ਚੰਡੀਗੜ੍ਹ—ਸਤਲੁਜ-ਯੁਮਨਾ ਲਿੰਕ (ਐੱਸ.ਵਾਈ.ਐੱਲ) ਨਹਿਰ 'ਤੇ ਪੰਜਾਬ ਅਤੇ ਹਰਿਆਣਾ ਵਿਚਾਲੇ ਟਕਰਾਅ ਦਾ ਅੰਤ ਨਹੀਂ ਹੋ ਰਿਹਾ ਹੈ। ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਕਿ ਸਤਲੁਜ-ਯੁਮਨਾ ਲਿੰਕ ਨਹਿਰ ਰਾਹੀਂ ਮਿਲਣ ਵਾਲੇ ਪਾਣੀ ਦੇ ਹਿੱਸੇ ਨੂੰ ਲੈਣ ਤੋਂ ਸੂਬੇ ਨੂੰ ਕੋਈ ਨਹੀਂ ਰੋਕ ਸਕਦਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਖੱਟੜ ਨੇ ਇਹ ਬਿਆਨ ਉਸ ਸਮੇਂ ਦਿੱਤਾ, ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐੱਸ.ਵਾਈ.ਐੱਲ 'ਤੇ ਬੇਹੱਦ ਸਖਤ ਰਵੱਈਆ ਅਪਣਾਉਂਦੇ ਹੋਏ ਵਿਧਾਨ ਸਭਾ 'ਚ ਕਿਹਾ ਕਿ ਉਨ੍ਹਾਂ ਦਾ ਸੂਬਾ ਨਹਿਰ ਦੇ ਪਾਣੀ ਨੂੰ ਕਿਸੇ ਨਾਲ ਸਾਂਝਾ ਨਹੀਂ ਕਰੇਗਾ, ਚਾਹੇ ਸਾਨੂੰ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਵੇ। ''
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਖੱਟੜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ 'ਤੇ ਪਲਟਵਾਰ ਜਵਾਬ ਦਿੰਦੇ ਹੋਏ ਕਿਹਾ,''ਹਰਿਆਣਾ ਦਾ ਪਾਣੀ ਕੋਈ ਨਹੀਂ ਰੋਕ ਸਕਦਾ।'' ਉਨ੍ਹਾਂ ਨੇ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਨੇ ਹਰਿਆਣਾ ਦੇ ਪੱਖ 'ਚ ਪਹਿਲਾਂ ਹੀ ਫੈਸਲਾ ਸੁਣਾ ਦਿੱਤਾ ਹੈ ਕਿ ਸੂਬੇ ਦੀ ਨਹਿਰ ਦੇ ਪਾਣੀ 'ਤੇ ਕਾਨੂੰਨੀ ਹਿੱਸੇਦਾਰੀ ਹੈ।
ਔਰਤ ਨਾਲ ਇਤਰਾਜ਼ਯੋਗ ਹਾਲਤ ’ਚ ਮਿਲਿਆ ਸ਼ਖਸ, ਪਿੰਡ ਵਾਲਿਆਂ ਨੇ ਨੰਗਾ ਕਰ ਕੇ ਘੁੰਮਾਇਆ
NEXT STORY