ਨਵੀਂ ਦਿੱਲੀ- 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 25 ਫਰਵਰੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਹੇਠ ਪਾਣੀ ਦੇ ਬਿੱਲਾਂ ਨੂੰ ਬਿਨਾਂ ਕਾਰਨ ਰੱਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਪਾਣੀ ਦੇ ਭੁਗਤਾਨ ਨਾ ਕੀਤੇ ਜਾਣ ਵਾਲੇ ਬਿੱਲਾਂ ਲਈ ‘ਵਨ ਟਾਈਮ ਸੈਟਲਮੈਂਟ’ ਸਕੀਮ ਵਿੱਚ ਭਾਜਪਾ ਦੀ ਕਥਿਤ ਦਖ਼ਲਅੰਦਾਜ਼ੀ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਨੂੰ ਗੁੰਡਾਗਰਦੀ ਨਹੀਂ ਕਰਨ ਦੇਵਾਂਗੇ। ਕੇਜਰੀਵਾਲ ਸਰਕਾਰ ਰਾਜਧਾਨੀ ਵਿੱਚ ਪਾਣੀ ਦੇ ਬਕਾਇਆ ਬਿੱਲਾਂ ਦਾ ਨਿਪਟਾਰਾ ਕਰਨ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਉਣਾ ਚਾਹੁੰਦੀ ਹੈ।
ਹਾਲਾਂਕਿ, ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਭਾਜਪਾ ਇਸ ਯੋਜਨਾ ਨੂੰ ਲਾਗੂ ਨਹੀਂ ਹੋਣ ਦੇ ਰਹੀ ਹੈ। ਇਸ ਮੁੱਦੇ 'ਤੇ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਨੂੰ ਧਮਕੀ ਦਿੱਤੀ ਗਈ ਹੈ ਕਿ ਜੇਕਰ ਵਨ ਟਾਈਮ ਸੈਟਲਮੈਂਟ ਸਕੀਮ ਪਾਸ ਕੀਤੀ ਗਈ ਤਾਂ ਤੁਹਾਡੇ ਪਿੱਛੇ ਈ.ਡੀ. ਲਗਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਐੱਲ.ਜੀ. ਅਤੇ ਭਾਜਪਾ ਨੇ ਲੋਕਾਂ ਨੂੰ ਕਿਸ ਤਰ੍ਹਾਂ ਦੁਖੀ ਕੀਤਾ ਹੈ ਅਤੇ ਜਿਸ ਤਰ੍ਹਾਂ ਨਾਲ ਮੈਂ ਇਸ ਸਭ ਨਾਲ ਸਰਕਾਰ ਚਲਾ ਰਿਹਾ ਹਾਂ, ਮੈਨੂੰ ਨੋਬਲ ਪੁਰਸਕਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਦਿੱਲੀ ਦੇ ਮੁਹੱਲਾ ਕਲੀਨਿਕ ਦੀਆਂ ਦਵਾਈਆਂ, ਟੈਸਟ ਅਤੇ ਬਿਜਲੀ ਵੀ ਬੰਦ ਕਰ ਦਿੱਤੀ ਪਰ ਭਾਜਪਾ ਭਗਵਾਨ ਨਹੀਂ ਹੈ ਅਤੇ ਉਨ੍ਹਾਂ ਨੂੰ ਵੀ ਇਸ ਦੇ ਨਤੀਜੇ ਭੁਗਤਣੇ ਪੈਣਗੇ। ਜਿੱਥੋਂ ਤੱਕ ਪਾਣੀ ਦੇ ਬਿੱਲ ਦਾ ਸਵਾਲ ਹੈ, ਮੈਂ ਇਸ ਨੂੰ ਵੀ ਠੀਕ ਕਰਵਾ ਕੇ ਹੀ ਰਹਾਂਗਾ।
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪਾਣੀ ਦੇ ਵਧੇ ਹੋਏ ਬਿੱਲਾਂ ਸਬੰਧੀ ਕਾਲਕਾਜੀ ਵਿਧਾਨ ਸਭਾ ਦੇ ਗੋਵਿੰਦਪੁਰੀ ਇਲਾਕੇ ਦਾ ਦੌਰਾ ਕਰ ਕੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪਾਣੀ ਦੇ ਗਲਤ ਬਿੱਲ ਠੀਕ ਕਰਾਉਣ ਦਾ ਭਰੋਸਾ ਦਿੱਤਾ।
ਇਸ ਦੌਰਾਨ ਕੇਜਰੀਵਾਲ ਨੇ ਗਲਤ ਬਿੱਲਾਂ ਨੂੰ ਪਾੜਦਿਆਂ ਕਿਹਾ ਕਿ ਇਸ ਦੇ ਹੱਲ ਲਈ ਦਿੱਲੀ ਸਰਕਾਰ ਵਨ ਟਾਈਮ ਸੈਟਲਮੈਂਟ ਸਕੀਮ ਲਿਆਉਣਾ ਚਾਹੁੰਦੀ ਹੈ ਪਰ ਭਾਜਪਾ ਨੇ ਐੱਲ. ਜੀ. ਦੇ ਮਾਧਿਅਮ ਰਾਹੀਂ ਕਹਿ ਕੇ ਸਕੀਮ ਨੂੰ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਸਕੀਮ ਲਾਗੂ ਕਰਵਾਉਣ ਲਈ ਭੁੱਖ ਹੜਤਾਲ ਵੀ ਕਰਨੀ ਪਈ ਤਾਂ ਕਰਾਂਗਾ।
WTO ਦੀ ਬੈਠਕ: ਖੁਰਾਕ ਸੁਰੱਖਿਆ, ਕਿਸਾਨਾਂ ਦੇ ਮੁੱਦਿਆਂ ਦਾ ਸਥਾਈ ਹੱਲ ਚਾਹੁੰਦੈ ਭਾਰਤ
NEXT STORY