ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਗੌਂਡਾ ਜ਼ਿਲ੍ਹੇ 'ਚ ਵਾਪਰੇ ਭਿਆਨਕ ਹਾਦਸੇ 'ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਦੁੱਖ ਜਤਾਇਆ ਹੈ। ਉਨ੍ਹਾਂ ਆਪਣੇ ਐਕਸ ਅਕਾਊਂਟ 'ਤੇ ਪੋਸਟ ਪਾ ਕੇ ਕਿਹਾ ਕਿ ਇਹ ਹਾਦਸਾ ਦਿਲ ਨੂੰ ਝੰਜੋੜ ਦੇਣ ਵਾਲਾ ਹੈ।
ਉਨ੍ਹਾਂ ਲਿਖਿਆ, ''ਗੌਂਡਾ 'ਚ ਵਾਪਰਿਆ ਮੰਦਭਾਗਾ ਹਾਦਸਾ ਤੇ ਉਸ 'ਚ ਹੋਇਆ ਜਾਨੀ ਨੁਕਸਾਨ ਦਿਲ ਨੂੰ ਝੰਜੋੜ ਦੇਣ ਵਾਲਾ ਹੈ। ਮੇਰੀ ਹਮਦਰਦੀ ਪੀੜਤ ਪਰਿਵਾਰਾਂ ਨਾਲ ਹੈ। ਇਸ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਉਨ੍ਹਾਂ ਦਾ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।''
ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕਰਦਿਆਂ ਉਨ੍ਹਾਂ ਅੱਗੇ ਲਿਖਿਆ, ਪ੍ਰਭੂ ਸ਼੍ਰੀ ਰਾਮ ਨੂੰ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਦਿਵੰਗਤ ਆਦਮਾਵਾਂ ਨੂੰ ਸ਼ਾਂਤੀ ਤੇ ਪਰਿਵਾਰਕ ਮੈਂਬਰਾਂ ਨੂੰ ਇਹ ਅਥਾਹ ਦੁੱਖ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ। ਨਾਲ ਹੀ ਜ਼ਖ਼ਮੀ ਲੋਕਾਂ ਨੂੰ ਛੇਤੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।''

ਜ਼ਿਕਰਯੋਗ ਹੈ ਕਿ ਇਕ ਬੋਲੈਰੋ ਗੱਡੀ 'ਚ ਸਵਾਰ ਹੋ ਕੇ 15 ਲੋਕ ਪ੍ਰਿਥਵੀਨਾਥ ਮੰਦਰ ਪਾਠ-ਪੂਜਾ ਲਈ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਗੱਡੀ ਨਹਿਰ 'ਚ ਜਾ ਡਿੱਗੀ, ਜਿਸ ਕਾਰਨ 11 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਬਾਕੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਇਹ ਵੀ ਪੜ੍ਹੋ- ਧਾਰਮਿਕ ਸਥਾਨ 'ਤੇ ਜਾ ਰਹੇ ਸ਼ਰਧਾਲੂਆਂ ਦੀ ਨਹਿਰ 'ਚ ਜਾ ਡਿੱਗੀ ਗੱਡੀ, 11 ਦੀ ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੰਗਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ! ਸੜਕਾਂ ਤੱਕ ਪਹੁੰਚਿਆ ਪਾਣੀ, ਲੋਕਾਂ ਨੂੰ ਕੀਤਾ ਅਲਰਟ
NEXT STORY