ਨਵੀਂ ਦਿੱਲੀ - ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਵਿੱਚ ਰੁਝਾਨ ਜਾਰੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਨੀਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਦੋਨਾਂ ਨੇਤਾਵਾਂ ਨੇ ਖੇਤੀਬਾੜੀ ਕਾਨੂੰਨਾਂ 'ਤੇ ਚਰਚਾ ਕੀਤੀ। ਖੇਤੀਬਾੜੀ ਮੰਤਰੀ ਨੂੰ ਮਿਲਣ ਤੋਂ ਬਾਅਦ ਸੀ.ਐੱਮ. ਖੱਟਰ ਨੇ ਕਿਹਾ ਕਿ ਇੱਕ-ਦੋ ਦਿਨ ਵਿੱਚ ਹੱਲ ਨਿਕਲ ਜਾਵੇਗਾ। ਮਨੋਹਰ ਲਾਲ ਖੱਟਰ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕਰਨਗੇ।
ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ
ਸੀ.ਐੱਮ. ਖੱਟਰ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਅਗਲੇ 2-3 ਦਿਨ ਵਿੱਚ ਸਰਕਾਰ ਅਤੇ ਕਿਸਾਨਾਂ ਵਿੱਚ ਗੱਲ ਹੋ ਸਕਦੀ ਹੈ। ਕਿਸਾਨਾਂ ਦੇ ਵਿਰੋਧ ਦਾ ਹੱਲ ਚਰਚਾ ਦੇ ਜ਼ਰੀਏ ਨਿਕਲਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਨੂੰ ਛੇਤੀ ਹੱਲ ਕੀਤਾ ਜਾਣਾ ਚਾਹੀਦਾ ਹੈ।
ਅਯੁੱਧਿਆ 'ਚ ਬਣਨ ਵਾਲੀ ਮਸਜਿਦ ਦਾ ਡਿਜ਼ਾਈਨ ਤਿਆਰ, ਕੁੱਝ ਇਸ ਤਰ੍ਹਾਂ ਦਿਖੇਗੀ
ਦੱਸ ਦਈਏ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਵਿਰੋਧ ਬਣਿਆ ਹੋਇਆ ਹੈ। ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ 24 ਦਿਨ ਤੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਬਾਰਡਰ 'ਤੇ ਡਟੇ ਹੋਏ ਹਨ। ਮੋਦੀ ਸਰਕਾਰ ਦਾ ਕਹਿਣਾ ਹੈ ਕਿ ਉਹ ਗੱਲਬਾਤ ਲਈ ਤਿਆਰ ਹਨ ਪਰ ਕਿਸਾਨਾਂ ਦੀ ਮੰਗ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਉਦੋਂ ਗੱਲਬਾਤ ਸੰਭਵ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ
NEXT STORY