ਚੰਡੀਗੜ੍ਹ- ਹਰਿਆਣਾ 'ਚ ਭਾਜਪਾ ਨੇ ਸੱਤਾ 'ਚ ਆਉਣ ਨਾਲ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦੀ ਗੱਲ ਆਖੀ ਸੀ। ਨਾਇਬ ਸਿੰਘ ਸੈਣੀ ਸਰਕਾਰ ਨੂੰ ਸੱਤਾ 'ਚ ਆਏ 100 ਤੋਂ ਜ਼ਿਆਦਾ ਦਿਨ ਹੋ ਗਏ ਹਨ ਪਰ ਅਜੇ ਤੱਕ ਔਰਤਾਂ ਨੂੰ ਪੈਸੇ ਨਹੀਂ ਮਿਲੇ ਹਨ। ਹੁਣ ਮੁੱਖ ਮੰਤਰੀ ਨਾਇਬ ਸੈਣੀ ਨੇ ਔਰਤਾਂ ਨੂੰ 2100 ਰੁਪਏ ਦੇਣ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਵਿਦਿਆਰਥੀਆਂ ਲਈ ਅਹਿਮ ਖ਼ਬਰ, ਹੁਣ ਇਕ ਸਾਲ ਦੀ ਹੋਵੇਗੀ B.Ed
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੋਕਲ ਬਾਡੀ ਚੋਣਾਂ ਤੋਂ ਬਾਅਦ ਸੂਬੇ ਦੀਆਂ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦਿੱਤੇ ਜਾਣਗੇ। ਚੋਣਾਂ ਤੋਂ ਬਾਅਦ ਪੇਸ਼ ਹੋਣ ਵਾਲੇ ਬਜਟ ਸੈਸ਼ਨ ਵਿਚ ਇਸ ਸਬੰਧੀ ਵਿਵਸਥਾ ਕੀਤੀ ਜਾਵੇਗੀ। ਇਹ ਸਕੀਮ ਬਜਟ ਤੋਂ ਬਾਅਦ ਅਗਲੇ ਵਿੱਤੀ ਸਾਲ ਤੋਂ ਲਾਗੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਘਰੋਂ ਭੱਜੀ ਕੁੜੀ; ਚਾਚੇ ਨਾਲ ਸੀ ਅਫੇਅਰ, ਜਦੋਂ ਘਰਦਿਆਂ ਨੂੰ ਮਿਲੀ ਤਾਂ ਵੇਖ ਉੱਡ ਗਏ ਹੋਸ਼
ਸੈਣੀ ਨੇ ਕਿਹਾ ਕਿ ਭਾਜਪਾ ਨੇ ਚੋਣਾਂ ਦੌਰਾਨ ਜੋ ਵੀ ਮਤਾ ਕੀਤਾ ਸੀ, ਉਸ ਨੂੰ ਪੂਰਾ ਕੀਤਾ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ 2 ਲੱਖ ਸਰਕਾਰੀ ਨੌਕਰੀਆਂ ਦੇਣ ਲਈ ਇਕ ਮੁਕੰਮਲ ਰੋਡ ਮੈਪ ਤਿਆਰ ਕੀਤਾ ਗਿਆ ਹੈ। ਹਰ ਸਾਲ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਸਮੇਂ ਸੂਬੇ ਦੇ 13 ਲੱਖ ਪਰਿਵਾਰਾਂ ਨੂੰ 500 ਰੁਪਏ 'ਚ ਗੈਸ ਸਿਲੰਡਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸੰਕਲਪ ਪੱਤਰ 'ਚ ਇਹ ਵਾਅਦਾ ਵੀ ਕੀਤਾ ਗਿਆ ਸੀ। ਨਾਇਬ ਸੈਣੀ ਨੇ ਕਿਹਾ ਕਿ ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਆਪਣੇ ਚੋਣ ਮਨੋਰਥ ਪੱਤਰ ਵਿਚ 240 ਮਤੇ ਰੱਖੇ ਸਨ, ਜਿਨ੍ਹਾਂ 'ਚੋਂ 18 ਮਤੇ ਪੂਰੇ ਹੋ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੀ ਨੇ ਪ੍ਰੇਮੀ ਲਈ ਇਸਲਾਮ ਛੱਡ ਅਪਣਾ ਲਿਆ ਹਿੰਦੂ ਧਰਮ, ਪਿਓ ਨੇ ਦਰਜ ਕਰਵਾਈ ਕਿਡਨੈਪਿੰਗ ਦੀ FIR
NEXT STORY