ਭੋਪਾਲ : ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ 'ਚ ਕੰਧ ਡਿੱਗਣ ਕਾਰਨ 9 ਬੱਚਿਆਂ ਦੀ ਮੌਤ ਤੋਂ ਬਾਅਦ ਹੁਣ ਮੁੱਖ ਮੰਤਰੀ ਮੋਹਨ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਕਾਰਵਾਈ ਕੀਤੀ ਹੈ। ਸੀਐੱਮ ਮੋਹਨ ਯਾਦਵ ਨੇ ਰਾਹਲੀ ਦੇ ਡੀਐੱਮ, ਐੱਸਪੀ ਅਤੇ ਐੱਸਡੀਐੱਮ ਨੂੰ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਾਹਪੁਰ ਨਗਰ ਪੰਚਾਇਤ ਦੇ ਮੁੱਖ ਨਿਗਮ ਅਧਿਕਾਰੀ ਅਤੇ ਡਿਪਟੀ ਇੰਜੀਨੀਅਰ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੇ ਸੂਬੇ ਭਰ ਦੀਆਂ ਮਿਊਂਸਪਲ ਸੰਸਥਾਵਾਂ ਨੂੰ ਖੰਡਰ ਇਮਾਰਤਾਂ ਦੀ ਸ਼ਨਾਖਤ ਕਰਕੇ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਚੀਨੀ ਕੰਪਨੀਆਂ 'ਤੇ ਕੇਂਦਰ ਸਰਕਾਰ ਦੀ ਸਟ੍ਰਾਈਕ, Loan ਅਤੇ Jobs ਦੇ ਨਾਂ 'ਤੇ ਮਾਰ ਰਹੀਆਂ ਸਨ ਠੱਗੀਆਂ
ਦੱਸਣਯੋਗ ਹੈ ਕਿ ਐਤਵਾਰ ਨੂੰ ਸਾਗਰ ਜ਼ਿਲ੍ਹੇ 'ਚ ਇਕ ਘਰ ਦੀ ਕੰਧ ਡਿੱਗਣ ਨਾਲ 9 ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਹ ਘਟਨਾ ਰਾਹਲੀ ਵਿਧਾਨ ਸਭਾ ਹਲਕੇ ਦੇ ਸ਼ਾਹਪੁਰ ਪਿੰਡ 'ਚ ਇਕ ਮੰਦਰ ਕੰਪਲੈਕਸ ਨੇੜੇ ਇਕ ਧਾਰਮਿਕ ਪ੍ਰੋਗਰਾਮ ਦੌਰਾਨ ਸਵੇਰੇ 8.30 ਤੋਂ 9 ਵਜੇ ਦਰਮਿਆਨ ਵਾਪਰੀ। ਸਾਗਰ ਦੇ ਡਵੀਜ਼ਨਲ ਕਮਿਸ਼ਨਰ ਵਰਿੰਦਰ ਸਿੰਘ ਰਾਵਤ ਨੇ ਦੱਸਿਆ ਕਿ ਸ਼ਾਹਪੁਰ 'ਚ ਇਕ ਧਾਰਮਿਕ ਪ੍ਰੋਗਰਾਮ ਦੌਰਾਨ ਕੰਧ ਡਿੱਗਣ ਦੀ ਘਟਨਾ 'ਚ 10 ਤੋਂ 15 ਸਾਲ ਦੇ 9 ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਰਾਵਤ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀ ਸਮੇਤ ਕਈ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਮੁੱਖ ਮੰਤਰੀ ਨੇ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਥਾਨਕ ਵਿਧਾਇਕ ਅਤੇ ਸਾਬਕਾ ਮੰਤਰੀ ਗੋਪਾਲ ਭਾਰਗਵ ਨੇ ਦੱਸਿਆ ਕਿ ‘ਸ਼ਿਵਲਿੰਗ ਨਿਰਮਾਣ’ ਪ੍ਰੋਗਰਾਮ ਖੰਡਰ ਘਰ ਦੇ ਕੋਲ ਇੱਕ ਟੈਂਟ ਵਿਚ ਚੱਲ ਰਿਹਾ ਸੀ। ਇਸ ਦੌਰਾਨ ਕੰਧ ਡਿੱਗ ਕੇ ਟੈਂਟ 'ਤੇ ਡਿੱਗ ਗਈ। ਉਨ੍ਹਾਂ ਕਿਹਾ ਕਿ ਕਈ ਬੱਚੇ ਟੈਂਟਾਂ ਅਤੇ ਮਲਬੇ ਹੇਠ ਦੱਬੇ ਹੋਏ ਹਨ। ਭਾਰਗਵ ਨੇ ਦੱਸਿਆ ਕਿ ਇਸ ਘਟਨਾ ਵਿਚ ਜਾਨ ਗਵਾਉਣ ਵਾਲੇ ਕਈ ਬੱਚੇ ਆਪਣੇ ਮਾਪਿਆਂ ਦੇ ਇਕਲੌਤੇ ਬੱਚੇ ਸਨ। ਜ਼ਿਲ੍ਹਾ ਮੈਜਿਸਟਰੇਟ ਦੀਪਕ ਆਰੀਆ ਨੇ ਦੱਸਿਆ ਕਿ ਬੱਚੇ ਮੰਦਰ ਦੇ ਕੋਲ ਬਣਾਏ ਗਏ ਤੰਬੂ ਵਿਚ ਬੈਠੇ ਸਨ, ਜਦੋਂ ਬਾਰਿਸ਼ ਕਾਰਨ ਘਰ ਦੀ ਕੰਧ ਡਿੱਗ ਗਈ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਸੱਤ ਹੋਰਾਂ ਦੀ ਹਸਪਤਾਲ ਜਾਂਦਿਆਂ ਇਲਾਜ ਦੌਰਾਨ ਮੌਤ ਹੋ ਗਈ | ਆਰੀਆ ਅਨੁਸਾਰ ਦੋ ਜ਼ਖ਼ਮੀ ਬੱਚੇ ਜ਼ਿਲ੍ਹਾ ਹਸਪਤਾਲ ਵਿਚ ਇਲਾਜ ਅਧੀਨ ਹਨ ਅਤੇ ਖ਼ਤਰੇ ਤੋਂ ਬਾਹਰ ਹਨ। ਅਧਿਕਾਰੀਆਂ ਮੁਤਾਬਕ ਮ੍ਰਿਤਕਾਂ ਦੀ ਪਛਾਣ ਧਰੁਵ ਯਾਦਵ (12), ਨਿਤੇਸ਼ ਪਟੇਲ (13), ਆਸ਼ੂਤੋਸ਼ ਪ੍ਰਜਾਪਤੀ (15), ਪ੍ਰਿੰਸ ਸਾਹੂ (12), ਪਰਵ ਵਿਸ਼ਵਕਰਮਾ (10), ਦਿਵਯਾਂਸ਼ ਸਾਹੂ (12), ਦੇਵ ਸਾਹੂ (12), ਵੰਸ਼ ਲੋਧੀ (10) ਅਤੇ ਹੇਮੰਤ (10) ਦੇ ਰੂਪ ਵਿਚ ਹੋਈ ਹੈ।
ਮੁੱਖ ਮੰਤਰੀ ਨੇ 'ਐਕਸ' 'ਤੇ ਪੋਸਟ ਕੀਤਾ, “ਸਾਗਰ ਜ਼ਿਲ੍ਹੇ ਦੇ ਸ਼ਾਹਪੁਰ ਪਿੰਡ ਵਿਚ ਭਾਰੀ ਬਾਰਿਸ਼ ਕਾਰਨ ਇਕ ਘਰ ਦੀ ਕੰਧ ਡਿੱਗਣ ਕਾਰਨ 9 ਮਾਸੂਮ ਬੱਚਿਆਂ ਦੀ ਮੌਤ ਦੀ ਖਬਰ ਸੁਣ ਕੇ ਦੁਖੀ ਹਾਂ। ਮੈਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖਮੀ ਬੱਚਿਆਂ ਦਾ ਸਹੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਯਾਦਵ ਨੇ ਘਟਨਾ ਵਿਚ ਜ਼ਖਮੀ ਹੋਏ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਦੀ ਸਰਕਾਰ ਯੋਜਨਾਵਾਂ ਲਾਗੂ ਕਰਨ ’ਚ ਲਾਪਰਵਾਹੀ ਜਾਰੀ ਨਹੀਂ ਰੱਖ ਸਕਦੀ : ਜੈਰਾਮ ਰਮੇਸ਼
NEXT STORY