ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਹਿਮਾਚਲ ਪ੍ਰਦੇਸ਼ : ਕੁੱਲੂ 'ਚ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਸਮੇਤ 16 ਦੀ ਮੌਤ
ਬੱਦਲ ਫਟਣ ਮਗਰੋਂ ਮਨੀਕਰਨ ਸਾਹਿਬ ’ਚ ਪਾਰਵਤੀ ਨਦੀ ’ਚ ਹੜ੍ਹ ਆ ਗਿਆ, ਜਿਸ ਕਾਰਨ ਭਾਰੀ ਨੁਕਸਾਨ ਹੋਇਆ। ਜਾਣਕਾਰੀ ਮੁਤਾਬਕ ਕੁੱਲੂ ਦੀ ਮਨੀਕਰਨ ਘਾਟੀ ਦੇ ਚੋਜ ਪਿੰਡ ’ਚ ਬੱਦਲ ਫਟਿਆ ਅਤੇ 6 ਲੋਕਾਂ ਦੇ ਵਹਿ ਜਾਣ ਦਾ ਖ਼ਦਸ਼ਾ ਹੈ। ਲੋਕਾਂ ਨੇ ਪ੍ਰਸ਼ਾਸਨ ਨੂੰ 6 ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਦੇ ਦਿੱਤੀ ਹੈ। ਕੁਝ ਘਰ ਵੀ ਪਾਣੀ ਦੀ ਲਪੇਟ ’ਚ ਆਏ ਹਨ ਅਤੇ ਪਿੰਡ ਵੱਲ ਜਾਣ ਵਾਲਾ ਪੁਲ ਵੀ ਨੁਕਸਾਨਿਆ ਗਿਆ ਹੈ।
ਇਹ ਵੀ ਪੜ੍ਹੋ- ਰਾਮ ਰਹੀਮ ਦੇ ਅਸਲੀ-ਨਕਲੀ ਹੋਣ ਦੀ ਪਟੀਸ਼ਨ ਖ਼ਾਰਜ, ਅਦਾਲਤ ਨੇ ਕਿਹਾ- ਦਿਮਾਗ ਦਾ ਇਸਤੇਮਾਲ ਕਰੋ
ਦੱਸ ਦੇਈਏ ਕਿ ਕੁੱਲੂ ’ਚ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਸੜਕ ਮਾਰਗ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਖ਼ਾਸ ਕਰ ਕੇ ਮਨੀਕਰਨ ਦੇ ਜ਼ਿਆਦਾਤਰ ਮਾਰਗ ਬੰਦ ਹੋ ਗਏ ਹਨ। ਥਾਂ-ਥਾਂ ’ਤੇ ਜ਼ਮੀਨ ਖਿਸਕਣ ਅਤੇ ਪੱਥਰ ਡਿੱਗਣ ਦੀਆਂ ਘਟਨਾਵਾਂ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਪਾਲਤੂ ਕੁੱਤੇ ਦੇ ਭੌਂਕਣ ’ਤੇ ਹੋਇਆ ਵਿਵਾਦ, ਭੜਕੇ ਗੁਆਂਢੀ ਨੇ ਮਾਲਕ ਨੂੰ ਲੋਹੇ ਦੀ ਰਾਡ ਨਾਲ ਕੁੱਟਿਆ
ਹਿਮਾਚਲ ਪ੍ਰਦੇਸ਼ 'ਚ ਜ਼ਮੀਨ ਖਿਸਕਣ ਨਾਲ 14 ਸਾਲਾ ਬੱਚੀ ਦੀ ਮੌਤ
NEXT STORY