ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਕਿ ਉਨ੍ਹਾਂ ਨੇ ਰਾਜਸਥਾਨ ਦੇ ਭਿਵਾੜੀ ਤੋਂ ਧਾਰੂਹੇੜਾ ਵੱਲ ਆ ਰਹੇ ਦੂਸ਼ਿਤ ਪਾਣੀ ਦਾ ਮੁੱਦਾ ਗੁਆਂਢੀ ਸੂਬੇ ਦੇ ਆਪਣੇ ਹਮਰੁਤਬਾ ਅਸ਼ੋਕ ਗਹਿਲੋਤ ਦੇ ਸਾਹਮਣੇ ਚੁੱਕਿਆ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਮੁੱਦੇ ਦਾ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਇਕ ਬਿਆਨ 'ਚ ਕਿਹਾ ਕਿ ਸਥਾਈ ਹੱਲ ਲਈ ਐਤਵਾਰ ਨੂੰ ਸੰਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਬੈਠਕ ਆਯੋਜਿਤ ਕੀਤੀ ਜਾਵੇਗੀ, ਜਿਸ 'ਚ ਰਾਜਸਥਾਨ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਗਿਆ।
ਖੱਟੜ ਨੇ ਕਿਹਾ,''ਮੈਂ ਇਸ ਬਾਰੇ ਰਾਜਸਥਾਨ ਦੇ ਮੁੱਖ ਮੰਤਰੀ ਨਾਲ ਵਿਅਕਤੀਗੱਤ ਰੂਪ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੇ ਸਾਨੂੰ ਉਪਯੁਕਤ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ ਪਰ ਅਸੀਂ ਉਨ੍ਹਾਂ ਤੋਂ ਲਿਖਤੀ ਭਰੋਸਾ ਦੇਣ ਨੂੰ ਕਿਹਾ ਹੈ ਤਾਂ ਕਿ ਕਿਸੇ ਵੀ ਪੱਧਰ 'ਤੇ ਕੋਈ ਲਾਪਰਵਾਹੀ ਨਾ ਹੋਵੇ।'' ਉਨ੍ਹਾਂ ਕਿਹਾ,''ਅਸੀਂ ਇਸ ਸਮੱਸਿਆ ਦਾ ਸਥਾਈ ਹੱਲ ਪਾਉਣ ਲਈ ਸੁਪਰੀਮ ਕੋਰਟ 'ਚ ਇਸ ਮਾਮਲੇ ਨੂੰ ਚੁੱਕਣ ਲਈ ਤਿਆਰ ਹਾਂ।'' ਖੱਟੜ ਨੇ ਸ਼ਨੀਵਾਰ ਨੂੰ ਧਾਰੂਹੇੜਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਗ੍ਰੀਨ ਟ੍ਰਿਬਿਊਨਲ ਨੇ ਭਿਵਾੜੀ ਤੋਂ ਧਾਰੂਹੇੜਾ 'ਚ ਗੰਦਾ ਪਾਣੀ ਛੱਡਣ ਲਈ ਰਾਜਸਥਾਨ 'ਤੇ 45 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਸੀ ਪਰ ਗੁਆਂਢੀ ਸੂਬਾ ਅਦਾਲਤ ਪਹੁੰਚ ਗਿਆ ਅਤੇ ਇਸ ਮਾਮਲੇ ਨੂੰ ਮੁਲਤਵੀ ਕਰਵਾ ਦਿੱਤਾ। ਖੱਟੜ ਨੇ ਕਿਹਾ ਕਿ ਹਰਿਆਣਾ ਸਰਕਾਰ ਇਸ ਮੁਲਤਵੀ ਨੂੰ ਹਟਵਾਉਣ ਲਈ ਸੁਪਰੀਮ ਕੋਰਟ ਜਾਵੇਗੀ ਅਤੇ ਧਾਰੂਹੇੜਾ ਦੇ ਲੋਕਾਂ ਨੂੰ ਪਰੇਸ਼ਾਨ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਰਾਜਸਥਾਨ ਨੂੰ ਇਸ ਮਾਮਲੇ 'ਚ ਉਪਯੁਕਤ ਕਦਮ ਚੁੱਕਣ ਲਈ 7 ਦਿਨ ਦਾ ਨੋਟਿਸ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ ਦੇ ਸਾਬਕਾ CM ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
NEXT STORY