ਨਵੀਂ ਦਿੱਲੀ-ਦੇਸ਼ ਭਰ 'ਚ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਸ ਦੇ ਮੱਦੇਨਜ਼ਰ ਕੇਂਦਰ ਦੀ ਮੋਦੀ ਸਰਕਾਰ ਨੇ 20 ਲੱਖ ਕਰੋੜ ਰੁਪਏ ਦਾ ਪੈਕੇਜ ਐਲਾਨ ਕਰ ਦਿੱਤਾ ਹੈ ਪਰ ਮਜ਼ਦੂਰਾਂ ਦੀ ਸਮੱਸਿਆਵਾਂ ਘੱਟ ਨਹੀਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰਾਂ ਵੀ ਆਪਣੇ-ਆਪਣੇ ਪੱਧਰ 'ਤੇ ਸਰਗਰਮ ਹੋ ਗਈਆਂ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਬੇਸਹਾਰਾ ਨਹੀਂ ਛੱਡਾਂਗੇ। ਇਸ ਸਬੰਧੀ ਅਸੀਂ ਅਧਿਕਾਰੀਆਂ ਨੂੰ ਆਦੇਸ਼ ਦੇ ਦਿੱਤੇ ਹਨ ਕਿ ਕਿਸੇ ਵੀ ਪ੍ਰਵਾਸੀ ਨੂੰ ਦਿੱਲੀ 'ਚ ਰਹਿਣ ਦੀ ਸਮੱਸਿਆ ਨਾ ਹੋਵੇ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ 'ਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਜ਼ਿੰਮੇਵਾਰੀ ਸਾਡੀ ਹੈ।
ਟਵੀਟ ਕਰਦੇ ਹੋਏ ਕੇਜਰੀਵਾਲ ਨੇ ਲਿਖਿਆ ਹੈ, "ਦਿੱਲੀ 'ਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਜ਼ਿੰਮੇਵਾਰੀ ਸਾਡੀ ਹੈ। ਜੇਕਰ ਉਹ ਦਿੱਲੀ 'ਚ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਪੂਰਾ ਖਿਆਲ ਰੱਖਾਂਗੇ ਅਤੇ ਜੇਕਰ ਉਹ ਆਪਣੇ ਪਿੰਡਾਂ ਵਾਪਸ ਪਰਤਣਾ ਚਾਹੁੰਦੇ ਹਨ ਤਾਂ ਉਨ੍ਹਾਂ ਦੇ ਲਈ ਟ੍ਰੇਨਾਂ ਦਾ ਇੰਤਜ਼ਾਮ ਕਰ ਰਹੇ ਹਾਂ। ਕਿਸੇ ਵੀ ਹਾਲਤ 'ਚ ਉਨ੍ਹਾਂ ਨੂੰ ਬੇਸਹਾਰਾਂ ਨਹੀਂ ਛੱਡਾਂਗੇ।
ਦੱਸਣਯੋਗ ਹੈ ਕਿ ਦਿੱਲੀ ਸਿਹਤ ਵਿਭਾਗ ਨੇ ਐਤਵਾਰ ਨੂੰ ਜਾਰੀ ਇਕ ਬੁਲੇਟਿਨ 'ਚ ਦੱਸਿਆ ਹੈ ਕਿ ਦਿੱਲੀ 'ਚ ਕੋਰੋਨਾ ਦੇ 422 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਤੱਕ ਪੀੜਤਾਂ ਦੀ ਗਿਣਤੀ 9755 ਤੱਕ ਪਹੁੰਚ ਗਈ ਹੈ ਜਦਕਿ 148 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਗੜ੍ਹਚਿਰੌਲੀ 'ਚ ਨਕਸਲੀਆਂ ਨਾਲ ਮੁੱਠਭੇੜ ਦੌਰਾਨ ਸਬ ਇੰਸਪੈਕਟਰ ਅਤੇ ਕਾਂਸਟੇਬਲ ਸ਼ਹੀਦ
NEXT STORY