ਹਰਿਆਣਾ– ਹਰਿਆਣਾ ਸਰਕਾਰ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਅੱਜ ਆਪਣਾ ਤੀਜਾ ਬਜਟ 2022 ਪੇਸ਼ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਸੂਬਾ ਵਿਧਾਨ ਸਭਾ ’ਚ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕੀਤਾ। ਮੁੱਖ ਮੰਤਰੀ ਨੇ ਸਰਕਾਰ ਦਾ 1.77 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਹੈ। ਨਾਲ ਹੀ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਪੁਰਸਕਾਰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ। ਇਹ ਪੁਰਸਕਾਰ ਵੱਖ-ਵੱਖ ਖੇਤਰਾਂ ’ਚ ਰਾਸ਼ਟਰੀ ਅਤੇ ਕੌਮਾਂਤਰੀ ਪੱਧਰ ’ਤੇ ਮਹਿਲਾਵਾਂ ਨੂੰ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਜਾਂ ਪ੍ਰਾਪਤੀਆਂ ਲਈ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਮਹਿਲਾਵਾਂ ਉੱਦਮੀ ਬਣਾਉਣ ’ਚ ਮਦਦ ਦੇਣ ਲਈ ਹਰਿਆਣਾ ਮਦਰ ਪਾਵਰ ਉੱਦਮਤਾ ਯੋਜਨਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।
ਸੁਣੋ ਮੁੱਖ ਮੰਤਰੀ ਵਲੋਂ ਪੇਸ਼ ਬਜਟ-
ਯੂਕ੍ਰੇਨ 'ਚ ਮਾਰੇ ਗਏ ਪੁੱਤ ਦਾ ਮੂੰਹ ਵੇਖਣ ਨੂੰ ਤਰਸੇ ਮਾਪੇ, ਕਰਨਾਟਕ ਦੇ CM ਨੇ ਦਿੱਤਾ ਇਹ ਭਰੋਸਾ
NEXT STORY