ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਹ ਮਾਮਲਾ ਤਿੰਨ ਜੱਜਾਂ ਦੀ ਬੈਂਚ ਕੋਲ ਟਰਾਂਸਫਰ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਜੱਜਾਂ ਮੁਤਾਬਕ ਜਦੋਂ ਤੱਕ ਵੱਡੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ, ਉਦੋਂ ਤੱਕ ਜ਼ਮਾਨਤ ਰਹੇਗੀ। ਦਰਅਸਲ ਕੇਜਰੀਵਾਲ ਵਲੋਂ ਪਟੀਸ਼ਨ 'ਚ ਦਿੱਲੀ 'ਚ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਗਈ 12 ਜੁਲਾਈ ਦੀ ਸੂਚੀ ਮੁਤਾਬਕ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਫੈਸਲਾ ਸਣਾਇਆ। ਬੈਂਚ ਨੇ 17 ਮਈ ਨੂੰ ਕੇਜਰੀਵਾਲ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬੈਂਚ ਵਿਚ ਜਸਟਿਸ ਦੀਪਾਂਕਰ ਦੱਤਾ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ- ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਨੈਲੋ-ਬਸਪਾ ਦਾ ਗਠਜੋੜ, CM ਚਿਹਰੇ 'ਤੇ ਵੀ ਬਣੀ ਗੱਲ
ਕਿਸ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ
ਸੁਪਰੀਮ ਕੋਰਟ ਨੇ 15 ਅਪ੍ਰੈਲ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਈਡੀ ਤੋਂ ਜਵਾਬ ਮੰਗਿਆ ਸੀ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਨੇ ਦਿੱਲੀ ਹਾਈ ਕੋਰਟ ਦੇ 9 ਅਪ੍ਰੈਲ ਦੇ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ।
ਇਹ ਵੀ ਪੜ੍ਹੋ- ਜਿਮ ਮਾਲਕ ਦਾ ਬੇਰਹਿਮੀ ਨਾਲ ਕਤਲ, ਚਿਹਰੇ 'ਤੇ ਚਾਕੂ ਨਾਲ ਕੀਤੇ 21 ਵਾਰ
ਹਾਈਕੋਰਟ ਨੇ ਕੀ ਕਿਹਾ?
ਹਾਈ ਕੋਰਟ ਨੇ ਕੇਸ ਵਿਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਦੇ ਹੋਏ ਕਿਹਾ ਸੀ ਕਿ ਇਸ ਵਿਚ ਕੋਈ ਗੈਰ-ਕਾਨੂੰਨੀ ਨਹੀਂ ਸੀ ਅਤੇ ਜਾਂਚ ਵਿਚ ਉਨ੍ਹਾਂ ਦੇ ਸ਼ਾਮਲ ਹੋਣ ਤੋਂ ਵਾਰ-ਵਾਰ ਇਨਕਾਰ ਕਰਨ ਤੋਂ ਬਾਅਦ ਈਡੀ ਕੋਲ ਕੋਈ ਵਿਕਲਪ ਨਹੀਂ ਬਚਿਆ ਸੀ।
ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ ਨੂੰ ਲੈ ਕੇ ਕੁੜੀ ਦੇ ਪਰਿਵਾਰ ਨੇ ਕੁੱਟ-ਕੁੱਟ ਕੇ ਮਾਰਿਆ 24 ਸਾਲਾ ਮੁੰਡਾ
ਜਾਣੋ ਕੀ ਹੈ ਮਾਮਲਾ
ਮੁੱਖ ਮੰਤਰੀ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਹੇਠਲੀ ਅਦਾਲਤ ਨੇ 20 ਜੂਨ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਇਸ ਮਾਮਲੇ 'ਚ ਜ਼ਮਾਨਤ ਦਿੱਤੀ ਸੀ। ਹਾਲਾਂਕਿ ਈਡੀ ਨੇ ਅਗਲੇ ਦਿਨ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਈਡੀ ਨੇ ਦਲੀਲ ਦਿੱਤੀ ਸੀ ਕਿ ਕੇਜਰੀਵਾਲ ਨੂੰ ਜ਼ਮਾਨਤ ਦੇਣ ਦਾ ਹੇਠਲੀ ਅਦਾਲਤ ਦਾ ਹੁਕਮ ਇਕਪਾਸੜ ਅਤੇ ਗਲਤ ਸੀ। ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਕੇਸ ਵਿਚ ਵੀ ਗ੍ਰਿਫ਼ਤਾਰ ਕੀਤਾ ਸੀ।
ਉਮਰ ਅਤੇ ਫਾਰੂਕ ਅਬਦੁੱਲਾ ਭਾਰਤ 'ਚ ਪਾਕਿਸਤਾਨ ਦੇ ਰਾਜਦੂਤ ਹਨ : ਤਰੁਣ ਚੁੱਘ
NEXT STORY