ਨੈਸ਼ਨਲ ਡੈਸਕ : ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲੋਕਾਂ ਲਈ ਖ਼ਜ਼ਾਨਾ ਖੋਲ੍ਹ ਦਿੱਤਾ ਹੈ। ਸੂਬੇ ਦੇ ਕਿਸਾਨਾਂ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਾਧਣ ਲਈ ਮੁੱਖ ਮੰਤਰੀ ਨੇ ਕਈ ਵੱਡੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਸ ਤਹਿਤ 1 ਕੱਠਾ ਜ਼ਮੀਨ ਦੇ ਮਾਲਕ ਕਿਸਾਨ ਨੂੰ ਸਾਲਾਨਾ 4000 ਰੁਪਏ ਦਿੱਤੇ ਜਾਣਗੇ ਅਤੇ ਖੇਤੀ ਲਈ ਬਿਜਲੀ ਪੂਰੀ ਤਰ੍ਹਾਂ ਮੁਫ਼ਤ ਕੀਤੀ ਜਾਵੇਗੀ।
'ਯੁਵਾ ਸਾਥੀ' ਯੋਜਨਾ ਤਹਿਤ ਮਿਲੇਗਾ ਮਹੀਨਾਵਾਰ ਭੱਤਾ
ਮੁੱਖ ਮੰਤਰੀ ਨੇ ਬੇਰੁਜ਼ਗਾਰਾਂ ਲਈ 'ਯੁਵਾ ਸਾਥੀ' ਯੋਜਨਾ ਦਾ ਐਲਾਨ ਕੀਤਾ ਹੈ। ਇਸ ਯੋਜਨਾ ਦੇ ਤਹਿਤ 10ਵੀਂ ਪਾਸ ਬੇਰੁਜ਼ਗਾਰ ਨੌਜਵਾਨਾਂ (21 ਤੋਂ 40 ਸਾਲ ਦੀ ਉਮਰ) ਨੂੰ ਹਰ ਮਹੀਨੇ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਖ਼ਾਸ ਗੱਲ ਇਹ ਹੈ ਕਿ ਇਹ ਰਾਸ਼ੀ ਪਹਿਲਾਂ ਅਗਸਤ ਤੋਂ ਮਿਲਣੀ ਸੀ, ਪਰ ਹੁਣ ਸਰਕਾਰ ਨੇ ਇਸ ਨੂੰ 1 ਅਪ੍ਰੈਲ ਤੋਂ ਹੀ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਭੱਤਾ ਅਗਲੇ 5 ਸਾਲਾਂ ਤੱਕ ਦਿੱਤਾ ਜਾਵੇਗਾ।
ਪੂਰੇ ਸੂਬੇ 'ਚ ਲੱਗਣਗੇ 294 ਵਿਸ਼ੇਸ਼ ਕੈਂਪ
ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਸਰਕਾਰ ਵੱਲੋਂ ਪਾਰਦਰਸ਼ੀ ਤਰੀਕਾ ਅਪਣਾਇਆ ਜਾ ਰਿਹਾ ਹੈ। ਮਮਤਾ ਬੈਨਰਜੀ ਨੇ ਦੱਸਿਆ ਕਿ ਸੂਬੇ ਦੀਆਂ ਸਾਰੀਆਂ 294 ਵਿਧਾਨ ਸਭਾ ਸੀਟਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ 15 ਫਰਵਰੀ ਤੋਂ 26 ਫਰਵਰੀ ਤੱਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੇ, ਜਿੱਥੇ ਲੋਕ ਆਪਣੇ ਫਾਰਮ ਜਮ੍ਹਾਂ ਕਰਵਾ ਸਕਣਗੇ। ਅਰਜ਼ੀਆਂ ਲੈਣ ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਵੀ ਦਿੱਤੇ ਜਾਣਗੇ।
ਚੋਣਾਂ ਤੋਂ ਪਹਿਲਾਂ ਮਾਸਟਰ ਸਟ੍ਰੋਕ
ਬੰਗਾਲ ਵਿੱਚ ਚੋਣਾਂ ਨੂੰ ਹੁਣ 100 ਦਿਨਾਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ, ਅਜਿਹੇ ਵਿੱਚ ਇਨ੍ਹਾਂ ਐਲਾਨਾਂ ਨੂੰ ਮਮਤਾ ਬੈਨਰਜੀ ਦਾ ਵੱਡਾ ਸਿਆਸੀ ਦਾਅ ਮੰਨਿਆ ਜਾ ਰਿਹਾ ਹੈ। 'ਲਕਸ਼ਮੀ ਭੰਡਾਰ' ਯੋਜਨਾ ਦੀ ਸਫਲਤਾ ਤੋਂ ਬਾਅਦ ਹੁਣ ਨੌਜਵਾਨਾਂ ਅਤੇ ਕਿਸਾਨਾਂ ਨੂੰ ਦਿੱਤੀਆਂ ਇਹ ਸਹੂਲਤਾਂ ਚੋਣ ਨਤੀਜਿਆਂ 'ਤੇ ਵੱਡਾ ਅਸਰ ਪਾ ਸਕਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੈਂਕ ਖਾਤੇ 'ਚ ਕਿੰਨੀ ਨਕਦੀ ਜਮ੍ਹਾ ਕਰਨ, ਵਾਹਨ ਖ਼ਰੀਦ ਤੋਂ ਲੈ ਕੇ ਜਾਇਦਾਦ ਖ਼ਰੀਦਣ ਤੱਕ ਬਦਲਣਗੇ ਨਿਯਮ
NEXT STORY