ਨੈਸ਼ਨਲ ਡੈਸਕ- ਰਾਜਸਥਾਨ ਦੇ ਗੰਗਾਨਗਰ 'ਚ ਐਤਵਾਰ ਨੂੰ 'ਆਪ' ਦੀ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੰਗਾਨਗਰ ਪੰਜਾਬ ਦੇ ਸਰਹੱਦੀ ਇਲਾਕਿਆਂ ਜਿਵੇਂ ਅਬੋਹਰ-ਫਾਜ਼ਿਲਕਾ ਆਦਿ ਨਾਲ ਲਗਦਾ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਫਸੇ ਕਈ ਵੱਡੇ ਮੰਤਰੀਆਂ ਤੇ ਨੇਤਾਵਾਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ ਪਰ ਰਾਜਸਥਾਨ 'ਚ ਭ੍ਰਿਸ਼ਟਾਚਾਰੀਆਂ 'ਤੇ ਸ਼ਿਕੰਜਾ ਕੱਸਿਆ ਜਾਣਾ ਬਾਕੀ ਹੈ।
ਉਨ੍ਹਾਂ ਕਿਹਾ ਕਿ ਰਾਜਸਥਾਨ 'ਚ ਭ੍ਰਿਸ਼ਟਾਚਾਰ ਆਪਣੇ ਸਿਖਰ 'ਤੇ ਹੈ, ਜਿਸ 'ਤੇ ਅਜੇ ਤੱਕ ਨੱਥ ਨਹੀਂ ਪਾਈ ਗਈ ਪਰ 'ਆਪ' ਦੀ ਸਰਕਾਰ ਬਣਦਿਆਂ ਹੀ ਭ੍ਰਿਸ਼ਟਾਚਾਰੀਆਂ 'ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਜਾਵੇਗਾ। ਇਸ ਦੌਰਾਨ ਸੀ.ਐੱਮ. ਮਾਨ ਨੇ ਰਾਜਸਥਾਨ ਦੀ ਸਭ ਤੋਂ ਵੱਡੀ ਸਮੱਸਿਆ ਪਾਣੀ ਨੂੰ ਲੈ ਕੇ ਕਿਹਾ ਕਿ ਜੇਕਰ ਸੂਬੇ 'ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਰਾਜਸਥਾਨ ਵਿੱਚ ਇਮਾਨਦਾਰ ਰਾਜ ਕਰਨਗੇ। ਉਨ੍ਹਾਂ ਕਿਹਾ ਕਿ ਉਹ ਦੇਸ਼ ਲਈ ਕੰਮ ਕਰਦੇ ਰਹੇ ਹਨ ਅਤੇ ਕਰਦੇ ਰਹਿਣਗੇ।
ਲੋਕਾਂ ਦੀਆਂ ਗੱਲਾਂ ਸੁਣਨ ਨਾਲ ਮਜ਼ਬੂਤ ਹੁੰਦਾ ਹੈ ਲੋਕਰਾਜ : ਰਾਹੁਲ
NEXT STORY