ਪਟਨਾ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਬੀਤੇ ਦਿਨੀਂ ਉਸ ਸਮੇਂ ਚਰਚਾ ਦਾ ਵਿਸ਼ਾ ਬਣ ਗਏ ਸਨ, ਜਦੋਂ ਨਿਯੁਕਤੀ ਪੱਤਰ ਵੰਡਣ ਦੌਰਾਨ ਉਨ੍ਹਾਂ ਨੇ ਇਕ ਮਹਿਲਾ ਡਾਕਟਰ ਨੁਸਰਤ ਪਰਵੀਨ ਦੇ ਚਿਹਰੇ ਤੋਂ ਹਿਜਾਬ ਹਟਾ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਇਕ ਵੱਡਾ ਵਿਵਾਦ ਸ਼ੁਰੂ ਹੋ ਗਿਆ। ਇਸ ਘਟਨਾ ਦੀ ਇਕ ਵੀਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈ। ਨੁਸਰਤ ਪਰਵੀਨ ਹਿਜਾਬ ਹਟਾਉਣ ਦੀ ਘਟਨਾ ਤੋਂ ਬਾਅਦ ਕਦੇ ਵੀ ਦਿਖਾਈ ਨਹੀਂ ਦਿੱਤੀ। ਉਸ ਦੀ ਨੌਕਰੀ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ।
ਪੜ੍ਹੋ ਇਹ ਵੀ - ਗਾਂਧੀ ਪਰਿਵਾਰ 'ਚ ਗੂੰਜਣਗੀਆਂ ਸ਼ਹਿਨਾਈਆਂ! ਪ੍ਰਿਯੰਕਾ ਵਾਡਰਾ ਦੇ ਪੁੱਤਰ ਦੀ ਹੋਈ ਮੰਗਣੀ! ਜਾਣੋ ਕੌਣ ਹੈ ਲਾੜੀ?
ਜਾਣਕਾਰੀ ਮੁਤਾਬਕ ਹਿਸਾਬ ਹਟਾਉਣ ਦੀ ਘਟਨਾ ਤੋਂ ਨੁਸਰਤ ਪਰਵੀਨ ਬਹੁਤ ਦੁਖੀ ਸੀ, ਜਿਸ ਕਰਕੇ ਉਹ ਆਪਣੇ ਘਰ ਵਾਪਸ ਚਲੀ ਗਈ। 20 ਦਸੰਬਰ, 2025 ਨੂੰ ਉਸ ਨੇ ਆਪਣੀ ਨੌਕਰੀ ਜੁਆਇੰਨ ਕਰਨੀ ਸੀ ਪਰ ਨੁਸਰਤ ਪਰਵੀਨ ਦੇ ਪਰਿਵਾਰ (ਪਤੀ) ਨੇ ਉਸਨੂੰ ਨੌਕਰੀ ਨਾ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਬਾਅਦ ਉਸਨੇ ਦੁਖੀ ਹੋ ਕੇ ਆਪਣੀ ਨੌਕਰੀ ਛੱਡਣ ਦਾ ਫੈਸਲਾ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਨੁਸਰਤ ਦੇ ਭਰਾ ਨੇ ਦੱਸਿਆ ਹੈ ਕਿ ਉਸ ਦੀ ਭੈਣ ਇਸ ਘਟਨਾ ਨੂੰ ਭੁੱਲ ਨਹੀਂ ਸਕਦੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਹੈ। ਉਸਨੇ ਨੌਕਰੀ ਨਾ ਕਰਨ ਦਾ ਫੈਸਲਾ ਕੀਤਾ ਹੈ।
ਪੜ੍ਹੋ ਇਹ ਵੀ - ਕਪਿਲ ਸ਼ਰਮਾ ਦੇ ਸ਼ੋਅ ਤੋਂ ਕਰੋੜਾਂ ਰੁਪਏ ਕਮਾ ਰਹੇ ਨਵਜੋਤ ਸਿੰਘ ਸਿੱਧੂ, ਜਾਣੋ ਕਪਿਲ ਤੇ ਅਰਚਨਾ ਦੀ ਪੂਰੀ ਕਮਾਈ
ਨੌਕਰੀ ਨਾ ਕਰਨ 'ਤੇ ਨੁਸਰਤ ਦੀ ਸਾਲਾਂ ਦੀ ਮਿਹਨਤ ਬਰਬਾਦ ਹੋ ਗਈ। ਉਸ ਦੇ ਪਤੀ ਨੇ ਉਸ ਨੂੰ ਕੋਲਕਾਤਾ ਭੇਜ ਦਿੱਤਾ ਅਤੇ ਘਰੋਂ ਬਾਹਰ ਨਿਕਲਣ 'ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧ ਵਿਚ ਭਰਾ ਨੇ ਕਿਹਾ ਕਿ ਅਸੀਂ ਮਜ਼ਬੂਰ ਹਾਂ। ਅਸੀਂ ਇਸ ਦਾ ਵਿਰੋਧ ਨਹੀਂ ਕਰ ਸਕਦੇ, ਕਿਉਂਖਿ ਅਸੀਂ ਨਹੀਂ ਚਾਹੁੰਦੇ ਕਿ ਦੋਵੇ ਪਤੀ-ਪਤਨੀ ਵੱਖ ਹੋਣ। ਨੁਸਰਤ ਅਤੇ ਉਸਦਾ ਪਰਿਵਾਰ ਪਟਨਾ ਵਿੱਚ ਰਹਿ ਰਿਹਾ ਸੀ। ਦੱਸ ਦੇਈਏ ਕਿ ਨੁਸਰਤ ਨੂੰ ਆਯੂਸ਼ ਡਾਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਸ ਨੂੰ 20 ਦਸੰਬਰ, 2025 ਨੂੰ ਪਟਨਾ ਸ਼ਹਿਰ ਦੇ ਪੀਐਚਸੀ ਸਦਰ ਵਿੱਚ ਨੌਕਰੀ ਕਰਨੀ ਸੀ। ਹਿਜਾਬ ਵਿਵਾਦ ਤੋਂ ਬਾਅਦ ਨੁਸਰਤ ਨੌਕਰੀ 'ਤੇ ਨਹੀਂ ਆਈ। ਜੁਆਇਨਿੰਗ ਦੀ ਮਿਤੀ 31 ਦਸੰਬਰ ਤੱਕ ਵਧਾ ਦਿੱਤੀ ਗਈ ਸੀ। ਜੇਕਰ ਉਹ ਇਸ ਮਿਤੀ ਤੱਕ ਸ਼ਾਮਲ ਨਹੀਂ ਹੁੰਦੀ ਹੈ, ਤਾਂ ਉਨ੍ਹਾਂ ਦੀ ਨਿਯੁਕਤੀ ਰੱਦ ਹੋ ਸਕਦੀ ਹੈ।
ਪੜ੍ਹੋ ਇਹ ਵੀ - ਸਾਵਧਾਨ: ਤੁਹਾਡੀ ਵੀ ਰੋਕੀ ਜਾ ਸਕਦੀ ਹੈ ਪੈਨਸ਼ਨ, ਜਾਣ ਲਓ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਆਸਥਾ ਦਾ ਸੈਲਾਬ 'ਅਯੁੱਧਿਆ'! 10 ਦਿਨ 'ਚ 10 ਲੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ, ਨਵੇਂ ਸਾਲ 'ਤੇ ਟੁੱਟੇਗਾ ਰਿਕਾਰਡ
NEXT STORY