ਨਵੀਂ ਦਿੱਲੀ (ਭਾਸ਼ਾ)- ਦਿੱਲੀ ਸਰਕਾਰ ਨੇ ਮੰਗਲਵਾਰ ਨੂੰ ਉਸ ਨਾਬਾਲਗ ਕੁੜੀ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ, ਜਿਸ ਨੂੰ ਰਾਸ਼ਟਰੀ ਰਾਜਧਾਨੀ ਦੇ ਸ਼ਾਹਬਾਦ ਡੇਅਰੀ ਇਲਾਕੇ 'ਚ ਇਕ ਸੜਕ 'ਤੇ ਜਨਤਕ ਰੂਪ ਨਾਲ ਬੇਰਹਿਮੀ ਨਾਲ ਮਾਰ ਦਿੱਤਾ ਗਿਆ ਸੀ। ਕੇਜਰੀਵਾਲ ਨੇ ਕਿਹਾ,''ਇਹ ਬਹੁਤ ਹੀ ਦਰਦਨਾਕ ਘਟਨਾ ਹੈ। ਦਿੱਲੀ ਸਰਕਾਰ ਕੁੜੀ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਵੇਗੀ ਅਤੇ ਅਸੀਂ ਉਨ੍ਹਾਂ ਨੂੰ ਭਰੋਸਾ ਦਿੰਦੇ ਹਾਂ ਕਿ ਸਾਡੀ ਸਰਕਾਰ ਇਹ ਯਕੀਨੀ ਕਰੇਗੀ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।''
ਉਨ੍ਹਾਂ ਨੇ ਕਿਹਾ,''ਅਸੀਂ ਦਿੱਲੀ 'ਚ ਕਾਨੂੰਨੀ ਵਿਵਸਥਾ ਨੂੰ ਲੈ ਕੇ ਚਿੰਤਤ ਹਾਂ। ਮੰਤਰੀ ਆਤਿਸ਼ੀ ਪਰਿਵਾਰ ਨੂੰ ਮਿਲਣ ਜਾਵੇਗੀ।'' ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ 16 ਸਾਲਾ ਕੁੜੀ ਦੇ ਕਤਲ ਦੇ ਦੋਸ਼ੀ 20 ਸਾਲਾ ਸਾਹਿਲ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ਦੀ ਇਕ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ 2 ਦਿਨ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਤੋਂ ਮਾਮਲੇ 'ਚ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ : ਸਨਸਨੀਖੇਜ਼ ਵਾਰਦਾਤ: ਪਹਿਲਾਂ ਚਾਕੂ ਨਾਲ ਕੀਤੇ ਕਈ ਵਾਰ, ਫਿਰ ਪੱਥਰ ਮਾਰ ਕੇ 16 ਸਾਲਾ ਪ੍ਰੇਮਿਕਾ ਦਾ ਕਤਲ
ਅਮਰਨਾਥ ਯਾਤਰਾ : ਸੁਰੱਖਿਆ ਲਈ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 45 ਕੰਪਨੀਆਂ ਬੁਲਾਈਆਂ ਗਈਆਂ
NEXT STORY