ਨੈਸ਼ਨਲ ਡੈਸਕ : ਬਿਹਾਰ ਦੀ ਨਿਤੀਸ਼ ਕੁਮਾਰ ਸਰਕਾਰ ਨੇ ਸ਼ੁੱਕਰਵਾਰ ਨੂੰ ਸਰਕਾਰੀ ਸਕੂਲਾਂ 'ਚ ਕੰਮ ਕਰਨ ਵਾਲੇ ਰਸੋਈਏ, ਨਾਈਟ ਗਾਰਡ, ਸਰੀਰਕ ਸਿੱਖਿਆ ਅਤੇ ਸਿਹਤ ਇੰਸਟ੍ਰਕਟਰਾਂ ਦਾ ਮਾਣਭੱਤਾ ਦੁੱਗਣਾ ਕਰ ਦਿੱਤਾ ਹੈ। ਇਹ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ, ਜਦੋਂ ਸੂਬੇ 'ਚ ਵਿਧਾਨ ਸਭਾ ਚੋਣਾਂ ਕੁਝ ਮਹੀਨੇ ਦੂਰ ਹਨ।
ਇਹ ਵੀ ਪੜ੍ਹੋ...ਕਿਸਾਨਾਂ ਲਈ GOOD NEWS ! ਇਸ ਦਿਨ ਬੈਂਕ ਖਾਤਿਆਂ 'ਚ ਆਉਣਗੇ ਪੈਸੇ
ਮੁੱਖ ਮੰਤਰੀ ਕੁਮਾਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਕੁਕ, ਨਾਈਟ ਗਾਰਡ ਅਤੇ ਸਰੀਰਕ ਸਿੱਖਿਆ ਅਤੇ ਸਿਹਤ ਇੰਸਟ੍ਰਕਟਰਾਂ ਨੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਉਨ੍ਹਾਂ ਦੇ ਮਾਣਭੱਤੇ ਨੂੰ ਸਨਮਾਨਜਨਕ ਢੰਗ ਨਾਲ ਵਧਾ ਕੇ ਦੁੱਗਣਾ ਕਰਨ ਦਾ ਫੈਸਲਾ ਕੀਤਾ ਹੈ।" ਉਨ੍ਹਾਂ ਕਿਹਾ ਕਿ ਮਿਡ ਡੇ ਮੀਲ ਪ੍ਰੋਗਰਾਮ ਅਧੀਨ ਕੰਮ ਕਰਨ ਵਾਲੇ ਰਸੋਈਏ ਨੂੰ ਹੁਣ 1,650 ਰੁਪਏ ਦੀ ਬਜਾਏ 3,300 ਰੁਪਏ ਪ੍ਰਤੀ ਮਹੀਨਾ ਮਿਲਣਗੇ।
ਇਹ ਵੀ ਪੜ੍ਹੋ...9, 10, 15, 16, 17 ਤੇ 26 ਨੂੰ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ, ਦੇਖੋ ਲਿਸਟ
ਨਾਈਟ ਗਾਰਡਾਂ ਦਾ ਮਾਣਭੱਤਾ ਦੁੱਗਣਾ ਕਰਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੁਮਾਰ ਨੇ ਕਿਹਾ ਕਿ ਸਰੀਰਕ ਸਿੱਖਿਆ ਅਤੇ ਸਿਹਤ ਇੰਸਟ੍ਰਕਟਰਾਂ ਦਾ ਮਾਣਭੱਤਾ ਦੁੱਗਣਾ ਕਰਕੇ 16,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਸਾਲਾਨਾ ਵਾਧਾ 200 ਰੁਪਏ ਤੋਂ ਵਧਾ ਕੇ 400 ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ, "ਇਸ ਨਾਲ ਕੰਮ ਕਰਨ ਵਾਲੇ ਸਟਾਫ਼ ਦਾ ਮਨੋਬਲ ਵਧੇਗਾ ਅਤੇ ਉਹ ਆਪਣੇ ਫਰਜ਼ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਨਿਭਾਉਣਗੇ।" ਕੁਮਾਰ ਨੇ ਕਿਹਾ ਕਿ ਉਹ 2005 ਵਿੱਚ ਆਪਣੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਰਾਬ ਦੇ ਸ਼ੌਕੀਨਾਂ ਲਈ ਜ਼ਰੂਰੀ ਖ਼ਬਰ! ਟਰੇਨ 'ਚ ਸਫ਼ਰ ਦੌਰਾਨ ਕਦੇ ਨਾ ਕਰਿਓ ਇਹ ਗਲਤੀ
NEXT STORY