ਪੁਡੁਚੇਰੀ— ਉੱਪ ਰਾਜਪਾਲ ਕਿਰਨ ਬੇਦੀ ਅਤੇ ਪੁਡੁਚੇਰੀ ਸਰਕਾਰ ਦਰਮਿਆਨ ਕਈ ਮੁੱਦਿਆਂ ਨੂੰ ਲੈ ਕੇ ਹਮੇਸ਼ਾ ਹੋਣ ਵਾਲੀ ਖਿੱਚੋਤਾਨ ਦੇ ਉਲਟ, ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੇ ਇੱਥੇ ਨਵੇਂ ਸਾਲ ਦੇ ਜਸ਼ਨ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ 'ਚ ਸਹਿਯੋਗ ਲਈ ਬੇਦੀ ਦਾ ਸ਼ੁਕਰੀਆ ਅਦਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਮੁੱਦਿਆਂ 'ਤੇ ਮਤਭੇਦਾਂ ਦੇ ਬਾਵਜੂਦ ਬੇਦੀ ਨੇ ਨਵੇਂ ਸਾਲ ਦੌਰਾਨ ਇੱਥੇ ਵੱਡੀ ਗਿਣਤੀ 'ਚ ਆਏ ਸੈਲਾਨੀਆਂ ਨੂੰ ਦੇਖਦੇ ਹੋਏ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਚੁੱਕੇ ਗਏ ਕਦਮਾਂ 'ਚ ਸਹਿਯੋਗ ਕੀਤਾ ਹੈ।
ਉਨ੍ਹਾਂ ਨੇ ਕਿਹਾ,''ਨਵੇਂ ਸਾਲ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਜ਼ਰੂਰੀ ਪ੍ਰਬੰਧਨਾਂ 'ਚ ਪੁਲਸ ਅਤੇ ਸਰਕਾਰ ਨਾਲ ਕੀਤੇ ਗਏ ਸਹਿਯੋਗ ਲਈ ਮੈਂ ਉਨ੍ਹਾਂ ਨੂੰ ਧੰਨਵਾਦ ਦਿੰਦਾ ਹਾਂ।'' ਨਾਰਾਇਣਸਾਮੀ ਨੇ ਕਿਹਾ ਕਿ ਉਹ ਇਸ ਸੰਬੰਧ 'ਚ ਬੇਦੀ ਵੱਲੋਂ ਨਿਭਾਈ ਗਈ ਸਰਗਰਮ ਭੂਮਿਕਾ ਨੂੰ ਸਵੀਕਾਰ ਕਰਦੇ ਹਨ ਅਤੇ ਉਸ ਦੀ ਸ਼ਲਾਘਾ ਕਰਦੇ ਹਨ।
UP ਦਾ ਇਕ ਪਿੰਡ ਅਜਿਹਾ ਵੀ, ਜਿੱਥੇ ਨਹੀਂ ਹੁੰਦਾ ਕੋਈ ਅਪਰਾਧ
NEXT STORY