ਬੈਂਗਲੁਰੂ - ਕਰਨਾਟਕ ਦੇ ਗ੍ਰਹਿ ਮੰਤਰੀ ਡਾਕਟਰ ਜੀ ਪਰਮੇਸ਼ਵਰ ਨੇ ਸੋਮਵਾਰ ਨੂੰ ਰਾਮੇਸ਼ਵਰਮ ਕੈਫੇ ਬੰਬ ਧਮਾਕੇ ਮਾਮਲੇ ਦੀ ਜਾਂਚ 'ਚ ਮਹੱਤਵਪੂਰਨ ਪ੍ਰਗਤੀ ਦਾ ਸੰਕੇਤ ਦਿੰਦੇ ਹੋਏ ਕਿਹਾ ਕਿ ਭਾਰਤੀ ਜਾਂਚ ਏਜੰਸੀਆਂ ਨੇ ਸ਼ਾਨਦਾਰ ਸੁਰਾਗ ਲੱਭੇ ਹਨ ਅਤੇ ਦੋਸ਼ੀ ਸ਼ੱਕੀ ਨੂੰ ਫੜਨ ਦੇ ਨੇੜੇ ਹਨ। ਉਨ੍ਹਾਂ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਜਾਂਚ ਜਾਰੀ ਹੈ। ਇਕ ਤਰ੍ਹਾਂ ਨਾਲ ਦੋਸ਼ੀ ਦੀ ਪਛਾਣ ਹੋ ਗਈ ਹੈ।
ਇਹ ਵੀ ਪੜ੍ਹੋ- ਰਾਮ ਭਗਤਾਂ ਲਈ ਖੁਸ਼ਖਬਰੀ: ਹੁਣ ਘਰ ਬੈਠੇ ਰੋਜ਼ ਹੋਣਗੇ ਰਾਮਲੱਲਾ ਦੇ ਦਰਸ਼ਨ, ਪੜ੍ਹੋ ਪੂਰੀ ਖ਼ਬਰ
ਤਸਦੀਕ ਕਰਨੀ ਹੋਵੇਗੀ ਅਤੇ ਹਮਲਾਵਰ ਨੂੰ ਫੜਨਾ ਹੋਵੇਗਾ। ਉਹ ਇਸ 'ਤੇ ਕੰਮ ਕਰ ਰਹੇ ਹਨ। ਐਨਆਈਏ ਅਤੇ ਸੀਸੀਬੀ ਅਜਿਹਾ ਕਰ ਰਹੇ ਹਨ, ਉਨ੍ਹਾਂ ਨੂੰ ਚੰਗੀ ਲੀਡ ਮਿਲੀ ਹੈ।'' ਡਾ ਪਰਮੇਸ਼ਵਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਬੈਂਗਲੁਰੂ ਪੁਲਸ ਦੀ ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਕਰ ਰਹੀ ਹੈ, ਜੋ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਸਹਾਇਤਾ ਕਰ ਰਹੀ ਹੈ। NIA ਨੇ ਹਮਲਾਵਰ ਨੂੰ ਫੜਨ 'ਚ ਜਾਂਚ ਏਜੰਸੀਆਂ ਦੀ ਮਦਦ ਕਰਨ ਵਾਲੀ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। NIA ਨੇ ਸੋਸ਼ਲ ਮੀਡੀਆ 'ਤੇ ਸ਼ੱਕੀ ਦੀਆਂ ਸੀਸੀਟੀਵੀ ਤਸਵੀਰਾਂ ਅਤੇ ਵੀਡੀਓਜ਼ ਵੀ ਜਾਰੀ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਰਾਮੇਸ਼ਵਰਮ ਕੈਫੇ 'ਚ 1 ਮਾਰਚ ਨੂੰ ਆਈਈਡੀ ਧਮਾਕਾ ਹੋਇਆ ਸੀ। ਧਮਾਕੇ 'ਚ 10 ਲੋਕ ਜ਼ਖਮੀ ਹੋ ਗਏ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ ’ਚ ਬਰਫ਼ ਦੇ ਤੋਦੇ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, 2 ਜ਼ਖ਼ਮੀ
NEXT STORY