ਨੈਸ਼ਨਲ ਡੈਸਕ- ਬੀਤੇ ਦਿਨ ਤੇਲੰਗਾਨਾ ਦੇ ਸੰਗਾਰੈੱਡੀ ਜ਼ਿਲ੍ਹੇ 'ਚ ਸਥਿਤ ਸਿਗਾਚੀ ਫਾਰਮਾ ਇੰਡਸਟਰੀਜ਼ ਦੇ ਰਿਐਕਟਰ 'ਚ ਜ਼ਬਰਦਸਤ ਧਮਾਕਾ ਹੋਇਆ ਸੀ, ਜਿਸ ਕਾਰਨ ਪੂਰਾ ਇਲਾਕਾ ਕੰਬ ਗਿਆ ਤੇ ਹੁਣ ਤੱਕ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ 'ਤੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਦੁੱਖ ਜਤਾਉਂਦੇ ਹੋਏ ਆਪਣੇ ਐਕਸ ਅਕਾਊਂਟ 'ਤੇ ਪੋਸਟ ਪਾ ਕੇ ਪੀੜਤਾਂ ਲਈ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।
ਆਪਣੀ ਪੋਸਟ 'ਚ ਉਨ੍ਹਾਂ ਲਿਖਿਆ, ''ਬੀਤੇ ਦਿਨ ਮੈਂ ਪਾਸ਼ਾ ਮੈਲਾਰਮ ਇੰਡਸਟਰੀਅਲ ਏਰੀਆ 'ਚ ਗਿਆ ਤੇ ਉੱਥੇ ਜਾ ਕੇ ਭਿਆਨਕ ਹਾਦਸੇ ਦੀ ਜਗ੍ਹਾ 'ਤੇ ਪਹੁੰਚਿਆ। ਮੈਂ ਇਲਾਜ ਲਈ ਦਾਖ਼ਲ ਹੋਏ ਲੋਕਾਂ ਨੂੰ ਮਿਲਣ ਹਸਪਤਾਲ ਵੀ ਗਿਆ। ਮੌਕੇ ਦੇ ਦ੍ਰਿਸ਼ ਨੇ ਮੈਨੂੰ ਹਿਲਾ ਕੇ ਰੱਖ ਦਿੱਤਾ।''
ਇਹ ਵੀ ਪੜ੍ਹੋ- ਹਵਾਈ ਯਾਤਰੀ ਦੇਣ ਧਿਆਨ ! ਜਾਰੀ ਹੋ ਗਈ ਐਡਵਾਈਜ਼ਰੀ, ਏਅਰਪੋਰਟ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਉਨ੍ਹਾਂ ਅੱਗੇ ਲਿਖਿਆ ਕਿ ਹਾਦਸੇ ਮਗਰੋਂ ਪੀੜਤਾਂ ਦੀ ਜ਼ਰੂਰੀ ਮਦਦ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇੰਡਸਟਰੀਆਂ 'ਚ ਸੁਰੱਖਿਆ ਬਾਰੇ ਵੀ ਮੰਤਰੀਆਂ ਤੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਦੇ ਆਦੇਸ਼ ਦੇ ਦਿੱਤੇ ਗਏ ਹਨ ਤੇ ਜ਼ਖ਼ਮੀਆਂ ਦੇ ਚੰਗੇ ਇਲਾਜ ਲਈ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਵੀ ਹਰ ਤਰ੍ਹਾਂ ਮਦਦ ਕੀਤੀ ਜਾਵੇਗੀ।
ਅੰਤ 'ਚ ਉਨ੍ਹਾਂ ਪੀੜਤਾਂ ਲਈ ਵੱਡਾ ਐਲਾਨ ਕਰਦੇ ਹੋਏ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਲਈ 1-1 ਕਰੋੜ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ, ਜਦਕਿ ਗੰਭੀਰ ਜ਼ਖ਼ਮੀਆਂ ਨੂੰ 10-10 ਲੱਖ ਤੇ ਹੋਰ ਜ਼ਖ਼ਮੀਆਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; BJP ਨੇ ਨਵੇਂ ਸੂਬਾ ਪ੍ਰਧਾਨ ਦਾ ਕੀਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧਮਾਕੇ 'ਚ ਮਰੇ ਲੋਕਾਂ ਨੂੰ 1-1 ਕਰੋੜ ਮੁਆਵਜ਼ਾ ਦੇਵੇਗੀ ਸਰਕਾਰ, ਜ਼ਖ਼ਮੀਆਂ ਨੂੰ ਮਿਲਣਗੇ ਇੰਨੇ ਰੁਪਏ
NEXT STORY